ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਘਰ ਈਡੀ ਦੀ ਛਾਪੇਮਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਈਡੀ ਨੇ ਅੱਜ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ। ਇਸ ਕਾਰਵਾਈ ਬਾਰੇ ‘ਆਪ’ ਨੇ ਕਿਹਾ ਕਿ ਇਹ ਸਿਆਸੀ ਨਫਰਤ ਕਾਰਨ ਹੀ ਸਤਿੰਦਰ ਜੈਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਤੇਂਦਰ ਜੈਨ ਨੂੰ ਈਡੀ ਨੇ 30 ਮਈ ਨੂੰ ਗਿ੍ਰਫਤਾਰ ਕੀਤਾ ਸੀ। ਅਦਾਲਤ ਨੇ ਜੈਨ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਇਹ ਛਾਪੇਮਾਰੀ ਕੋਲਕਾਤਾ ਸਥਿਤ ਕੰਪਨੀ ਨਾਲ ਸਬੰਧਤ ਹਵਾਲਾ ਲੈਣ-ਦੇਣ ਦੇ ਮਾਮਲੇ ਵਿੱਚ ਕੀਤੀ ਹੈ।¿;
ਈਡੀ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕਿਉ ਕੀਤਾ ਗਿ੍ਰਫਤਾਰ?
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 30 ਮਈ ਨੂੰ 8 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਗਿ੍ਰਫ਼ਤਾਰ ਕੀਤਾ ਸੀ। ਇਹ ਗਿ੍ਰਫਤਾਰੀ ਮਾਮਲਾ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਦੱਸ ਦਈਏ ਕਿ ਅਪ੍ਰੈਲ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਤੇਂਦਰ ਜੈਨ ਦੇ ਪਰਿਵਾਰ ਅਤੇ ਉਨ੍ਹਾਂ ਨਾਲ ਜੁੜੀਆਂ ਕੰਪਨੀਆਂ ਦੀ ਕਰੋੜਾਂ ਦੀ ਜਾਇਦਾਦ ਕੁਰਕ ਕੀਤੀ ਸੀ, ਜਿਨ੍ਹਾਂ ਦੀ ਕੀਮਤ 4.81 ਕਰੋੜ ਰੁਪਏ ਸੀ।
ਇਸ ਤੋਂ ਪਹਿਲਾਂ ਈਡੀ ਸਾਲ 2018 ’ਚ ਇਸ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਤੋਂ ਕਈ ਵਾਰ ਪੁੱਛਗਿੱਛ ਕਰ ਚੁੱਕੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸੋਮਵਾਰ ਸ਼ਾਮ ਸਤੇਂਦਰ ਜੈਨ ਦੀ ਗਿ੍ਰਫਤਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਸੀਬੀਆਈ ਨੇ ਸਤੇਂਦਰ ਜੈਨ ਖ਼ਿਲਾਫ਼ 2017 ਵਿੱਚ ਐਫਆਈਆਰ ਦਰਜ ਕੀਤੀ ਸੀ। ਜਾਂਚ ਏਜੰਸੀ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਇਹ ਐਫਆਈਆਰ ਦਰਜ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਈਡੀ ਦਾ ਮਾਮਲਾ ਇਸ ਐਫਆਈਆਰ ’ਤੇ ਆਧਾਰਿਤ ਹੈ।¿;
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ