ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਈਡੀ ਦਾ ਸ਼ਿਕੰਜਾ, ਭੇਜਿਆ ਸੰਮਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਈਡੀ ਨੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ ਦੀ ਟੀਮ ਨੇ ਉਸ ਦੇ ਭਤੀਜੇ ਭੁਪਿੰਦਰ ਸਿੰਘ ਦੇ ਟਿਕਾਣੇ ‘ਤੇ 10 ਕਰੋੜ ਰੁਪਏ ਸਮੇਤ ਕੁਝ ਹੋਰ ਚੀਜ਼ਾਂ ਬਰਾਮਦ ਕੀਤੀਆਂ ਸਨ ਅਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।
ਦੋਸ਼ ਕੀ ਹੈ
ਭੁਪਿੰਦਰ ਸਿੰਘ ਉਰਫ਼ ਹਨੀ ‘ਤੇ ਦੋਸ਼ ਹੈ ਕਿ ਉਸਨੇ ਚੰਨੀ (Charanjit Singh Channi) ਦੇ ਇਸ਼ਾਰੇ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਵਾ ਕੇ ਵਾਤਾਵਰਨ ਨੂੰ ਖ਼ਰਾਬ ਕੀਤਾ ਹੈ ਅਤੇ ਬਦਲੇ ‘ਚ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ। ਈਡੀ ਦੀ ਟੀਮ ਨੇ ਹਨੀ ਦੇ ਲੁਧਿਆਣਾ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 10 ਕਰੋੜ ਰੁਪਏ ਬਰਾਮਦ ਕੀਤੇ ਸਨ । ਇਸ ਤੋਂ ਇਲਾਵਾ ਹਨੀ ਕੋਲੋਂ ਲੱਖਾਂ ਰੁਪਏ ਦੀਆਂ ਘੜੀਆਂ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ ਸੀ। ਇਸ ਦੀ ਜਾਂਚ ਲਈ ਈਡੀ ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਨੇ ਹਨੀ ਦੇ ਠਿਕਾਣਿਆਂ ਤੋਂ ਮਿਲੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਅਤੇ ਹਨੀ ਨੂੰ 10 ਕਰੋੜ ਰੁਪਏ ਕਿੱਥੋਂ ਮਿਲੇ ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਕਿਤੇ ਉਸ ਨੇ ਇਹ ਰਕਮ ਚੰਨੀ ਦੀ ਨਾਜਾਇਜ਼ ਕਮਾਈ ਦਾ ਹਿੱਸਾ ਤਾਂ ਨਹੀਂ ਰੱਖੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ