ED ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਸੰਮਨ

Delhi News

ਸ਼ਰਾਬ ਨੀਤੀ ਮਾਮਲੇ ‘ਚ 2 ਨਵੰਬਰ ਨੂੰ ਹੋਵੇਗੀ ਪੁੱਛਗਿੱਛ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੀ ਸ਼ਰਾਬ ਨੀਤੀ  ਮਾਮਲੇ ਵਿੱਚ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਨੋਟਿਸ ਭੇਜਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਨੂੰ 2 ਨਵੰਬਰ ਨੂੰ ਤਲਬ ਕੀਤਾ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪਰੈਲ ਮਹੀਨੇ ’ਚ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਤੇ ਕਈ ਘੰਟੇ ਪੁੱਛਗਿਛ ਕੀਤੀ ਸੀ।

ਇਹ ਵੀ ਪੜ੍ਹੋ : ਬਦਲ ਗਿਆ ਪੈਨਸ਼ਨ ਦਾ ਤਰੀਕਾ, ਹੁਣ ਘਰ ਬੈਠੇ ਮਿਲਣਗੀਆਂ ਇਹ ਸਹੂਲਤਾਂ

ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੰਮਨ ਜਾਰੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਕਿ ਕੇਂਦਰ ਸਰਕਾਰ ਦਾ ਉਦੇਸ਼ ਆਮ ਆਦਮੀ ਪਾਰਟੀ ਨੂੰ ਖਤਮ ਕਰਨਾ ਹੈ। ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ।  ਜਿਕਰਯੋਗ ਹੈ ਕਿ ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ’ਚ ਜੇਲ੍ਹ ’ਚ ਬੰਦ ਮਨੀਸ਼ ਸਿਸੌਦੀਆ ਦੀ ਇੱਕ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।  ਇਸ ਦੌਰਾਨ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਦਿੰਦਿਆਂ ਮੰਨਿਆ ਕਿ ਜਾਂਚ ਏਜੰਸੀਆਂ ਨੇ 338 ਕਰੋੜ ਰੁਪਏ ਦਾ ਲੈਣ-ਦੇਣ ਨੂੰ ਅਸਥਾਈ ਤੌਰੇ ’ਤੇ ਸਾਬਤ ਕੀਤਾ ਹੈ।