5 ਦਿਨ ਪਹਿਲਾਂ ਪੁੱਛੇ ਸਨ 25 ਸਵਾਲ, 50 ਦੀ ਲਿਸਟ ਤਿਆਰ
ਨਵੀਂ ਦਿੱਲੀ। ਨੈਸ਼ਨਲ ਹੈਰਾਲਡ ਮਾਮਲੇ ’ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਦੀ ਦੂਜੇ ਦਿਨ ਦੀ ਪੁੱਛਗਿੱਛ ਸ਼ੁਰੂ ਹੋ ਗਈ ਹੈ। ਸਵੇਰੇ ਕਰੀਬ 11 ਵਜੇ ਸੋਨੀਆ ਗਾਂਧੀ ਰਾਹੁਲ ਅਤੇ ਪਿ੍ਰਅੰਕਾ ਨਾਲ ਈਡੀ ਦਫ਼ਤਰ ਪਹੁੰਚੀ। ਈਡੀ ਨੇ ਸੋਨੀਆ ਤੋਂ ਪੁੱਛਗਿੱਛ ਲਈ 50 ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਵਿੱਚੋਂ 21 ਜੁਲਾਈ ਨੂੰ 25 ਪੁੱਛੇ ਗਏ ਸਨ।
ਕਾਂਗਰਸ ਦੇ ਜਨਰਲ ਸਕੱਤਰ ਅਜੈ ਮਾਕਨ ਨੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਕਾਂਗਰਸ ਦੇ ਵੱਡੇ ਨੇਤਾਵਾਂ ਨੂੰ ਰਾਜਘਾਟ ਜਾਣ ਦੀ ਇਜਾਜ਼ਤ ਨਹੀਂ ਦੇ ਰਹੀ ਹੈ। ਸਾਨੂੰ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਧਰ, ਦਫ਼ਤਰ ਦੇ ਬਾਹਰ ਮਹਿਲਾ ਕਾਂਗਰਸ ਵਰਕਰਾਂ ਨੇ ਕਾਲੇ ਗੁਬਾਰੇ ਫੂਕ ਕੇ ਰੋਸ ਪ੍ਰਗਟ ਕੀਤਾ।
ਕਾਂਗਰਸ ਹੈੱਡਕੁਆਰਟਰ ਦੇ ਬਾਹਰ ਵੱਡੀ ਗਿਣਤੀ ’ਚ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਹੈੱਡਕੁਆਰਟਰ ਦੇ ਬਾਹਰ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਸੰਸਦ ਦੇ ਚੱਲ ਰਹੇ ਸੈਸ਼ਨ ਕਾਰਨ ਪ੍ਰਦਰਸ਼ਨਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਕਾਂਗਰਸ ਦੇ ਸੰਸਦ ਮੈਂਬਰ ਸੰਸਦ ਦੇ ਅੰਦਰ ਈਡੀ ਵੱਲੋਂ ਸੋਨੀਆ ਗਾਂਧੀ ਤੋਂ ਪੁੱਛਗਿੱਛ ਕਰਨ ਦਾ ਮੁੱਦਾ ਉਠਾਉਣਗੇ। ਕਾਂਗਰਸ ਨੇ ਸੋਮਵਾਰ ਨੂੰ ਇਸ ਦੇ ਲਈ ਰਣਨੀਤੀ ਤਿਆਰ ਕੀਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ