Punjab: ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮੇ ਕੁਰਸੀ ਤੇ ਕਲਮ ਛੱਡ ਦਰੀਆਂ ’ਤੇ ਬੈਠੇ

Bathinda News
ਬਠਿੰਡਾ : ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫਤਰ ਅੱਗੇ ਧਰਨੇ ’ਤੇ ਬੈਠੇ ਮੁਲਾਜ਼ਮ । ਤਸਵੀਰ : ਸੱਚ ਕਹੂੰ ਨਿਊਜ਼

5 ਦਸੰਬਰ ਨੂੰ ਡੀਜੀਐਸਈ ਦਫਤਰ ਦਾ ਘਿਰਾੳ ਕਰਕੇ ਚੰਡੀਗੜ੍ਹ ਵੱਲ ਮਾਰਚ ਦਾ ਐਲਾਨ | Bathinda News

ਬਠਿੰਡਾ (ਸੁਖਜੀਤ ਮਾਨ)। Bathinda News: ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਨੇ ਆਪਣੇ ਨਾਲ ਹੋ ਰਹੇ ਕਥਿਤ ਧੱਕੇ ਵਿਰੁੱਧ ਵਿਭਾਗ ਦਾ ਮੁਕੰਮਲ ਕੰਮ ਠੱਪ ਕਰਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਦਫ਼ਤਰ ਤੇ ਧਰਨਾ ਦਿੱਤਾ ਗਿਆ ਤੇ ਕੱਲ੍ਹ 5 ਦਸੰਬਰ ਨੂੰ ਡੀਜੀਐਸਈ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਦੀ ਯੂਨੀਅਨ ਦੇ ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਤੇ ਵਿੱਤ ਵਿਭਾਗ ਦੀਆ ਕੋਝੀਆਂ ਚਾਲਾਂ ਵਿਰੁੱਧ ਤੇ ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਸਿਖਰ ਤੇ ਪੁੱਜ ਗਿਆ ਹੈ। Bathinda News

ਇਹ ਖਬਰ ਵੀ ਪੜ੍ਹੋ : ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਸਿੱਖਿਆ ਵਿਭਾਗ ਤੇ ਵਿੱਤ ਵਿਭਾਗ ਵੱਲੋਂ ਦਫਤਰੀ ਕਾਮਿਆ ਨੂੰ ਰੈਗੂਲਰ ਤਨਖਾਹ ਅਨਾਮਲੀ ਅਤੇ ਮਿਡ ਡੇ ਮੀਲ ਮੁਲਾਜ਼ਮਾਂ ਦੀ ਤਨਖਾਹ ਵਾਧੇ ਤੇ ਪਿਛਲੇ ਇਕ ਸਾਲ ਤੋਂ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਪਰ ਉਥੇ ਹੀ ਆਪਣੇ ਕੁਝ ਚਹੇਤਿਆ ਨੂੰ ਗੱਫੇ ਦੇਣ ਦੀ ਸੂਚਨਾ ਮਿਲਦੇ ਹੀ ਦਫਤਰੀ ਮੁਲਾਜ਼ਮਾਂ ਦਾ ਰੋਹ ਵੱਧ ਗਿਆ। ਅੱਜ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਦਫ਼ਤਰ ਵਿਖੇ ਇਕੱਠ ਕਰਕੇ ਸਰਕਾਰ ਅਤੇ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਤੇ ਕੱਲ੍ਹ 5 ਦਸੰਬਰ ਨੂੰ ਸਮੂਹ ਮੁਲਾਜ਼ਮ ਡੀਜੀਐਸਈ ਦਫਤਰ ਦਾ ਘਿਰਾੳ ਕਰਨ ਦੇ ਨਾਲ ਨਾਲ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ਜਾਂ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵੱਲ ਕੂਚ ਕਰਨਗੇ।

ਮੁਲਾਜ਼ਮ ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪਰੈਲ 2022 ਤੇ ਕੈਬਨਿਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮ ਨਹੀ ਪਹਿਨਾਇਆ ਗਿਆ। 14 ਮਾਰਚ ਦੀ ਮੀਟਿੰਗ ਵਿੱਚ ਵਿੱਤ ਮੰਤਰੀ ਦੇ ਆਦੇਸ਼ਾਂ ਅਨੁਸਾਰ ਜਥੇਬੰਦੀ ਵੱਲੋਂ ਡੀਜੀਐਸਈ ਨੂੰ ਐਫੀਡੈਵਿਟ ਵੀ ਦਿੱਤਾ ਗਿਆ ਸੀ। ਬੀਤੀ 28 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਰੋਸ ਪ੍ਰਦਰਸ਼ਨ ਦੋਰਾਨ ਮੋਹਾਲੀ ਪ੍ਰਸਾਸ਼ਨ ਵੱਲੋਂ ਮੌਕੇ ’ਤੇ ਕੈਬਿਨਟ ਮੰਤਰੀ ਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨਾਲ ਪਾਰਟੀ ਦੇ ਦਫਤਰ ਸੈਕਟਰ 39 ਵਿਖੇ ਮੀਟਿੰਗ ਕਰਵਾਈ ਸੀ।

ਜਿਸ ਦੌਰਾਨ ਕੈਬਿਨਟ ਮੰਤਰੀ ਵੱਲੋਂ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਗੱਲ ਕਰਕੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਸਨ। ਮੌਕੇ ’ਤੇ 2 ਦਸੰਬਰ ਨੂੰ ਸਕੱਤਰ ਸਕੂਲ ਸਕੱਤਰ ਸਕੂਲ ਸਿੱਖਿਆ ਨਾਲ ਮੀਟਿੰਗ ਦਾ ਸਮਾਂ ਤੈਅ ਕਰਵਾਇਆ ਸੀ ਪਰ ਸਕੱਤਰ ਸਕੂਲ ਸਿੱਖਿਆ ਵੱਲੋਂ ਮੀਟੰਗ ਕਰਨ ਤੋਂ ਮਨ੍ਹਾਂ ਕਰ ਦਿੱਤਾ ਗਿਆ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਬਠਿੰਡਾ ਦੇ ਆਗੂ ਦੀਪਕ ਬਾਂਸਲ ਨੇ ਕਿਹਾ ਕਿ ਸੂਬੇ ਦੀ ਅਫਸਰਸ਼ਾਹੀ ਸਰਕਾਰ ਦੇ ਮੰਤਰੀਆ ਨੂੰ ਟਿੱਚ ਜਾਣਦੀ ਹੈ ਅਤੇ 14 ਮਾਰਚ 2024 ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿੱਚ ਮਸਲਾ ਹੱਲ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਫਾਈਲਾਂ ਦੀਆ ਘੁੰਮਣ-ਘੇਰੀਆ ’ਚ ਪਾਇਆ ਹੋਇਆ ਹੈ। Bathinda News

ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀ ਕੀਤੀ। 6 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅਧਿਕਾਰੀਆ ਨੂੰ ਲਿਖਤੀ ਆਦੇਸ਼ ਜ਼ਾਰੀ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਸਰਕਾਰ ਵੱਲੋਂ 7 ਨਵੰਬਰ ਨੂੰ ਦਫਤਰੀ ਕਰਮਚਾਰੀਆ ਨੂੰ ਸਾਲ 2018 ਦੋਰਾਨ 8886 ਅਧਿਆਪਕਾਂ ਦੀ ਤਰਜ਼ ਤੇ ਰੈਗੂਲਰ ਕਰਨ ਦੇ ਲਿਖਤੀ ਆਦੇਸ਼ ਜ਼ਾਰੀ ਕੀਤੇ ਗਏ।

ਮੰਗਾਂ ਪੂਰੀਆਂ ਕਰਵਾ ਕੇ ਰਹਾਂਗੇ : ਆਗੂ | Bathinda News

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੁਣ ਉਹ ਆਪਣੀਆ ਮੰਗਾਂ ਮੰਨਵਾ ਕੇ ਹੀ ਮੁੜਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਘੰਰਸ਼ ਦੌਰਾਨ ਕੋਈ ਵੀ ਅਣਸੁਖਾਵੀ ਘਟਨਾ ਵਾਪਰਦੀ ਹੈ ਤਾਂ ਉਸਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਹੋਵੇਗੀ।