ਸਿੱਖਿਆ ਵਿਭਾਗ ਵੱਲੋਂ 19 ਅਕਤੂਬਰ ਤੋਂ ਸਕੂਲ ਖੁੱਲ੍ਹਣ ਦੇ ਹੁਕਮ

Education

ਸਿੱਖਿਆ ਵਿਭਾਗ ਵੱਲੋਂ 19 ਅਕਤੂਬਰ ਤੋਂ ਸਕੂਲ ਖੁੱਲ੍ਹਣ ਦੇ ਹੁਕਮ

ਮੋਹਾਲੀ (ਕੁਲਵੰਤ ਕੋਟਲੀ)। ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵੱਲੋਂ ਮਾਰਚ ਮਹੀਨੇ ਤੋਂ ਬੰਦ ਕੀਤੇ ਗਏ ਸਕੂਲ ਹੁਣ 19 ਅਕਤੂਬਰ ਤੋਂ ਮੁੜ ਖੁੱਲ੍ਹਣਗੇ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰਕੇ ਹੁਕਮ ਕਰ ਦਿੱਤੇ ਗਏ ਹਨ। ਸਿੱਖਿਆ ਵਿਭਾਗ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿਚ ਸਕੂਲ 9ਵੀਂ ਤੋਂ 12ਵੀਂ ਜਮਾਤਾਂ ਲਈ 19 ਅਕਤੂਬਰ ਤੋਂ ਖੋਲ੍ਹੇ ਜਾਣ। ਹੁਕਮਾਂ ਵਿਚ ਗ੍ਰਹਿ ਵਿਭਾਗ, ਸਿਹਤ ਵਿਭਾਗ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ।

PSEB, Practical, English

ਵਿਭਾਗ ਵੱਲੋਂ ਕਿਹਾ ਗਿਆ ਕਿ ਜਿਥੇ ਕੋਵਿਡ ਕੇਅਰ ਸੈਂਟਰ ਖੋਲ੍ਹੇ ਗਏ ਸਨ, ਕੇਜੀਬੀਵੀ ਹੋਸਟਲ ਅਤੇ ਜਿਨ੍ਹਾਂ ਸਕੂਲਾਂ ਵਿਚ ਵਿਦਿਆਰਥੀ ਰਹਿੰਦੇ ਹਨ ਉਨ੍ਹਾਂ ਸਕੂਲਾਂ ਦੀ ਸਾਫ ਸਫਾਈ ਅਤੇ ਸੈਨੀਟਾਈਜ਼ਰ ਕਰਾਉਣ ਉਪਰੰਤ ਹੋਸਟਲ ਖੋਲ੍ਹੇ ਜਾਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.