ਛੁੁੱਟੀਆਂ ’ਚ ਸਕੂਲ ਖੋਲ੍ਹਣ ’ਤੇ ਰੋਪਡ਼ ਦੇ ਇੱਕ ਪ੍ਰਾਈਵੇਟ ਸਕੂਲ ’ਤੇ ਸਿੱਖਿਆ ਮੰਤਰੀ ਦਾ ਐਕਸ਼ਨ

Harjot Bains

ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ (School Holidays)

(ਸੱਚ ਕਹੂੰ ਨਿਊਜ਼) ਲੁਧਿਆਣਾ। ਕੜਾਕੇ ਦੀ ਪੈ ਰਹੀ ਠੰਢ ਕਾਰਨ ਸਕੂਲਾਂ ਦੀਆਂ ਛੁੱਟੀਆਂ (School Holidays) ਕੀਤੀਆਂ ਹਨ। ਪਰ ਇਸ ਦੇ ਬਾਵਜ਼ੂਦ ਕੁਝ ਸਕੂਲ ਖੋਲ੍ਹੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਨੇ ਆਦੇਸ਼ ਜਾਰੀ ਕੀਤੇ ਹਨ ਕੋਈ ਵੀ ਪ੍ਰਾਈਵੇਟ ਸਕੂਲ ਛੁੱਟੀਆਂ ਦੌਰਾਨ ਖੁੱਲਣ ਤਾਂ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ। ਇਸ ਦੌਰਾਨ ਛੁੱਟੀਆਂ ’ਚ ਸਕੂਲ ਖੋਲ੍ਹਣ ਦਾ ਮਾਮਲਾ ਰੋਪੜ ਤੋਂ ਆਇਆ ਹੈ। ਛੁੱਟੀ ਦੌਰਾਨ ਰੋਪਡ਼ ਦਾ ਇੱਕ ਪ੍ਰਾਈਵੇਟ ਸਕੂਲ ਖੋਲ੍ਹਿਆ ਜਾ ਰਿਹਾ ਸੀ ਜਿਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ  ਹੈ।

ਸਰਦੀਆਂ ਕਾਰਨ ਪੰਜਾਬ ਵਿੱਚ 8 ਜਨਵਰੀ ਤੱਕ ਹਨ ਛੁੱਟੀਆਂ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੁਣ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਦੀਆਂ ਕਾਰਨ ਪੰਜਾਬ ਵਿੱਚ 8 ਜਨਵਰੀ ਤੱਕ ਛੁੱਟੀਆਂ ਹਨ। ਇਸ ਦੌਰਾਨ ਕਈ ਅਜਿਹੇ ਪ੍ਰਾਈਵੇਟ ਸਕੂਲ ਹਨ, ਜਿਨ੍ਹਾਂ ਨੇ ਸਿੱਖਿਆ ਮੰਤਰੀ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸੋਮਵਾਰ ਨੂੰ ਸਕੂਲ ਖੋਲ੍ਹੇ।

ਹਰਜੋਤ ਸਿੰਘ ਬੈਂਸ ਨੇ ਸਮੂਹ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ 8 ਜਨਵਰੀ ਤੋਂ ਪਹਿਲਾਂ ਖੁੱਲ੍ਹਣ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਸਕੂਲ ਖੋਲ੍ਹਣ ਲਈ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣਕਾਰੀ ਦਿੰਦਿਆਂ ਇੱਕ ਟਵੀਟ ਕੀਤਾ ਹੈ। ਜਿਸ ‘ਚ ਉਨ੍ਹਾਂ ਲਿਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ 8 ਜਨਵਰੀ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਕੀਤੀਆਂ ਛੁੱਟੀਆਂ ਸਬੰਧੀ ਹੁਕਮਾਂ ਦੀ ਉਲੰਘਣਾ ਕਰਕੇ ਅੱਜ ਸਕੂਲ ਖੋਲ੍ਹਣ ਵਾਲੇ ਪ੍ਰਾਈਵੇਟ ਅਦਾਰਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹਾ ਰੋਪਡ਼ ਦੇ ਇੱਕ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ