ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਨੂੰ ਕਿਹਾ ਢਾਬਾ

Education Minister, Government Schools, Dhaba

ਸੱਚ ਕਹੂ ਨਿਊਜ਼, ਜਲੰਧਰ

ਵਿਵਾਦ ਭਰੇ ਬਿਆਨ ਦੇਣ ‘ਚ ਮਸ਼ਹੂਰ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇੱਕ ਹੋਰ ਵਿਵਾਦਿਤ ਬਿਆਨ ਦੇ ਮਾਰਿਆ ਹੈ ਉਨ੍ਹਾਂ ਨੇ ਇੱਕ ਸਵਾਲ ਦੇ ਜਵਾਬ ‘ਚ ਸਰਕਾਰੀ ਸਕੂਲਾਂ ਨੂੰ ਢਾਬਾ ਅਤੇ ਨਿੱਜੀ ਸਕੂਲਾਂ ਨੂੰ ਫਾਈਵ ਸਟਾਰ ਹੋਟਲ ਕਰਾਰ ਦਿੱਤਾ ਉਂਜ ਮਗਰੋਂ ਸਿੱਖਿਆ ਮੰਤਰੀ ਨੇ ਆਪਣੇ ਇਸ ਬਿਆਨ ਤੋਂ ਪਾਸਾ ਵੀ ਵੱਟ ਲਿਆ| ਇੱਕ ਪੱਤਰਕਾਰ ਵੱਲੋਂ ਮੰਤਰੀ ਨੂੰ ਨਿੱਜੀ ਸਕੂਲਾਂ ਦੀ ਮਨਮਰਜ਼ੀ ਬਾਰੇ ਸਵਾਲ ਪੁੱਛਿਆ ਗਿਆ ਸੀ?ਤਾਂ ਉਨ੍ਹਾਂ ਨੇ ਸਰਕਾਰੀ ਸਕੂਲਾਂ ਦੀ ਤੁਲਨਾ ਢਾਬੇ ਨਾਲ ਕਰ ਦਿੱਤੀ ਬਾਅਦ ‘ਚ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰਿਤ ਤੌਰ?’ਤੇ ਸਰਕਾਰੀ ਸਕੂਲਾਂ ਬਾਰੇ ਕੁਝ ਨਹੀਂ ਕਿਹਾ ਤੇ ਉਨ੍ਹਾਂ ਦੀ ਗੱਲ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਗਿਆ ਹੈ| ਅੱਜ ਸਿੱਖਿਆ ਵਿਭਾਗ ਦੀ ਇੱਕ ਮੀਟਿੰਗ ਦੌਰਾਨ ਜਲੰਧਰ ਦੇ ਡੀਈਓ ਸੈਕੰਡਰੀ ਸਤਿਨਾਮ ਸਿੰਘ ਦੇ ਹਾਜ਼ਰ ਨਾ ਹੋਣ ਕਾਰਨ ਸਿੱਖਿਆ ਮੰਤਰੀ ਨੇ ਡੀਈਓ ਨੂੰ ਮੁਅੱਤਲ ਕਰ ਦਿੱਤਾ ਸੋਨੀ ਨੇ ਕਿਹਾ ਕਿ ਮੀਟਿੰਗ ‘ਚ ਹਾਜ਼ਰ ਨਾ ਹੋਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ|

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here