ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਕੂਲਾਂ ਦਾ ਦੌਰਾ ਕਰਨਗੇ ਸਿੱਖਿਆ ਮੰਤਰੀ ਹਰਜੋਤ ਬੈਂਸ

Government

 ਸਰਹੱਦੀ ਜ਼ਿਲੇ ਫਾਜਿਲਕਾ ਤੋਂ ਦੌਰੇ ਦੀ ਸ਼ੁਰੂਆਤ, ਸਕੂਲਾਂ ਨੂੰ ਦੇਖਣਗੇ ਨੇੜੇ ਤੋਂ

  • ਸਕੂਲ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਚੰਗੀ ਤਰਾਂ ਵਾਚਣਾ ਜ਼ਰੂਰੀ : ਹਰਜੋਤ ਸਿੰਘ ਬੈਂਸ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਿੱਖਿਆ ਮੰਤਰੀ (Harjot Bains) ਅੱਜ ਤੋਂ ਪੰਜਾਬ ਭਰ ਦੇ ਸਕੂਲਾਂ ਦਾ ਦੌਰਾ ਕਰਨਗੇ। ਪੰਜਾਬ ਦੇ ਹਰ ਜ਼ਿਲੇ ਵਿੱਚ ਦੌਰਾ ਕਰਦੇ ਹੋਏ ਸਕੂਲਾਂ ਨੂੰ ਨੇੜੇ ਤੋਂ ਦੇਖਿਆ ਜਾਏਗਾ ਤਾਂ ਕਿ ਸਕੂਲਾਂ ਦੀ ਅਸਲ ਸਚਾਈ ਅਤੇ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਇਆ ਜਾ ਸਕੇ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ।

ਹਰਜੋਤ ਸਿੰਘ ਬੈਂਸ (Harjot Bains) ਆਪਣੇ ਇਸ ਦੌਰੇ ਦੀ ਸ਼ੁਰੂਆਤ 4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕਰ ਰਹੇ ਹਨ ਅਤੇ 5 ਅਪ੍ਰੈਲ ਨੂੰ ਫਿਰੋਜਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮਿ੍ਰਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਫ਼ਤਹਿਗੜ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ। (Harjot Bains)

ਇਸ ਦੌਰੇ ਦੌਰਾਨ ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ।
ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ ਬਨਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ। ਜਿਸ ਲਈ ਚੰਡੀਗੜ ਦੇ ਦਫ਼ਤਰਾਂ ਵਿਚ ਬੈਠਣ ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ। ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ