ਸਾਡੇ ਨਾਲ ਸ਼ਾਮਲ

Follow us

11.6 C
Chandigarh
Saturday, January 17, 2026
More
    Home Breaking News ਸਿੱਖਿਆ ਮੰਤਰੀ ...

    ਸਿੱਖਿਆ ਮੰਤਰੀ ਵੱਲੋਂ ਆਂਗਣਵਾੜੀ ਯੂਨੀਅਨ ਨੂੰ ਗੱਲਬਾਤ ਕਰਨ ਦਾ ਸੱਦਾ

    ਯੂਨੀਅਨ ਵੱਲੋਂ ਸੰਗਰੂਰ ਵਿਖੇ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁਲਤਵੀ

    ਸ੍ਰੀ ਮੁਕਤਸਰ ਸਾਹਿਬ, (ਸੁਰੇਸ਼ ਗਰਗ) ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੇ ਸ਼ਹਿਰ ਸੰੰਗਰੂਰ ਵਿਖੇ ਉਹਨਾਂ ਦੇ ਘਰ ਅੱਗੇ ਜੋ ਰੋਸ ਪ੍ਰਦਰਸ਼ਨ 1 ਨਵੰਬਰ ਨੂੰ ਕੀਤਾ ਜਾਣਾ ਸੀ, ਉਹ ਇੱਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ।

    vijay inder singla

    ਉਹਨਾਂ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਆਂਗਣਵਾੜੀ ਯੂਨੀਅਨ ਨੂੰ ਗੱਲਬਾਤ ਕਰਨ ਦਾ ਸੱਦਾ ਭੇਜਿਆ ਗਿਆ ਹੈ ਤੇ ਉਹਨਾਂ ਵੱਲੋਂ 1 ਨਵੰਬਰ ਨੂੰ ਯੂਨੀਅਨ ਦੇ ਵਫ਼ਦ ਨਾਲ ਗੱਲਬਾਤ ਕੀਤੀ ਜਾਵੇਗੀ। ਨਾਲ ਹੀ ਸੂਬਾ ਆਗੂ ਨੇ ਇਹ ਵੀ ਕਿਹਾ ਕਿ ਜੇਕਰ ਉਕਤ ਮੀਟਿੰਗ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਸਿਰੇ ਨਾ ਚੜੀ ਤਾਂ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.