ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ

Teachers, Questioned, Raised. New Transfer Policy

ਇਹ ਨੇ ਅਧਿਆਪਕਾਂ ਦੀਆਂ ਮੰਗਾਂ

ਸਰਕਾਰੀ ਸਕੂਲਾਂ ‘ਚ ਖਾਲੀ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ‘ਤੇ ਭਰੀਆਂ ਜਾਣ।

ਵੱਖ-ਵੰਖ ਪੋਸਟਾਂ ਲਈ ਫਾਰਮ ਫੀਸ ਘੱਟ ਕੀਤੀ ਜਾਵੇ।

ਭਰਤੀ ਪ੍ਰਕਿਰਿਆ ਨੂੰ ਨਿਰਧਾਰਿਤ ਦਿਨਾਂ ਵਿਚ ਪੂਰਾ ਕੀਤਾ ਜਾਵੇ ।

ਨਿੱਜੀਕਰਨ ਦੀ ਨੀਤੀ ਬੰਦ ਕਰਕੇ ਅਧਿਆਪਕਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ ।

ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਿਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ।

ਅਧਿਆਪਕ ਯੋਗਤਾ ਪ੍ਰੀਖਿਆ ਪਾਸ ਸਾਰੇ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ

 

ਗੁਰਪ੍ਰੀਤ ਸਿੰਘ
ਸੰਗਰੂਰ, 28 ਜੂਨ

ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਅੱਜ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕ ਸਵੇਰ 8 ਵਜੇ ਤੋਂ ਇੱਥੇ ਡਟ ਗਏ। ਤੇਜ਼ ਧੁੱਪ, ਗਰਮੀ ਤੇ ਸਖ਼ਤ ਪੁਲਿਸ ਪ੍ਰਬੰਧ ਦੇ ਬਾਵਜ਼ੂਦ ਨੌਜਵਾਨਾਂ ਦਾ ਸੰਘਰਸ਼ ਜਾਰੀ ਹੈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 21 ਜੂਨ ਨੂੰ ਮੰਤਰੀ ਦੇ ਨਿੱਜੀ ਸਹਾਇਕ ਨੇ ਹਫ਼ਤੇ ਦੇ ਅੰਦਰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਵਾਅਦਾ ਖਿਲਾਫੀ ਤੋਂ ਬੇਰੁਜ਼ਗਾਰ ਅਧਿਆਪਕ ਭੜਕੇ ਹੋਏ ਹਨ। ਇਸ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਸਰਕਾਰ ਦੀਆਂ ਸਿੱਖਿਆ ਦੇ ਵਪਾਰੀਕਰਨ ਦੀਆਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ‘ਚ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਅਮਰ ਵੇਲ ਦੀ ਤਰ੍ਹਾਂ ਵਧਦੀ ਹੀ ਜਾ ਰਹੀ। ਉਨ੍ਹਾਂ ਕਿਹਾ ਕਿ ਅੱਜ ਬੀਐੱਡ ਟੈੱਟ ਪਾਸ 50000 ਬੇਰੁਜ਼ਗਾਰ ਅਧਿਆਪਕਾਂ ਦੀ ਰੈਗੂਲਰ ਭਰਤੀ ਨਹੀਂ ਕੀਤੀ ਜਾ ਰਹੀ, ਸਗੋਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੀ ਭੱਠੀ ‘ਚ ਝੋਕਿਆ ਜਾ ਰਿਹਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਨੌਜਵਾਨ ਨੂੰ ਰੁਜ਼ਗਾਰ ਦੀ ਗਾਰੰਟੀ ਕੀਤੀ ਜਾਵੇਗੀ, ਪਰ ਅੱਜ ਸਰਕਾਰ ਆਪਣੇ ਵਾਅਦੇ ਤੋਂ ਭੱਜ ਚੁੱਕੀ ਹੈ। ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਅਸਲ ‘ਚ ਸਰਕਾਰ ਨੇ ਜੋ ਪਬਲਿਕ ਸੈਕਟਰ ਦਾ ਭੋਗ ਪਾਉਣ ਦੀਆਂ ਨੀਤੀ 1991 ‘ਚ ਅਪਣਾਈਆਂ ਹਨ, ਉਨ੍ਹਾਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ਅੰਦਰ ਬੇਰੁਜ਼ਗਾਰਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਤੇ ਨੌਜਵਾਨ ਬੇਰੁਜ਼ਗਾਰੀ ਦੇ ਆਲਮ ‘ਚ ਬੇਚੈਨੀ ਦਾ ਸ਼ਿਕਾਰ ਹੋ ਰਹੇ ਹਨ। ਤਜਿੰਦਰ ਬਠਿੰਡਾ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅੱਗੇ ਆਉਣਾ ਚਾਹੀਦਾ ਹੈ। ਸੂਬਾ ਕਮੇਟੀ ਮੈਂਬਰ ਸੰਦੀਪ ਗਿੱਲ, ਯੁੱਧਜੀਤ ਸਿੰਘ, ਹਰਦੀਪ ਫਾਜ਼ਿਲਕਾ, ਰਮਨ ਕੰਬੋਜ਼, ਗੋਰਖਾ ਸਿੰਘ ਕੋਟੜਾ, ਨਵਜੀਵਨ ਸਿੰਘ, ਗੁਰਜੀਤ ਨਾਭਾ, ਅਮਨਦੀਪ ਬਾਵਾ, ਬਲਕਾਰ ਮੰਘਾਣੀਆਂ ਸਮੇਤ ਵੱਡੀ ਗਿਣਤੀ ‘ਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।