ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਾਧੇ ਦੇ ਵਿਰੋਧ ’ਚ ਪ੍ਰਧਾਨ ਮੰਤਰੀ ਦੇ ਪੁਤਲੇ ਸਾੜੇ 

Gas Cylinder Price

ਮਾਮੂਲੀ ਵਾਧੇ ਬਾਅਦ ਹੱਲਾ ਮਚਾਉਣ ਵਾਲੀ ਭਾਜਪਾ ਸਰਕਾਰ ਨੇ ਮਹਿੰਗਾਈ ਵਧਾ ਕੇ ਹੱਲਾ ਮਚਾਇਆ : ਬੁਲਾਰੇ

  • ਵਧੀਆ ਕੀਮਤਾਂ ਵਾਪਸ ਨਾ ਲਈਆਂ ਤਾਂ ਦੇਸ਼ ਭਰ ’ਚ ਹੋਵੇਗਾ ਅੰਦੋਲਨ : ਬੁਲਾਰੇ

(ਤਰੁਣ ਕੁਮਾਰ ਸ਼ਰਮਾ) ਨਾਭਾ। ਸਥਾਨਕ ਪਟਿਆਲਾ ਗੇਟ ਵਿਖੇ ਦੇਸ਼ ’ਚ ਵਧੀਆ ਰਸੋਈ ਗੈਸ ਕੀਮਤਾਂ (Gas Cylinder Price) ਦੇ ਵਾਧੇ ਦੇ ਵਿਰੋਧ ’ਚ ਅਕਾਲੀ ਦਲ ਸੁਤੰਤਰ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਬਨਿਟ ਮੰਤਰੀ ਸਮ੍ਰਿਤੀ ਇਰਾਨੀ ਦਾ ਪਿੱਟ ਸਿਆਪਾ ਕਰਕੇ ਪੁਤਲੇ ਫੂਕੇ ਗਏ।

ਇਸ ਮੌਕੇ ਪ੍ਰਧਾਨ ਸਮੇਤ ਹਰਬੰਸ ਸਿੰਘ ਖੱਟੜਾ, ਕੁਲਵੰਤ ਸਿੰਘ ਸਿਆਣ, ਸੁਰਜੀਤ ਸਿੰਘ ਬਾਬਰਪੁਰ, ਜਗਰੂਪ ਸਿੰਘ, ਗੁਰਤੇਜ ਸਿੰਘ ਕਵੇਲੀ, ਪੂਰਨ ਸਿੰਘ ਅਲੌਹਰਾਂ, ਰਾਮ ਸਿੰਘ ਨਾਭਾ, ਅਮਰ ਸਿੰਘ ਅਮਰ, ਹੈਪੀ ਸੁੱਖੇਵਾਲ, ਜੈਨਬਾ ਰਾਮ, ਰਵੀਨਾ ਖਾਨ, ਪ੍ਰੇਮ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ ਹਿਆਣਾ, ਪਰਨੀਤ ਸਿੰਘੱ ਆਦਿ ਵੱਖ-ਵੱਖ ਬੁਲਾਰਿਆ ਨੇ ਸਾਂਝੇ ਤੌਰ ’ਤੇ ਕਿਹਾ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਜਿੱਥੇ ਛੋਟੇ ਅਤੇ ਮੱਧਵਰਗੀ ਪਰਿਵਾਰਾਂ ਦੀਆਂ ਔਕੜਾਂ ਵੱਧ ਗਈਆ ਹਨ। ਅੱਜ ਰਸੋਈ ਗੈਸ ਸਿਲੰਡਰ ਵਿੱਚ 50 ਰੁਪਏ ਅਤੇ ਕਮਰਸ਼ੀਅਲ ਗੈਸ ਸਿਲੰਡਰ 350 ਰੁਪਏ ਵਿੱਚ ਵਾਧੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ।

ਮੋਦੀ ਸਰਕਾਰ ਵੱਲੋਂ ਛੋਟੇ ਅਤੇ ਮੱਧਵਰਗੀ ਕਾਰੋਬਾਰਾਂ ਨੂੰ ਖਤਮ ਕੀਤਾ ਜਾ ਰਿਹਾ ਹੈ

ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਭਾਜਪਾ ਦੀ ਮੋਦੀ ਸਰਕਾਰ ਵੱਲੋਂ ਛੋਟੇ ਅਤੇ ਮੱਧਵਰਗੀ ਕਾਰੋਬਾਰਾਂ ਨੂੰ ਖਤਮ ਕੀਤਾ ਜਾ ਰਿਹਾ ਹੈ। ਸ਼ਹਿਰਾਂ ਵਿੱਚ ਕਿਰਾਏ ਦੀਆਂ ਦੁਕਾਨਾਂ ਵਿੱਚ ਲੰਬੇ ਸਮੇਂ ਤੋਂ ਕਾਰੋਬਾਰ ਕਰ ਰਹੇ ਦੁਕਾਨਦਾਰ ਦਿਨ ਪਰ ਦਿਨ ਘਾਟੇ ’ਚ ਜਾਣ ਕਾਰਨ ਦੁਕਾਨਾਂ ਖਾਲੀ ਕਰਕੇ ਘਰ ਬੈਠਣ ਲਈ ਮਜ਼ਬੂਰ ਹੋ ਰਹੇ ਹਨ। ਸ਼ਹਿਰ ਵਿਚ ਕਈ ਦੁਕਾਨਾਂ ਖਾਲੀ ਹੋ ਚੁੱਕੀਆਂ ਹਨ ਜਿਸ ਦਾ ਜ਼ਿੰਮੇਵਾਰ ਦੇਸ਼ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਮਝਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਸਿਲੰਡਰ ਦੇ ਰੇਟ ਘੱਟ ਨਾ ਕੀਤੇ ਤਾਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਵੋਟਾਂ ਮੰਗਣ ਆਏ ਭਾਜਪਾ ਲੀਡਰਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਵਿਰੋਧੀ ਧਿਰ ਹੋਣ ਦੇ ਬਾਵਜੂਦ ਵੀ ਰੇਟ ਵਾਧੇ ਨੂੰ ਲੈ ਕੇ ਕੋਈ ਰੋਲ ਅਦਾ ਨਹੀਂ ਕਰ ਰਹੀ। ਇਹ ਵਿਰੋਧੀ ਧਿਰ ਭਾਜਪਾ ਸਰਕਾਰ ਨਾਲ ਮਿਲੀਭੁਗਤ ਦਾ ਸੰਕੇਤ ਦੇ ਰਹੀ ਹੈ ਜਿਹੜਾ ਕਿ ਦੇਸ਼ ਦੇ ਲਈ ਬਹੁਤ ਹੀ ਖਤਰਨਾਕ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ