ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਅਦਾਲਤਾਂ ਦੇ ਕੰ...

    ਅਦਾਲਤਾਂ ਦੇ ਕੰਮ ਵੀ ਪੰਜਾਬੀ ਭਾਸ਼ਾ ’ਚ ਕਰਨ ਦੇ ਯਤਨ ਆਰੰਭੇ : ਕੈਬਨਿਟ ਮੰਤਰੀ

    Punjabi Language
    ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਵਿੱਚ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਸੰਬੋਧਨ ਕਰਦੇ ਹੋਏ।

     ਕਿਹਾ, ਪੰਜਾਬੀਆਂ ਨੂੰ ਤਿੰਨ ਬੋਲੀਆਂ ਕੁਦਰਤੀ ਤੌਰ ’ਤੇ ਸਿੱਖਣ ਦਾ ਮਿਲਿਆ ਮਾਣ

    • ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ’ਚ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੀਤੀ ਸ਼ਿਰਕਤ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੰਮ ਕਾਜ ਨੂੰ ਪੰਜਾਬੀ (Punjabi Language) ਵਿੱਚ ਕਰਨ ਸਮੇਤ ਸਰਕਾਰੀ ਨੌਕਰੀਆਂ ਵਿੱਚ ਭਰਤੀ ਸਮੇਂ ਪੰਜਾਬੀ ਭਾਸ਼ਾ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਨੌਕਰੀ ਲਈ ਯੋਗ ਮੰਨਣ ਦੇ ਲਏ ਇਤਿਹਾਸਕ ਫ਼ੈਸਲੇ ਨੇ ਪੰਜਾਬੀ ਭਾਸ਼ਾ ਨੂੰ ਕਿਸੇ ਕਿਸਮ ਦੇ ਖ਼ਤਰੇ ਦੀਆਂ ਸੰਭਾਵਨਾਵਾਂ ਨੂੰ ਖਤਮ ਕਰ ਦਿੱਤਾ ਹੈ। ਉਹ ਅੱਜ ਪੰਜਾਬੀ ਯੂਨੀਵਰਸਿਟੀ ਅਤੇ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ, ਪੰਚਕੂਲਾ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।

    ਪੰਜਾਬ ਸਰਕਾਰ ਪੰਜਾਬੀ ਭਾਸ਼ਾ (Punjabi Language) ਦੇ ਹੋਰ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ

    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣਾ ਸਾਰਾ ਸਰਕਾਰੀ ਕੰਮ ਪੰਜਾਬੀ ਭਾਸ਼ਾ ਵਿੱਚ ਕੀਤਾ ਜਾ ਰਿਹਾ ਹੈ ਅਤੇ ਕੋਰਟ ਦੇ ਕੰਮ ਨੂੰ ਪੰਜਾਬੀ ਵਿੱਚ ਕਰਨ ਲਈ ਵੀ ਸਰਕਾਰ ਵੱਲੋਂ ਯਤਨ ਅਰੰਭੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਰੁੱਪ ਸੀ ਦੀਆਂ ਅਸਾਮੀਆਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਭਾਸ਼ਾ ਦਾ ਗਿਆਨ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਸਰਕਾਰੀ ਨੌਕਰੀਆਂ ਵਿੱਚ ਲੈਣ ਦਾ ਫ਼ੈਸਲਾ ਵੀ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਕੁਦਰਤੀ ਤੌਰ ’ਤੇ ਹੀ ਤਿੰਨ ਭਾਸ਼ਾ ਸਿੱਖਣ (ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ) ਦਾ ਮੌਕਾ ਮਿਲਦਾ ਹੈ ਜੋ ਕਿ ਬਹੁਤ ਹੀ ਘੱਟ ਲੋਕਾਂ ਨੂੰ ਅਜਿਹਾ ਮਾਣ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਹੋਰ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।

    ਇਸ ਮੌਕੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਆਪਣੇ ਕੁੰਜੀਵਤ ਭਾਸ਼ਣ ਦੌਰਾਨ ਪ੍ਰੋ. ਹਰਿਭਜਨ ਸਿੰਘ ਭਾਟੀਆ ਨੇ ਸੈਮੀਨਾਰ ਵਿੱਚ ਆਏ ਵਿਚਾਰਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ’ਤੇ ਜ਼ੋਰ ਦਿੱਤਾ। ਕਾਨਫ਼ਰੰਸ ਦੇ ਕੋਆਡੀਨੇਟਰ ਡਾ. ਸਤਨਾਮ ਸਿੰਘ ਸੰਧੂ ਨੇ ਸੰਸਾਰ ਪੱਧਰ ’ਤੇ ਪੰਜਾਬੀ ਭਾਸ਼ਾ ਦੀ ਸਥਿਤੀ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਰਤ ਵਿੱਚ ਪੰਜਾਬੀ ਭਾਸ਼ਾ ਗਿਆਰਵੇਂ ਸਥਾਨ ’ਤੇ ਹੈ ਜਦਕਿ ਅਸਟਰੇਲੀਆ ਵਿੱਚ ਪੰਜਵੇਂ ਅਤੇ ਕੈਨੇਡਾ ਵਿੱਚ ਚੌਥੇ ਸਥਾਨ ’ਤੇ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਪੰਜਾਬੀ ਹੈ।

    Punjabi Language
    ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਵਿੱਚ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਸੰਬੋਧਨ ਕਰਦੇ ਹੋਏ।

    6 ਹਜ਼ਾਰ ਭਾਸ਼ਾਵਾਂ ਵਿੱਚੋਂ 2500 ਭਾਸ਼ਾਵਾਂ ਦੇ ਖਤਮ ਹੋਈਆਂ

    ਡਾ. ਬੂਟਾ ਸਿੰਘ ਬਰਾੜ ਨੇ ਕਿਹਾ ਕਿ ਯੂਨੇਸਕੋ ਵੱਲੋਂ 6 ਹਜ਼ਾਰ ਭਾਸ਼ਾਵਾਂ ਵਿੱਚੋਂ 2500 ਭਾਸ਼ਾਵਾਂ ਦੇ ਖਤਮ ਹੋਣ ਦੀ ਗੱਲ ਆਖੀ ਗਈ ਹੈ। ਉਨ੍ਹਾਂ ਕਿਹਾ ਕਿ ਭਾਸ਼ਾਵਾਂ ਦੇ ਖਤਮ ਹੋਣ ਦੀ ਦਰ ਪ੍ਰਜਾਤੀਆਂ ਦੇ ਖਤਮ ਹੋਣ ਦੀ ਦਰ ਨਾਲੋਂ ਜ਼ਿਆਦਾ ਤੇਜ਼ ਹੈ ਪਰ ਪੰਜਾਬੀ ਭਾਸ਼ਾ ਜਿਸ ਨੂੰ ਤਕਰੀਬਨ 13 ਕਰੋੜ ਲੋਕ ਬੋਲਦੇ ਹਨ ਉਸ ਦੇ ਖਤਮ ਹੋਣ ਦਾ ਕਿਸੇ ਵੀ ਤਰ੍ਹਾਂ ਦੀ ਕੋਈ ਖਤਰਾ ਨਹੀਂ ਹੈ। ਜਨਾਬ ਖਾਲਿਦ ਹੁਸੈਨ ਨੇ ਕਿਹਾ ਕਿ ਪੰਜਾਬੀ ਭਾਸ਼ਾ ਉਰਦੂ ਭਾਸ਼ਾ ਦੀ ਮਾਂ ਹੈ ਇਸ ਲਈ ਪੰਜਾਬੀ ਨੂੰ ਕਿਸੇ ਕਿਸਮ ਦਾ ਖਤਰਾ ਨਹੀਂ ਹੈ। ਡਾ. ਭੀਮ ਇੰਦਰ ਨੇ ਕਾਨਫ਼ਰੰਸ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਭਾਸ਼ਾਵਾਂ ਸਾਹਮਣੇ ਆਉਂਦੀਆਂ ਚਣੌਤੀਆਂ ਦੇ ਹੱਲ ਵਿੱਚ ਸਹਾਈ ਹੁੰਦੀਆਂ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here