ਸੁਨਾਮ ਦੀ ਆਈਟੀਆਈ ਨੂੰ ਨੰਬਰ ਵਨ ਬਣਾਉਣ ਦੇ ਉਪਰਾਲੇ

Sunam ITI
ਸੁਨਾਮ: ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਅਮਨ ਅਰੋੜਾ ਨਾਲ ਨਵ-ਨਿਯੁਕਤ ਚੇਅਰਮੈਨ ਅਤੇ ਪ੍ਰਿੰਸੀਪਲ ਸਾਹਿਬ।

ਨਵੀਂ ਤਕਨੀਕ ਦੀਆਂ ਮਸ਼ੀਨਾਂ ਤੇ ਹੋਰ ਲੋੜਾਂ ਦੀ ਸੂਚੀ ਬਣਾਉਣ ਦੇ ਆਦੇਸ਼ | Sunam ITI

  • ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਤੇ ਉਦਯੋਗ ਦੀ ਜਰੂਰਤ ਅਨੁਸਾਰ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ : ਅਰੋੜਾ | Sunam ITI

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਤੇ ਉਦਯੋਗ ਜਰੂਰਤ ਅਨੁਸਾਰ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਹ ਵਿਚਾਰ ਸੁਨਾਮ ਦੇ ਸ਼ਹੀਦ ਊਧਮ ਸਿੰਘ ਸਰਕਾਰੀ ਆਈ.ਟੀ.ਆਈ ਵਿਖੇ ਪੱਤਰਕਾਰਾਂ ਨਾਲ ਸਾਂਝੇ ਕੀਤੇ ਉਹ ਆਈ.ਟੀ.ਆਈ ਵਿਖੇ ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਗਹੀਰ ਨੂੰ ਚੇਅਰਮੈਨ ਦੀ ਕੁਰਸੀ ‘ਤੇ ਬਿਠਾਉਣ ਪਹੁੰਚੇ ਸਨ। (Sunam ITI)

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਤਕਨੀਕੀ ਸਿੱਖਿਆ ਦਾ ਅਰਥ ਅਜੋਕੇ ਸਮੇਂ ਵਿੱਚ ਪੂਰੀ ਤਰ੍ਹਾਂ ਬਦਲ ਗਿਆ ਹੈ ਕਿਉਂਕਿ ਜਿਹੜੀਆਂ ਮਸ਼ੀਨਾਂ ‘ਤੇ ਉਨ੍ਹਾਂ ਨੂੰ ਪੜ੍ਹਾਇਆ ਜਾ ਰਿਹਾ ਹੈ, ਉਦਯੋਗ ਉਸਤੋ ਬਹੁਤ ਅੱਗੇ ਹੈ ਅਤੇ ਸਰਕਾਰ ਇਸ ਵਿੱਚ ਲੱਗੀ ਹੋਈ ਹੈ ਕਿ ਸਿਲੇਬਸ ਵਿੱਚ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਵਿਦਿਆਰਥੀਆਂ ਨੂੰ ਨਵੀਨਤਮ ਟੈਕਨਾਲੋਜੀ ਨਾਲ ਸਿੱਖਿਆ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਆਈ.ਟੀ.ਆਈ ਵਰਗੀਆਂ ਸੰਸਥਾਵਾਂ ਵਿੱਚ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਗਹੀਰ ਨੂੰ ਚੇਅਰਮੈਨ ਦੀ ਕੁਰਸੀ ‘ਤੇ ਬਿਠਾਇਆ | Sunam ITI

ਉਨ੍ਹਾਂ ਆਈ.ਟੀ.ਆਈ ਅਧਿਕਾਰੀਆਂ ਨੂੰ ਤੁਰੰਤ ਨਵੀਂ ਤਕਨੀਕ ਦੀਆਂ ਮਸ਼ੀਨਾਂ ਅਤੇ ਹੋਰ ਲੋੜਾਂ ਦੀ ਸੂਚੀ ਬਣਾਉਣ ਦੇ ਆਦੇਸ਼ ਦਿੱਤੇ ਤਾਂ ਜੋ ਸਰਕਾਰੀ ਅਤੇ ਹੋਰ ਸਾਧਨਾਂ ਰਾਹੀਂ ਲੋੜਾਂ ਪੂਰੀਆਂ ਕਰਕੇ ਸੁਨਾਮ ਦੀ ਆਈ.ਟੀ.ਆਈ ਨੂੰ ਨੰਬਰ ਵਨ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਆਈ.ਟੀ.ਆਈ ਦੇ ਮਹਿਲਾ ਵਿੰਗ ਦੇ ਸਟਾਫ਼ ਨਾਲ ਵੀ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।

Verdict live on Article 370 in Supreme Court : ਧਾਰਾ 370 ’ਤੇ ਸੁਪਰੀਮ ਕੋਰਟ ਦਾ ਆਇਆ ਵੱਡਾ ਫ਼ੈਸਲਾ

ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਗਹੀਰ ਨੇ ਇਸ ਨਿਯੁਕਤੀ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਇਮਾਨਦਾਰੀ ਨਾਲ ਕੰਮ ਕਰਨ ਅਤੇ ਆਈ.ਟੀ.ਆਈ ਵਿੱਚ ਸੁਧਾਰ ਕਰਨ ਦਾ ਦਿਲੋਂ ਭਰੋਸਾ ਦਿੱਤਾ। ਇਸ ਮੌਕੇ ਆਈ.ਟੀ.ਆਈ ਕਮੇਟੀ ਦੇ ਨਵ-ਨਿਯੁਕਤ ਮੈਂਬਰਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਈ.ਟੀ.ਆਈ ਦੇ ਪ੍ਰਿੰਸੀਪਲ ਰਣਜੀਤ ਸਿੰਘ ਜਵੰਦਾ ਤੇ ਸਟਾਫ਼ ਤੋਂ ਇਲਾਵਾ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਅਨਿਲ ਜੁਨੇਜਾ ਪ੍ਰਧਾਨ ਰੋਟਰੀ ਕਲੱਬ ਸੁਨਾਮ, ਸਮਾਜ ਸੇਵੀ ਮਨੋਹਰ ਲਾਲ ਅਰੋੜਾ, ਰਵੀ ਕੁਮਾਰ , ਅੰਮ੍ਰਿਤ ਕੁਮਾਰ,ਕਮੇਟੀ ਮੈਂਬਰ ਹਰਦੀਪ ਸਿੰਘ, ਸੰਦੀਪ ਸਿੰਘ,ਰਮਨ ਗਰਗ ਹਾਜ਼ਰ ਸਨ।