ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News ਸਰਕਾਰੀ ਸਕੂਲਾਂ...

    ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਜਾਣਗੀਆਂ ਜਪਾਨ : ਹਰਜੋਤ ਸਿੰਘ ਬੈਂਸ

    Harjot Singh Bains

    7 ਦਿਨਾਂ ਦਾ ਹੋਵੇਗਾ ਟੂਰ (Harjot Singh Bains)

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਅੱਠ ਵਿਦਿਆਰਥਣਾਂ 7 ਦਿਨਾਂ ਲਈ ਜਪਾਨ ਫੇਰੀ ’ਤੇ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਦਿੱਤੀ ਗਈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਪਾਨ ਏਸ਼ੀਆ ਯੂਥ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ, ਜਿਸਨੂੰ ਕਿ ਸਾਕੂਰਾ ਅਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਵਿੱਚ ਭਾਗ ਲੈਣ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਚੁਣੀਆਂ ਗਈਆਂ ਹਨ। ਇਹ ਵਿਦਿਆਰਥਣਾਂ 7 ਦਿਨ ਮਿਤੀ 10 ਤੋਂ 16 ਦਸੰਬਰ,2023 ਤੱਕ ਜਪਾਨ ਵਿਖੇ ਰਹਿਣਗੀਆਂ।

    ਇਹਨਾਂ ਵਿਦਿਆਰਥਣਾਂ ਦੀ ਹੋਈ ਚੋਣ

    ਚੁਣੀਆਂ ਗਈਆਂ ਵਿਦਿਆਰਥਣਾਂ ਵਿੱਚ ਸਕੂਲ ਆਫ਼ ਐਮੀਨੈਂਸ ਮਾਨਸਾ ਦੀ ਵਿਦਿਆਰਥਣ ਹਰਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਦੀ ਜਸਮੀਤ ਕੌਰ ਸਪੁੱਤਰੀ ਗੁਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦੀ ਸੰਜਨਾ ਪੁੱਤਰੀ ਰਜਤ ਕੁਮਾਰ, ਮੈਰੀਟੋਰੀਅਸ ਸਕੂਲ ਬਠਿੰਡਾ ਦੀ ਵਿਦਿਆਰਥਣ ਸਪਨਾ ਪੁੱਤਰੀ ਸੰਤ ਰਾਮ, ਸਕੂਲ ਆਫ਼ ਐਮੀਨੈਂਸ ਕਪੂਰਥਲਾ ਦੀ ਵਿਦਿਆਰਥਣ ਨਿਸ਼ਾ ਰਾਣੀ ਪੁੱਤਰੀ ਜਸਵਿੰਦਰ ਸਿੰਘ , ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਵਿਦਿਆਰਥਣ ਗੁਰਵਿੰਦਰ ਕੌਰ ਪੁੱਤਰੀ ਕੁਲਦੀਪ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜਮੰਡੀ ਦੀ ਵਿਦਿਆਰਥਣ ਦੀਪਿਕਾ ਪੁੱਤਰੀ ਹਰਵਿੰਦਰ ਕੁਮਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ ਮਸੰਦਾਂ ਜਲੰਧਰ ਖਵਾਹਿਸ਼ ਪੁੱਤਰੀ ਰਮਨ ਕੁਮਾਰ ਸ਼ਾਮਲ ਹਨ।

    ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਧਾਲੀਵਾਲ ਨੇ ਖੰਡ ਮਿੱਲ ਦੇ ਗੰਨਾ ਪਿੜਾਈ ਸੀਜ਼ਨ ਦੀ ਕੀਤੀ ਸ਼ੁਰੂਆਤ

    LEAVE A REPLY

    Please enter your comment!
    Please enter your name here