Results 2025: (ਸੁਸ਼ੀਲ ਕੁਮਾਰ) ਭਾਦਸੋਂ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਭਾਦਸੋਂ ਜਮਾਤ ਅੱਠਵੀਂ ਸੈਸ਼ਨ 2024-25 ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਸਕੂਲ ਦੇ ਅਧਿਆਪਕਾਂ ,ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬਹੁਤ- ਬਹੁਤ ਮੁਬਾਰਕਾਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਇਹ ਵੀ ਪੜ੍ਹੋ: Punjab Women’s Commission: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ, ਐਸ.ਐਸ….
ਉਹਨਾਂ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਅਤੇ ਆਪਣੇ ਹੋਣਹਾਰ ਅਤੇ ਮਿਹਨਤੀ ਅਧਿਆਪਕਾਂ ਨੂੰ ਦਿੱਤਾ। ਉਨਾਂ ਅੱਗੇ ਦੱਸਿਆ ਕਿ ਰਣਵੀਰ ਕੌਰ ਪੁੱਤਰੀ ਸੁਰਜੀਤ ਸਿੰਘ ਅਤੇ ਸੁਖਵੀਰ ਕੌਰ ਨੇ 600 ਵਿੱਚੋਂ 583 ਅੰਕ (97.16%) ਲੈ ਕੇ ਜਮਾਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸ ਅਟਵਾਲ ਪੁੱਤਰ ਮਨਦੀਪ ਸਿੰਘ ਨੇ 600 ਵਿੱਚੋਂ 573 ਅੰਕ (95.5%) ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਮਨਿੰਦਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਨੇ 600 ਵਿੱਚੋਂ 564 ਅੰਕ(94%) ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਲਵਪ੍ਰੀਤ ਕੌਰ ਪੁੱਤਰੀ ਜੰਗ ਸਿੰਘ (92.8%),ਪ੍ਰਭਜੋਤ ਕੌਰ ਪੁੱਤਰੀ ਜਗਜੀਤ ਸਿੰਘ (92.6%) ਅਤੇ ਪਵਿੱਤਰਾ ਪੁੱਤਰੀ ਧਨੀ ਰਾਮ ਨੇ (91.5%) ਅੰਕ ਪ੍ਰਾਪਤ ਕੀਤੇ। ਸਕੂਲ ਦੇ 20 ਵਿਦਿਆਰਥੀਆਂ ਦੇ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 35 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ। Results 2025