ਕਿਸਾਨਾਂ ਦਾ ਦਿੱਲੀ ਬਾਰਡਰ ’ਤੇ ਧਰਨਾ ਪ੍ਰਦਰਸ਼ਨ ਜਾਰੀ
ਨਵੀਂ ਦਿੱਲੀ। ਕੇਂਦਰ ਸਰਕਾਰ ਦੇ ਖੇਤੀ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ ਅੱਜ ਅੱਠਵੇਂ ਗੇੜ ਦੀ ਗੱਲਬਾਤ ਹੋਵੇਗੀ।
ਅੱਠਵੇਂ ਗੇੜ ਦੀ ਇਹ ਮੀਟਿੰਗ ਦੁਪਹਿਰ 2 ਵਜੇ ਵਿਗਿਆਨ ਭਵਨ ਵਿਖ ਹੋਵੇਗੀ। ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਸਭ ਦੀਆਂ ਨਜ਼ਰਾਂ ਅੱਜ ਦੀ ਹੋਣ ਵਾਲੀ ਮੀਟਿੰਗ ’ਤੇ ਹਨ। ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ’ਤੇ ਅੜੇ ਹੋਏ ਹਨ। ਜਦੋਂਕਿ ਸਰਕਾਰ ਇਸ ਨੂੰ ਰੱਦ ਕਰਨ ਦੀ ਬਜਾਇ ਇਸ ’ਚ ਸੋਧ ਕਰਨ ਲਈ ਤਿਆਰ ਹੈ। ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਜਿਵੇਂ ਲੱਗਦਾ ਹੈ ਉਹ ਸੋਧ ਕਰਵਾ ਲੈਣ ਪਰ ਕਾਨੂੰਨ ਵਾਪਸ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ ਸੱਤ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਕਿ ਬੇਸਿੱਟਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਜੇਕਰ ਕਾਨੂੰਨ ਰੱਦ ਨਾ ਹੋਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.