ਇੱਕਰੋਜਾ ਵਿਸ਼ਵ ਕੱਪ 2023 ਦਾ ਸ਼ੈਡਊਲ ਜਾਰੀ, 19 ਨਵੰਬਰ ਨੂੰ ਹੋਵੇਗਾ ਫਾਈਨਲ ਮੁਕਾਬਲਾ

World Cup 2023

ਅਹਿਮਦਾਬਾਦ ਦੇ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ ਪਹਿਲਾ ਮੁਕਾਬਲਾ | World Cup 2023

ਨਵੀਂ ਦਿੱਲੀ, (ਏਜੰਸੀ)। ਅਕਤੂਬਰ-ਨਵੰਬਰ ਵਿਚਾਲੇ ਭਾਰਤ ’ਚ 46 ਦਿਨਾਂ ਤੱਕ ਇੱਕਰੋਜਾ ਵਿਸ਼ਵ ਕੱਪ ਦੇ 48 ਮੈਚ ਖੇਡੇ ਜਾਣਗੇ। ਕੌਮਾਂਤਰੀ ਕ੍ਰਿਕੇਟ ਪਰਿਸ਼ਦ (933) ਨੇ ਮੰਗਲਵਾਰ ਨੂੰ ਵਿਸ਼ਵ ਕੱਪ ਦਾ ਸ਼ਡਿਊਲ ਜਾਰੀ ਕੀਤਾ। ਟੂਰਨਾਮੈਂਟ ਦੀ ਸ਼ੁਰੂਆਤ 5 ਅਕਤੂਬਰ ਨੂੰ ਨਿਊਜ਼ੀਲੈਂਡ-ਇੰਗਲੈਂਡ ਮੈਚ ਨਾਲ ਹੋਵੇਗੀ।

ਇਹ ਵੀ ਪੜ੍ਹੋ : ਅਗਲੇ 24 ਘੰਟਿਆਂ ’ਚ ਭਾਰੀ ਮੀਂਹ ਦਾ ਅਲਰਟ

ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਖੇਡਿਆ ਜਾਵੇਗਾ। ਫਾਈਨਲ 19 ਨਵੰਬਰ ਨੂੰ ਇਸ ਮੈਦਾਨ ’ਤੇ ਹੋਵੇਗਾ। ਟੂਰਨਾਮੈਂਟ ਦੇ ਸੈਮੀਫਾਈਨਲ ਮੁਕਾਬਲੇ ਮੁੰਬਈ ਅਤੇ ਕੋਲਕਾਤਾ ’ਚ ਹੋਣਗੇ। ਟੂਰਨਾਮੈਂਟ ਦਾ ਸਭ ਤੋਂ ਚਰਚਿਤ ਮੈਚ ਭਾਵ ਭਾਰਤ-ਪਾਕਿਸਤਾਨ ਮੈਚ 15 ਅਕਤੂਬਰ ਨੂੰ ਨਰਿੰਦਰ ਮੋਦੀ ਸਟੇਡੀਅਮ ’ਚ ਹੀ ਹੋਵੇਗਾ। ਹਾਲਾਂਕਿ ਭਾਰਤ ਦੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਅਸਟਰੇਲੀਆ ਖਿਲਾਫ ਮੈਚ ਨਾਲ ਹੋਵੇਗੀ। ਇਹ ਮੈਚ 8 ਅਕਤੂਬਰ ਨੂੰ ਚੇਨਈ ’ਚ ਖੇਡਿਆ ਜਾਵੇਗਾ।

ਨਾਕਆਊਟ ਮੈਚਾਂ ਲਈ ਰਿਜਰਵ ਡੇ

ਟੂਰਨਾਮੈਂਟ ਦੇ ਨਾਕਆਊਟ ਮੈਚਾਂ ਲਈ ਸ਼ੈਡਿਊਲ ਵਿੱਚ ਰਿਜ਼ਰਵ ਦਿਨ ਰੱਖੇ ਗਏ ਹਨ। ਭਾਵ ਸੈਮੀਫਾਈਨਲ ਅਤੇ ਫਾਈਨਲ ਦੋਵਾਂ ਮੈਚਾਂ ਲਈ ਰਿਜ਼ਰਵ ਡੇਅ ਹੋਵੇਗਾ। ਇਸ ਤੋਂ ਪਹਿਲਾਂ ਵਿਸ਼ਵ ਕੱਪ ’ਚ ਵੀ ਨਾਕਆਊਟ ਮੈਚਾਂ ਲਈ ਰਿਜ਼ਰਵ ਡੇਅ ਰੱਖੇ ਗਏ ਹਨ।

10 ਸ਼ਹਿਰਾਂ ’ਚ ਖੇਡਿਆ ਜਾਵੇਗਾ ਵਿਸ਼ਵ ਕੱਪ | World Cup 2023

2023 ਵਿਸ਼ਵ ਕੱਪ 10 ਸ਼ਹਿਰਾਂ ਵਿੱਚ ਖੇਡਿਆ ਜਾਵੇਗਾ। ਅਹਿਮਦਾਬਾਦ (ਨਰਿੰਦਰ ਮੋਦੀ ਸਟੇਡੀਅਮ), ਬੈਂਗਲੁਰੂ (ਐੱਮ ਚਿੰਨਾਸਵਾਮੀ ਸਟੇਡੀਅਮ), ਚੇਨਈ (ਐੱਮ. ਏ. ਚਿਦੰਬਰਮ ਸਟੇਡੀਅਮ), ਦਿੱਲੀ (ਅਰੁਣ ਜੇਤਲੀ ਕਿਕ੍ਰੇਟ ਸਟੇਡੀਅਮ), ਧਰਮਸ਼ਾਲਾ (ਹਿਮਾਚਲ ਪ੍ਰਦੇਸ਼ ਕ੍ਰਿਕੇਟ ਐਸੋਸੀਏਸ਼ਨ ਸਟੇਡੀਅਮ), ਹੈਦਰਾਬਾਦ (ਰਾਜੀਵ ਗਾਂਧੀ ਅੰਤਰਰਾਸ਼ਟਰੀ ਕ੍ਰਿਕੇਟ ਸਟੇਡੀਅਮ, ਉੱਪਲ)। ਇਨ੍ਹਾਂ ਤੋਂ ਇਲਾਵਾ ਕੋਲਕਾਤਾ (ਈਡਨ ਗਾਰਡਨ), ਲਖਨਊ (ਏਕਾਨਾ ਕ੍ਰਿਕੇਟ ਸਟੇਡੀਅਮ), ਮੁੰਬਈ (ਵਾਨਖੇੜੇ ਸਟੇਡੀਅਮ), ਪੁਣੇ (ਮਹਾਰਾਸ਼ਟਰ ਕ੍ਰਿਕੇਟ ਐਸੋਸੀਏਸ਼ਨ ਸਟੇਡੀਅਮ) ਸ਼ਾਮਲ ਹਨ। ਹੈਦਰਾਬਾਦ ਤੋਂ ਇਲਾਵਾ ਗੁਹਾਟੀ ਅਤੇ ਤਿਰੂਵਨੰਤਪੁਰਮ 29 ਸਤੰਬਰ ਤੋਂ 3 ਅਕਤੂਬਰ ਤੱਕ ਅਭਿਆਸ ਮੈਚਾਂ ਦੀ ਮੇਜ਼ਬਾਨੀ ਕਰਨਗੇ।

10 ਟੀਮਾਂ ਲੈ ਰਹੀਆਂ ਹਨ ਹਿੱਸਾ | World Cup 2023

ਇਸ ਵਾਰ ਵਿਸ਼ਵ ਕੱਪ ਵਿੱਚ 10 ਟੀਮਾਂ ਹਿੱਸਾ ਲੈਣਗੀਆਂ। ਮੇਜ਼ਬਾਨ ਭਾਰਤ, ਪਾਕਿਸਤਾਨ, ਬੰਗਲਾਦੇਸ਼, ਅਫਗਾਨਿਸਤਾਨ, ਨਿਊਜ਼ੀਲੈਂਡ, ਦੱਖਣੀ ਅਫਰੀਕਾ, ਅਸਟਰੇਲੀਆ ਅਤੇ ਇੰਗਲੈਂਡ ਨੇ 2023 ਇੱਕਰੋਜਾ ਵਿਸ਼ਵ ਕੱਪ ਲਈ ਸਿੱਧੇ ਤੌਰ ’ਤੇ ਕੁਆਲੀਫਾਈ ਕਰ ਲਿਆ ਹੈ। ਹੁਣ ਬਾਕੀ ਦੋ ਟੀਮਾਂ ਕੁਆਲੀਫਾਇਰ ਰਾਊਂਡ ਤੋਂ ਉਤਰਨਗੀਆਂ।

ਇਹ ਵੀ ਪੜ੍ਹੋ : HSSC : ਗਰੁੱਪ-ਡੀ ਦੇ ਫਾਰਮ ਅਪਲਾਈ ਕਰਨ ਲਈ ਵਧਿਆ ਸਮਾਂ, ਜਾਣੋ ਕਦੋਂ ਤੱਕ ਕਰ ਸਕਦੇ ਹੋ ਅਪਲਾਈ