ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ

Train ​
ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ

(ਗੁਰਪ੍ਰੀਤ ਸਿੰਘ) ਬਰਨਾਲਾ। ਪਿੰਡ ਸੇਖਾ ਅਤੇ ਪਿੰਡ ਅਲਾਲ ਦੇ ਵਿਚਕਾਰ ਇੱਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਦੀ ਲਪੇੇਟ ’ਚ ਆਉਣ ਕਾਰਨ ਮੌਤ ਹੋ ਗਈ। (Train ​) ਮਿ੍ਰਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਪੁਲਿਸ ਚੌਂਕੀ ਦੇ ਇੰਚਾਰਜ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਸੇਖਾ ਅਤੇ ਅਲਾਲ ਵਿਚਕਾਰ ਰੇਲਵੇ ਕਿਲੋਮੀਟਰ 95/7 ਤੇ 9 ਦੇ ਵਿਚਕਾਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਜਿਸ ਦੀ ਲਾਸ਼ ਰੇਲਵੇ ਲਾਇਨ ਉਪਰ ਪਈ ਹੈ।

ਇਹ ਵੀ ਪੜ੍ਹੋ : ਅਵਾਰਾ ਕੁੱਤਿਆਂ ਨੇ ਦੋ ਬੱਚਿਆਂ ਨੂੰ ਨੋਚਿਆ, ਇੱਕ ਦੀ ਮੌਤ

ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦੀ ਸ਼ਨਾਖਤ ਲਈ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾ ਘਰ ਵਿਖੇ 72 ਘੰਟਿਆਂ ਲਈ ਰੱਖਵਾਂ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਿ੍ਰਤਕ ਵਿਅਕਤੀ ਦੇ ਕੁੜਤਾ ਪੰਜਾਮਾ ਪਾਇਆ ਹੋਇਆ ਸੀ ਜਿਸ ਦੇ ਕਰੀਮ ਰੰਗ ਦੀ ਲੋਈ ਅਤੇ ਨੀਲੇ ਰੰਗ ਦਾ ਪਰਨਾ ਬੰਨਿਆ ਹੋਇਆ ਸੀ ਅਤੇ ਪੈਰਾਂ ਵਿੱਚ ਚੱਪਲਾਂ ਪਾਈਆਂ ਹੋਈਆਂ ਸਨ। Train ​

LEAVE A REPLY

Please enter your comment!
Please enter your name here