ਸ਼ੰਭੂ ਬਾਰਡਰ ‘ਤੇ ਬਜ਼ੁਰਗ ਕਿਸਾਨ ਦੀ ਮੌਤ

Farmer Protest

ਕਿਸਾਨ ਜਥੇਬੰਦੀਆਂ ਵਿੱਚ ਰੋਸ ਦੀ ਲਹਿਰ | Farmer Protest

ਸ਼ੰਭੂ ਬਾਰਡਰ (ਖੁਸ਼ਵੀਰ ਸਿੰਘ ਤੂਰ/ਰਾਜਨ ਮਾਨ)। ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਲਗਾਤਾਰ ਅੱਥਰੂ ਗੈਸ ਦੇ ਗੋਲੇ ਅਤੇ ਵਾਟਰ ਕੈਨਨ ਚਲਾਏ ਜਾ ਰਹੇ ਕਾਰਨ ਹੰਝੂ ਗੈਸ ਦੀ ਲਪੇਟ ਵਿੱਚ ਆਉਣ ਨਾਲ ਸਾਹ ਬੰਦ ਹੋਣ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ ਹੈ। ਹਰਿਆਣਾ ਸਰਕਾਰ ਦੇ ਜ਼ਬਰ ਦਾ ਟਾਕਰਾ ਕਰਦਾ ਹੋਇਆ ਇਹ ਕਿਸਾਨ ਫੌਤ ਹੋ ਗਿਆ। ਹੰਝੂ ਗੈਸ ਦੇ ਗੋਲੇ ਦੇ ਕਿਸਾਨ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਇਲਾਜ ਲਈ ਰਾਜਿੰਦਰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। (Farmer Protest)

ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਵਾਸੀ ਪਿੰਡ ਚਾਚੋਕੀ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।11 ਫਰਵਰੀ ਨੂੰ ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਾਬਾ ਨਾਮਦੇਵ ਜੀ ਦੇ ਜਥੇ ਨਾਲ ਸ਼ੰਭੂ ਸਰਹੱਦ ‘ਤੇ ਗਿਆ ਸੀ ਅਤੇ 14 ਫਰਵਰੀ ਨੂੰ ਉਸ ‘ਤੇ ਅੱਥਰੂ ਗੈਸ ਦੇ ਗੋਲੇ ਡਿੱਗਣ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਉਸ ਦੀ ਸਿਹਤ ਵਿਗੜਨ ਲੱਗੀ, ਜਿਸ ਕਾਰਨ ਉਸ ਨੂੰ ਪਹਿਲਾਂ ਇਲਾਜ ਲਈ ਇਕ ਨਿੱਜੀ ਹਸਪਤਾਲ ਅਤੇ ਬਾਅਦ ਵਿੱਚ ਰਾਜਪੁਰਾ ਹਸਪਤਾਲ ਅਤੇ ਬਾਅਦ ਵਿੱਚ ਰਾਜਿੰਦਰ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। (Farmer Protest)

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਿਸਾਨ ਦੇ ਨਾਲ ਮੌਜੂਦ ਪਿੰਡ ਦੇ ਸਰਪੰਚ ਜਗਦੀਸ਼ ਸਿੰਘ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਿਸਾਨ ਨੂੰ ਜਲਦੀ ਹੀ ਉਸ ਦੇ ਪਿੰਡ ਭੇਜਿਆ ਜਾਵੇਗਾ । ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਸ਼ਹੀਦ ਕਿਸਾਨ ਦੀ ਸ਼ਹਾਦਤ ਨੂੰ ਅਜਾਂਈ ਨਹੀਂ ਜਾਣ ਦਿੱਤਾ ਜਾਵੇਗਾ। ਉਹਨਾਂ ਹਰਿਆਣਾ ਤੇ ਕੇਂਦਰ ਸਰਕਾਰ ਦੇ ਜਬਰ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਪਿਛਲੇ ਮੋਰਚੇ ਵਿਚ ਵੀ ਸਾਡੇ 800 ਦੇ ਕਰੀਬ ਕਿਸਾਨ ਸ਼ਹੀਦ ਹੋਏ ਸਨ।

Also Read : ਅਣਪਛਾਤੇ ਕਾਰ ਸਵਾਰਾਂ ਨੇ ਮੋਟਰਸਾਈਕਲ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜਖ਼ਮੀ