ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਘਰਾਚੋਂ ਦੇ ਬਜ਼ੁ...

    ਘਰਾਚੋਂ ਦੇ ਬਜ਼ੁਰਗ ਜਗਪਾਲ ਸਿੰਘ ਦਾ ਨਾਂਅ ਵੀ ਹੋਇਆ ਸਰੀਰਦਾਨੀਆਂ ‘ਚ ਸ਼ਾਮਿਲ

    ਲੋਕਾਂ ਵੱਲੋਂ ਭਰਵੀਂ ਸ਼ਲਾਘਾ

    ਭਵਾਨੀਗੜ, (ਵਿਜੈ ਸਿੰਗਲਾ) ਸਥਾਨਕ ਸ਼ਹਿਰ ਦੇ ਨੇੜੇ ਪਿੰਡ ਘਰਾਚੋਂ ਦੇ ਵਸਨੀਕ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਜਗਪਾਲ ਸਿੰਘ ਇੰਸਾਂ ਪੁੱਤਰ ਪੂਰਣ ਸਿੰਘ ਉਮਰ ਕਰੀਬ 80 ਸਾਲ ਜੋ ਕਿ ਪਿਛਲੇ ਦਿਨੀਂ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਕੇ ਕੁੱਲ ਮਾਲਕ ਦੇ ਚਰਨਾਂ ਵਿੱਚ ਸੱਚਖੰਡ ਜਾ ਬਿਰਾਜੇ ਸਨ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚਲਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜ਼ਾਂ ਲਈ ਮੁਜ਼ੱਫਰ ਨਗਰ ਮੈਡੀਕਲ ਕਾਲਜ ਬੇਗਰਾਜਪੁਰ, ਯੂ ਪੀ ਨੂੰ ਦਾਨ ਕਰ ਦਿੱਤਾ ਗਿਆ ਹੈ।
    ਸਰੀਰਦਾਨ ਕਰਨ ਤੋਂ ਪਹਿਲਾਂ ਮ੍ਰਿਤਕ ਸਰੀਰ ਨੂੰ ਫੁੱਲਾਂ ਨਾਲ ਸਜੀ ਐਂਬੂਲੈਂਸ ਵਿੱਚ ਰੱਖਿਆ ਗਿਆ। ਜਿਸ ਨੂੰ 45 ਮੈਂਬਰ ਰਾਮ ਕਰਨ ਇੰਸਾਂ ਤੇ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਰਾਮ ਕਰਨ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ 134 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਮੈਡੀਕਲ ਖੋਜ਼ਾਂ ਲਈ ਸਰੀਰਦਾਨ ਕਰਨਾ ਮੁੱਖ ਕਾਰਜ ਹੈ

    ਜਿਸ ਨਾਲ ਮੈਡੀਕਲ ਦੀ ਪੜ੍ਹਾਈ ਕਰਦੇ ਬੱਚਿਆਂ ਨੂੰ ਨਵੀਆਂ-ਨਵੀਆਂ ਖੋਜ਼ਾਂ ਤੇ ਭਿਆਨਕ ਬਿਮਾਰੀਆਂ ਬਾਰੇ ਰਿਸ਼ਰਚ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇੱਕ ਮ੍ਰਿਤਕ ਸਰੀਰ ਤੋਂ 22 ਡਾਕਟਰ ਤਿਆਰ ਹੁੰਦੇ ਹਨ। ਉਨ੍ਹਾਂ ਇਸ ਕਾਰਜ ਲਈ ਪਰਿਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮਾਨਵਤਾ ਭਲਾਈ ਦੀ ਬਹੁਤ ਵੱਡੀ ਸੇਵਾ ਕੀਤੀ ਹੈ।

    ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ, ਸਾਧ-ਸੰਗਤ ਤੇ ਪਿੰਡ ਦੇ ਪਤਵੰਤਿਆਂ ਨੇ ਜਗਪਾਲ ਸਿੰਘ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ। ਉਕਤ ਸਰੀਰਦਾਨੀ ਜਗਪਾਲ ਸਿੰਘ ਇੰਸਾਂ ਦਾ ਬੇਟਾ ਭਜਨ ਸਿੰਘ ਭੋਲਾ ਜੋ ਕਿ ਬਲਾਕ ਭਵਾਨੀਗੜ੍ਹ ਦੇ ਭੰਗੀਦਾਸ ਦੀ ਸੇਵਾ ਨਿਭਾਅ ਰਹੇ ਹਨ। ਸਾਰਾ ਪਰਿਵਾਰ ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ‘ਤੇ ਚਲਦਿਆਂ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਹਮੇਸ਼ਾ ਮੋਹਰੀ ਰਹਿੰਦੇ ਹਨ। ਉਕਤ ਸਰੀਰਦਾਨੀ ਦੀ ਅਰਥੀ ਨੂੰ ਉਨ੍ਹਾਂ ਦੀਆਂ ਬੇਟੀਆਂ ਤੇ ਨੂੰਹਾਂ ਵੱਲੋਂ ਮੋਢਾ ਦਿੱਤਾ ਗਿਆ। ਇਸ ਮੌਕੇ ਬਲਾਕ ਦੇ 15 ਮੈਂਬਰ, ਪਿੰਡਾਂ ਸ਼ਹਿਰਾਂ ਦੇ ਭੰਗੀਦਾਸ, ਸਾਧ ਸੰਗਤ, ਰਿਸ਼ਤੇਦਾਰ ਤੇ ਪਿੰਡ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜਰ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.