Crime News: ਲੁਟੇਰਿਆਂ ਨੇ ਬਜ਼ੁਰਗ ਦੀ ਕੀਤੀ ਕੁੱਟਮਾਰ ਤੇ ਖੋਹੇ ਤਿੰਨ ਹਜ਼ਾਰ ਰੁਪਏ

Crime News
ਰਾਮਾਂ ਮੰਡੀ : ਬਜ਼ੁਰਗ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਲਿਜਾਂਦੇ ਲੁਟੇਰਿਆਂ ਦੀ ਸੀਸੀਟੀਵੀ ਕੈਮਰੇ ਵਿੱਚ ਕੈਪਚਰ। ਤਸਵੀਰ : ਸੱਚ ਕਹੂੰ ਨਿਊਜ਼

Crime News: (ਸਤੀਸ਼ ਜੈਨ) ਰਾਮਾਂ ਮੰਡੀ। ਰਾਮਾਂ ਮੰਡੀ ਵਿਖੇ ਰੋਜ਼ਾਨਾ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਹ ਸਿਲਸਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਫਿਰ ਰਾਮਾਂ ਮੰਡੀ ਵਿਖੇ ਲੁੱਟ-ਖੋਹ ਹੋਈ ਹੈ। ਰਜਵਾਹੇ ’ਤੇ ਨਹਿਰੀ ਕੋਠੀ ਕੋਲ ਮੋਟਰਸਾਇਕਲ ਸਵਾਰ ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਬਜ਼ੁਰਗ ਨੂੰ ਧੱਕੇ ਨਾਲ ਮੋਟਰਸਾਈਕਲ ’ਤੇ ਬੈਠਾ ਲਿਆ ਤੇ ਥੋੜੀ ਸੁੰਨੀ ਜਗ੍ਹਾਂ ’ਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ 3000 ਰੁਪਏ ਖੋਹ ਲਏ।

ਇਹ ਵੀ ਪੜ੍ਹੋ: ਪੰਜਾਬ ’ਚ ਸਾਂਝੀ ਜ਼ਮੀਨ ’ਤੇ ਕਬਜ਼ਾ ਕਰਨ ਲਈ ਬਿਲਡਰਾਂ ਨੂੰ ਭਰਨਾ ਪਵੇਗਾ ਚਾਰ ਗੁਣਾ ਜੁਰਮਾਨਾ

ਰਾਮਾਂ ਮੰਡੀ ਵਾਸੀਆਂ ਵਿੱਚ ਇਹਨਾਂ ਰੋਜ਼ ਦੀਆਂ ਚੋਰੀਆਂ ਤੇ ਲੁੱਟ-ਖੋਹ ਕਰਕੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਜਦੋਂ ਡੀਐਸਪੀ ਤਲਵੰਡੀ ਸਾਬੋ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਜਲਦੀ ਲੁਟੇਰੇ ਫੜੇ ਜਾਣਗੇ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਮੰਡੀ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਨੂੰ ਕੋਈ ਡਰਨ ਦੀ ਲੋੜ ਨਹੀਂ ਪੁਲਿਸ ਪ੍ਰਸ਼ਾਸਨ ਪਬਲਿਕ ਦੀ ਸੁਰੱਖਿਆ ਲਈ ਤਿਆਰ ਹੈ ਅਤੇ ਪ੍ਰਸ਼ਾਸਨ ਵੱਲੋਂ ਸ਼ਰਾਰਤੀ ਅਨਸਰਾਂ ’ਤੇ ਬਾਜ਼ ਅੱਖ ਰੱਖੀ ਹੋਈ ਹੈ। ਡੀਐਸਪੀ ਤਲਵੰਡੀ ਸਾਬੋ ਵਲੋਂ ਰਾਮਾਂ ਮੰਡੀ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਚੋਰ ਅਤੇ ਲੁੱਟ-ਖੋਹ ਕਰਨ ਵਾਲੇ ਜਲਦੀ ਹੀ ਸਲਾਖਾਂ ਪਿੱਛੇ ਭੇਜੇ ਜਾਣਗੇ ਅਤੇ ਅੱਗੇ ਤੋਂ ਰਾਮਾਂ ਮੰਡੀ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।