ਸਾਡੇ ਨਾਲ ਸ਼ਾਮਲ

Follow us

10.2 C
Chandigarh
Sunday, January 18, 2026
More
    Home Breaking News ਚੋਣ ਕਮਿਸ਼ਨ ਵੱ...

    ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

    Election Commission

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ। (Election Commission)

    ਲੁਧਿਆਣਾ ਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਚੋਣ ਡਿਊਟੀ ਤੋਂ ਹਟਾ ਕੇ ਗੈਰ – ਚੋਣ ਡਿਊਟੀ ’ਤੇ ਕੀਤਾ ਤਾਇਨਾਤ | Election Commission Punjab

    ਲੁਧਿਆਣਾ (ਜਸਵੀਰ ਸਿੰਘ ਗਹਿਲ)। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ- ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈਪੀਐਸ ਕੁਲਦੀਪ ਚਾਹਲ (ਆਰਆਰ 2009), ਜੋ ਕਿ ਇਸ ਵੇਲੇ ਲੁਧਿਆਣਾ ਤੇ ਆਈਪੀਐਸ ਸਵਪਨ ਸ਼ਰਮਾ (ਆਰਆਰ 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ। (Election Commission Punjab)

    ਇਹ ਵੀ ਪੜ੍ਹੋ : ਲੋਕ ਸਭਾ ਹਲਕਾ ਗੁਰਦਾਸਪੁਰ ’ਚ ਬਣਿਆ ਚੁਕੌਣਾ ਮੁਕਾਬਲਾ

    ਉਨ੍ਹਾਂ ਦੇ ਮੌਜ਼ੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ’ਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ- ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਤੇ ਲੁਧਿਆਣਾ ’ਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ। (Election Commission Punjab)

    LEAVE A REPLY

    Please enter your comment!
    Please enter your name here