ਚੋਣ ਕਮਿਸ਼ਨ ਨੇ ਸੋਨੂੰ ਸੂਦ ਬਣਾਇਆ ਪੰਜਾਬ ਆਈਕਨ

ਚੋਣ ਕਮਿਸ਼ਨ ਨੇ ਸੋਨੂੰ ਸੂਦ ਬਣਾਇਆ ਪੰਜਾਬ ਆਈਕਨ

ਚੰਡੀਗੜ, (ਅਸ਼ਵਨੀ ਚਾਵਲਾ)। ਮਸ਼ਹੂਰ ਅਦਾਕਾਰ ਸੋਨੂੰ ਸੂਦ ਜਲਦ ਹੀ ਪੰਜਾਬ ਵਿੱਚ ਚੋਣ ਕਮਿਸ਼ਨ ਦੇ ਹੱਕ ‘ਚ ਪ੍ਰਚਾਰ ਕਰਦੇ ਨਜ਼ਰ ਆਉਣਗੇ। ਸੋਨੂੰ ਸੂਦ ਦਾ ਕੰਮ ਪੰਜਾਬ ਦੇ ਵੋਟਰਾਂ ਨੂੰ ਵੋਟ ਲਈ ਜਾਗਰੂਕ ਕਰਨਾ ਤੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਲੈ ਕੇ ਆਉਣਾ ਹੋਏਗਾ। ਸੋਨੂੰ ਸੂਦ ਲਾਕਡਾਊਨ ਦੇ ਦੌਰਾਨ ਵੱਡੇ ਪੱਧਰ ‘ਤੇ ਮਾਨਵਤਾ ਭਲਾਈ ਦੇ ਕੰਮ ਕਰਦੇ ਨਜ਼ਰ ਆਏ ਸਨ, ਜਿਸ ਕਾਰਨ ਉਨਾਂ ਨੂੰ ਦੇਸ਼ ਦੇ ਨਾਲ ਹੀ ਪੰਜਾਬ ਵਿੱਚ ਕਾਫ਼ੀ ਜਿਆਦਾ ਪਸੰਦ ਕੀਤਾ ਜਾ ਰਿਹਾ ਹੈ। ਉਹ ਪੰਜਾਬ ਦੇ ਜਮਪਲ ਹੋਣ ਕਾਰਨ ਭਾਰਤੀ ਚੋਣ ਕਮਿਸ਼ਨ ਨੇ ਸੋਨੂੰ ਸੂਦ ਨੂੰ ਪੰਜਾਬ ਦਾ ਸਟੇਟ ਆਈਕਨ ਐਲਾਨ ਕੀਤਾ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ।

ਕੋਵਿਡ ਕਾਲ ਦੌਰਾਨ ਲਾਗੂ ਲਾਕਡਾਊਨ ਦੋਰਾਨ ਸੋਨੂੰ ਸੂਦ ਵਲੋਂ ਵੱਖ-ਵੱਖ ਥਾਵਾਂ ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਘਰ ਪਹੁੰਚਾਉਣ ਵਿੱਚ ਬਹੁਤ ਮੱਦਦ ਕੀਤੀ ਗਈ ਸੀ। ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਉਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨਾਂ ਵਲੋਂ ਕੋਵਿਡ ਦੌਰਾਨ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨਾਂ ਨੂੰ ਐਸ.ਡੀ.ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਫਿਲਮ ਵਿਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.