ਸਰਕਾਰ ਅਤੇ ਪੁਲਿਸ ਖ਼ਿਲਾਫ਼ ਅਕਾਲੀ ਦਲ ਪੁੱਜਾ ਚੋਣ ਕਮਿਸ਼ਨ, ਪੁਲਿਸ ‘ਤੇ ਲਗਾਇਆ ਧਮਕਾਉਣ ਦਾ ਦੋਸ਼

Election Commission, SAD, Government, Police, Intimidating

ਚੋਣ ਕਮਿਸ਼ਨ ਨੂੰ ਕਾਂਗਰਸੀ ਮੰਤਰੀਆਂ ਸਣੇ ਸਾਰੇ ਬਾਹਰਲੇ ਵਿਅਕਤੀਆਂ ਨੂੰ ਚੋਣ ਹਲਕਿਆਂ ਤੋਂ ਬਾਹਰ ਜਾਣ ਦਾ ਹੁਕਮ ਦੇਣ ਲਈ ਆਖਿਆ

ਚੰਡੀਗੜ(ਅਸ਼ਵਨੀ ਚਾਵਲਾ)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਸੱਤਾਧਾਰੀ ਪਾਰਟੀ ਨੂੰ ਪੁਲਿਸ ਦੀ ਦੁਰਵਰਤੋਂ ਰਾਹੀਂ ਅਕਾਲੀ ਆਗੂਆਂ ਅਤੇ ਵਰਕਰਾਂ ਧਮਕਾਉਣ ਅਤੇ ਤੰਗ ਪਰੇਸ਼ਾਨ ਕਰਨ ਤੋਂ ਰੋਕ ਕੇ ਅਤੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਕਾਂਗਰਸੀ ਆਗੂਆਂ ਸਮੇਤ ਸਾਰੇ ਬਾਹਰਲੇ ਵਿਅਕਤੀਆਂ ਨੂੰ ਚੋਣ ਹਲਕਿਆਂ ਤੋਂ ਬਾਹਰ ਜਾਣ ਦਾ ਨਿਰਦੇਸ਼ ਦੇ ਕੇ ਪੰਜਾਬ ਦੇ ਚਾਰੇ ਵਿਧਾਨ ਸਭਾ ਹਲਕਿਆਂ ਅੰਦਰ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ

ਇੱਥੇ ਚੋਣ ਕਮਿਸ਼ਨ ਦੇ ਮੁੱਖ ਚੋਣ ਅਧਿਕਾਰੀ ਨੂੰ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦਾਖਾ ਅਸੰਬਲੀ ਹਲਕੇ ਅੰਦਰ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਘਰਾਂ ਵਿਚ ਅੱਧੀ ਰਾਤ ਨੂੰ ਗੈਰਕਾਨੂੰਨੀ ਪੁਲਿਸ ਛਾਪੇ ਮਾਰ ਕੇ ਉਹਨਾਂ ਨੂੰ ਪਰੇਸ਼ਾਨ ਕਰ ਰਹੀ ਹੈ ਉਹਨਾਂ ਕਿਹਾ ਕਿ ਪਿਛਲੀ ਦਿਨੀਂ ਸਿਆਸੀ ਆਗੂਆਂ ਅਤੇ ਵਰਕਰਾਂ ਨੂੰ ਡਰਾਉਣ ਲਈ ਕੀਤੀਆਂ ਅਜਿਹੀਆਂ ਕਾਰਵਾਈਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਅਕਾਲੀ ਵਰਕਰਾਂ ਨੂੰ ਦਬਾ ਰਹੀ ਹੈ

ਅਕਾਲੀ ਆਗੂ ਨੇ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਐਸਐਸਪੀ,ਲੁਧਿਆਣਾ (ਦਿਹਾਤੀ) ਦਾ ਚਾਰਜ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਨੂੰ ਸੌਂਪਿਆ ਜਾਵੇ, ਕਿਉਂਕਿ ਮੌਜੂਦਾ ਐਸਐਸਪੀ ਕਾਂਗਰਸ ਪਾਰਟੀ ਦੀ ਤਰਫ਼ਦਾਰੀ ਕਰ ਰਿਹਾ ਹੈ Election Commission

ਡਾਕਟਰ ਚੀਮਾ ਨੇ ਚੋਣ ਕਮਿਸ਼ਨ ਨੂੰ ਇਹ ਵੀ ਦੱਸਿਆ ਕਿ ਸੂਬੇ ਦੇ ਚਾਰੇ ਚੋਣ ਹਲਕਿਆਂ ਅੰਦਰ ਕੇਂਦਰੀ ਨੀਮ ਦਸਤਿਆਂ ਦੀ ਤਾਇਨਾਤੀ ਨਜ਼ਰ ਨਹੀਂ ਆ ਰਹੀ ਹੈ ਉਹਨਾਂ ਕਿਹਾ ਕਿ ਮੁੱਖ ਚੋਣ ਅਧਿਕਾਰੀ ਨੇ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਅੰਦਰ ਨੀਮ ਫੌਜੀ ਦਸਤੇ ਤਾਇਨਾਤ ਕਰਨ ਦਾ ਭਰੋਸਾ ਦਿਵਾਇਆ ਸੀ ਉਹਨਾਂ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਚਾਰੇ ਚੋਣ ਹਲਕਿਆਂ ਅੰਦਰ ਪੈਂਦੇ ਸਾਰੇ ਬੂਥਾਂ ਉੱਤੇ ਤੁਰੰਤ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਜਾਣ। Election Commission

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।