ਹੁਣ ਸਿਰਫ਼ ਚੋਣ ਕਮਿਸ਼ਨ ਦੀ ਪ੍ਰਵਾਨਗੀ ਨਾਲ ਹੀ ਲੱਗਣਗੇ ਸਿਆਸੀ ਇਸ਼ਤਿਹਾਰ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਚੋਣ ਕਮਿਸ਼ਨ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ 2017 ਦੌਰਾਨ ਚੋਣ ਲੜ ਰਹੀਆਂ ਸਮੁੱਚੀਆਂ ਰਾਜਨੀਤਕ ਪਾਰਟੀਆਂ ਅਤੇ ਅਜ਼ਾਦ ਉਮੀਦਵਾਰ ਚੋਣ ਕਮਿਸ਼ਨ ਵੱਲੋਂ ਬਣਾਈਆ ਗਈਆਂ ਜ਼ਿਲ੍ਹਾਂ ਪੱਧਰੀ ਮੀਡੀਆਂ ਸਰਟੀਫੀਕੇਸ਼ਨ ਅਤੇ ਮੋਨਿਟਰਿੰਗ ਕਮੇਟੀਆਂ ਅਤੇ ਸੂਬਾ ਪੱਧਰੀ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਟੀਵੀ ਚੈਨਲਾਂ/ਕੇਬਲ ਚੈਨਲਾਂ, ਰੇਡੀÀ ਅਤੇ ਮੋਬਾਇਲ ‘ਤੇ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਕਰ ਸਕਣਗੀਆਂ।
ਉਕਤ ਪ੍ਰਗਟਾਵਾ ਕਰਦਿਆਂ ਵੀ. ਕੇ. ਸਿੰਘ ਮੁੱਖ ਚੋਣ ਅਫ਼ਸਰ ਪੰਜਾਬ ਨੇ ਕਿਹਾ ਕਿ ਇਸ਼ਤਿਹਾਰਬਾਜ਼ੀ ਸਬੰਧੀ ਪਹਿਲੇ ਨਿਯਮ ਦਾ ਦਾਇਰਾ ਹੋਰ ਵਧਾਉਦਿਆਂ ਹੁਣ ਸਿਨੇਮਾਂ ਘਰਾਂ, ਜਨਤਕ ਖੇਤਰਾਂ ਵਿੱਚ ਆਡੀਉ-ਵੀਡੀਉ ਇਸ਼ਤਿਹਾਰਬਾਜ਼ੀ ਅਤੇ ਵੱਡੇ ਪੱਧਰ ‘ਤੇ ਐਸ ਐਮ ਐਸ/ਅਵਾਜ਼ ਅਧਾਰਿਤ ਸੁਨੇਹੇ ਵੀ ਸ਼ਾਮਲ ਕੀਤੇ ਗਏ ਹਨ। ਕਿਹਾ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਜਨੀਤਕ ਪਾਰਟੀਆਂ ਨੂੰ ਸਿਆਸੀ ਇਸ਼ਤਿਹਾਰਬਾਜ਼ੀ ਕਰਨ ਸਬੰਧੀ ਪ੍ਰਵਾਨਗੀ ਦੇਣ ਲਈ ਸਮੂੰਹ ਜ਼ਿਲ੍ਹਿਆ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮੀਡੀਆਂ ਸਰਟੀਫੀਕੇਸ਼ਨ ਅਤੇ ਮੋਨਿਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ
ਜਦਕਿ ਸੂਬਾ ਪੱਧਰ ਤੇ ਐਡੀਸ਼ਨਲ ਮੁੱਖ ਚੋਣ ਅਫ਼ਸਰ ਦੀ ਅਗਵਾਈ ਵਿੱਚ ਇਹ ਕਮੇਟੀ ਗਠਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁੱਖ ਚੋਣ ਅਫ਼ਸਰ ਦੀ ਅਗਵਾਈ ਹੇਠਲੀ ਕਮੇਟੀ ਇਸ਼ਤਿਹਾਰਬਾਜ਼ੀ ਸਬੰਧੀ ਪ੍ਰਵਾਨਗੀਆਂ ਬਾਰੇ ਪ੍ਰਾਪਤ ਸ਼ਿਕਾਇਤਾ ਦਾ ਨਿਬੇੜਾ ਕਰੇਗੀ।
ਵੀ. ਕੇ. ਸਿੰਘ ਨੇ ਕਿਹਾ ਕਿ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਸੋਸ਼ਲ ਮੀਡੀਆਂ ਦੀ ਵਰਤੋਂ ਸਬੰਧੀ ਆਪਣੇ ਨਾਮਜਦਗੀ ਫਾਰਮ ਭਰਨ ਵੇਲੇ ਵੇਰਵਾ ਦੇਣਾ ਪਵੇਗਾ ਕਿÀੁਂਕਿ ਚੋਣ ਕਮਿਸ਼ਨ ਵੱਲੋਂ ਇੰਟਰਨੈਟ ਅਧਾਰਿਤ ਸੋਸ਼ਲ ਮੀਡੀਆਂ ‘ਤੇ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਲਈ ਵੀ ਪਹਿਲਾਂ ਪ੍ਰਵਾਨਗੀ ਲੈਣੀ ਪਵੇਗੀ
ਇਸ ‘ਤੇ ਹੋਣ ਵਾਲੇ ਖਰਚ ਨੂੰ ਵੀ ਚੋਣ ਖਰਚਿਆਂ ਵਿੱਚ ਜੋੜਿਆਂ ਜਾਵੇਗਾ।ਉਨ੍ਹਾਂ ਕਿਹਾ ਕਿ ਇੱਥੇ ਇਹ ਵੀ ਸਪੱਸ਼ਟ ਕੀਤਾ ਜਾਂਦਾ ਹੈ ਕਿ ਉਮੀਦਵਾਰ ਵੱਲੋਂ ਆਪਣੇ ਬਲਾਗ /ਆਪਣੇ ਅਕਾਊਟ ਵੈਬਸਾਇਟ ‘ਤੇ ਜਾਰੀ ਸੰਦੇਸ਼/ਟਿੱਪਣੇ/ਫੋਟੋਆਂ/ ਵੀਡੀÀ ਪੋਸਟ ਜਾਂ ਅਪਲੋਡ ਕਰਨ ਲਈ ਕਿਸੀ ਤਰ੍ਹਾਂ ਦੀ ਵੀ ਪ੍ਰਵਾਨਗੀ ਦੀ ਲੋੜ ਨਹੀਂ ਹੈ ਪਰ ਇੰਟਰਨੈਟ ਅਧਾਰਿਤ ਈ ਪੇਪਰ ਵਿੱਚ ਇਸ਼ਤਿਹਾਰ ਦੇਣ ਲਈ ਪ੍ਰਵਾਨਗੀ ਲੈਣੀ ਪਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ