ਪੰਜਾਬ ਰਾਜ ਸਭਾ ਦੀਆਂ 2 ਸੀਟਾਂ ਲਈ ਚੋਣਾਂ ਦਾ ਐਲਾਨ

10 ਜੂਨ ਨੂੰ ਪੈਣਗੀਆਂ ਵੋਟਾਂ (Election Punjab Rajya Sabha)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਰਾਜ ਸਭਾ ਦੀਆਂ 2 ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹ। ਚੋਣ ਕਮਿਸ਼ਨ ਨੇ 10 ਜੂਨ ਨੂੰ 15 ਰਾਜਾਂ ਤੋਂ ਖਾਲੀ ਹੋਈਆਂ ਰਾਜ ਸਭਾ ਦੀਆਂ 57 ਖਾਲੀ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ‘ਚ 11 ਸੀਟਾਂ ਯੂਪੀ ਤੋਂ, 6 ਮਹਾਰਾਸ਼ਟਰ ਤੋਂ ਪੰਜਾਬ ਤੋਂ 2 ਸੀਟਾਂ ਹਨ। ਰਾਜ ਸਭਾ ਚੋਣਾਂ ਲਈ 24 ਮਈ ਤੋਂ 31 ਮਈ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ ਤੇ ਨਾਂਅ ਵਾਪਸੀ ਦੀ ਆਖਿਰੀ ਮਿਤੀ 3 ਜੂਨ ਹੈ। ਇਸ ਤੋਂ ਬਾਅਦ ਵੋਟਿੰਗ 10 ਜੂਨ ਨੂੰ ਹੋਵੇਗੀ।

ਜਿਕਰਯੋਗ ਹੈ ਕਿ ਇਹ ਪੰਜਾਬ ਦੀਆਂ ਇਹ ਦੋ ਸੀਟਾਂ ਕਾਂਗਰਸ ਦੀ ਅੰਬਿਕਾ ਸੋਨੀ ਤੇ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਦਾ ਕਾਰਜਕਾਲ ਖਤਮ ਹੋਣ ’ਤੇ ਖਾਲੀ ਹੋ ਰਹੀਆਂ ਹਨ। ਦੋਵਾਂ ਦਾ ਕਾਰਜਕਾਲ 4 ਜੁਲਾਈ ਨੂੰ ਖਤਮ ਹੋ ਜਾਵੇਗਾ।

ਦੋਵਾਂ ਸੀਟਾਂ ਆਪ ਦੇ ਖਾਤੇ ’ਚ ਜਾਣ ਦੀਆਂ ਸੰਭਾਵਨਾ

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਰਾਜ ਸਭਾ ਦੀਆਂ 5 ਸੀਟਾਂ ਵੀ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਗਈਆਂ ਸਨ। ਇਨ੍ਹਾਂ ਵਿੱਚ ਰਾਘਵ ਚੱਢਾ, ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸੰਦੀਪ ਪਾਠਕ, ਸੰਜੀਵ ਅਰੋੜਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ ਨੂੰ ‘ਆਪ’ ਵੱਲੋਂ ਰਾਜ ਸਭਾ ਭੇਜਿਆ ਗਿਆ ਸੀ। ਇਸ ਵਾਰ ਵੀ ਦੋਵੇਂ ਸੀਟਾਂ ਆਪ ਦੇ ਖਾਤੇ ’ਚ ਜਾਣ ਦੀ ਸੰਭਾਵਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ