ਸਾਡੇ ਨਾਲ ਸ਼ਾਮਲ

Follow us

14.3 C
Chandigarh
Monday, January 19, 2026
More
    Home Breaking News ਨਵਜੋਤ ਸਿੱਧੂ ਪ...

    ਨਵਜੋਤ ਸਿੱਧੂ ਪਟਿਆਲੇ ਤੋਂ ਚੋਣ ਲੜ ਕੇ ਵੇਖ ਲਵੇ: ਅਮਰਿੰਦਰ

    ਕਿਹਾ, ਨਵਜੋਤ ਸਿੱਧੂ ਦਾ ਹਸ਼ਰ ਵੀ ਜਨਰਲ ਜੇ. ਜੇ. ਸਿੰਘ ਵਰਗਾ ਹੋਵੇਗਾ ਜਿਸ ਦੀ ਜ਼ਮਾਨਤ ਜ਼ਬਤ ਹੋਈ ਸੀ

    • ਸਿੱਧੂ ਨੂੰ ਨਹੀਂ ਬਣਾਇਆ ਜਾ ਸਕਦਾ ਉਪ ਮੁੱਖ ਮੰਤਰੀ ਜਾਂ ਸੂਬਾ ਪ੍ਰਧਾਨ

    • ਨੌਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਘਰਾਂ ਵਿੱਚ ਰਹਿ ਕੇ ਮਨਾਉਣ ਅਤੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕਰਨ ਦੀ ਕੀਤੀ ਅਪੀਲ

    ਅਸ਼ਵਨੀ ਚਾਵਲਾ, ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਇਹ ਸਪੱਸ਼ਟ ਕਰ ਦਿੱਤਾ ਕਿ ਪਾਰਟੀ ਵਿੱਚ ਅਨੁਸ਼ਾਸਣਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਵੀ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਉਨ੍ਹਾਂ ਖਿਲਾਫ ਚੋਣ ਲੜਨਾ ਚਾਹੁੰਦਾ ਹੈ ਤਾਂ ਉਹ ਆਜ਼ਾਦ ਹੈ ਪਰ ਉਸ ਦਾ ਹਸ਼ਰ ਵੀ ਜਨਰਲ ਜੇ. ਜੇ. ਸਿੰਘ ਵਫਰਗਾ ਹੋਵੇਗਾ ਜਿਸ ਦੀ ਜ਼ਮਾਨਤ ਤੱਕ ਜ਼ਬਤ ਹੋ ਗਈ ਸੀ।

    ਇੱਕ ਪ੍ਰਾਈਵੇਟ ਚੈਨਲ ਨੂੰ ਇੰਟਰਵਿਊ ਦੌਰਾਨ ਮੁੱਖ ਮੰਤਰੀ ਨੇ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਸਪੱਸ਼ਟ ਕਰੇ ਕਿ ਉਹ ਕਾਂਗਰਸ ਪਾਰਟੀ ਦਾ ਮੈਂਬਰ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਬਾਗੀ ਨੂੰ ਇਹ ਤੈਅ ਕਰ ਲੈਣਾ ਚਾਹੀਦਾ ਹੈ ਕਿ ਉਹ ਕਿਸ ਪਾਸੇ ਹੈ ਕਿਉਂਕਿ ਕਾਂਗਰਸ ਵਿੱਚ ਉਹ ਪਾਰਟੀ ਦੇ ਅਨੁਸ਼ਾਸਨ ਨੂੰ ਤੋੜ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਉਸ ਨੂੰ ਵਾਪਸ ਨਹੀਂ ਲਵੇਗੀ ਅਤੇ ਜਿੱਥੋਂ ਤੱਕ ਅਕਾਲੀ ਦਲ ਦੀ ਗੱਲ ਹੈ, ਉਹ ਉਨ੍ਹਾਂ ਨਾਲ ਵੀ ਰੁੱਸ ਚੁੱਕਾ ਹੈ।

    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਸਿਰਫ ਚਾਰ ਸਾਲ ਹੀ ਹੋਏ ਜਦੋਂ ਸਿੱਧੂ ਕਾਂਗਰਸ ਵਿੱਚ ਸ਼ਾਮਲ ਹੋਇਆ ਅਤੇ ਇੱਥੇ ਕਈ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣਾ ਸਿਆਸੀ ਕਰੀਅਰ ਯੂਥ ਕਾਂਗਰਸ ਤੋਂ ਸ਼ੁਰੂ ਕੀਤਾ ਅਤੇ ਉਹ ਉਸ ਤੋਂ ਕਿਤੇ ਜ਼ਿਆਦਾ ਸੀਨੀਅਰ ਹਨ, ਇਸ ਕਰਕੇ ਉਸ ਨੂੰ ਉਪ ਮੁੱਖ ਮੰਤਰੀ ਜਾਂ ਸੂਬਾ ਕਾਂਗਰਸ ਪ੍ਰਧਾਨ ਦਾ ਅਹੁਦਾ ਕਿਵੇਂ ਦਿੱਤਾ ਜਾ ਸਕਦਾ।’’

    ਹਾਈ ਕੋਰਟ ਵੱਲੋਂ ਹਾਲ ਹੀ ਵਿਚ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐਸ. ਆਈ. ਟੀ. ਨੂੰ ਖਾਰਜ ਦੇਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਐਸ. ਆਈ. ਟੀ. ਦੀ ਮਨਜ਼ੂਰੀ ਦੇ ਦਿੱਤੀ ਗਈ ਹੈ

    ਮੁੱਖ ਮੰਤਰੀ ਨੇ ਕਿਹਾ, ‘‘ਟੀਕਾਕਰਨ ਦੇ ਸਬੰਧ ਵਿਚ ਸਾਡੇ ਕੋਲ ਸਿਰਫ ਇੱਕ ਦਿਨ ਦਾ ਸਟਾਕ ਬਚਿਆ ਹੈ ਅਤੇ ਇਸੇ ਕਰਕੇ ਸਿਹਤ ਵਿਭਾਗ ਨੂੰ 18-45 ਸਾਲ ਦੇ ਉਮਰ ਵਰਗ ਲਈ ਕੋਵਿਡਸ਼ੀਲਡ ਦੀਆਂ 30 ਲੱਖ ਖੁਰਾਕਾਂ ਖਰੀਦਣ ਦਾ ਆਰਡਰ ਦੇਣ ਲਈ ਨਿਰਦੇਸ਼ ਦਿੱਤੇ ਗਏ ਹਨ।’’

    ਕਣਕ ਦੀ ਖਰੀਦ ਅਤੇ ਬਾਰਦਾਨੇ ਦੀ ਕਮੀ ਨਾਲ ਸਬੰਧਤ ਮਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਭਾਰਤ ਸਰਕਾਰ ’ਤੇ ਇਸ ਦੀ ਕਮੀ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਵੰਡ ਭਾਰਤ ਸਰਕਾਰ ਦੁਆਰਾ ਨਿਯੁਕਤ ਜੂਟ ਕਮਿਸ਼ਨਰ ਦੁਆਰਾ ਨਿਯੰਤਰਿਤ ਕੀਤੀ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 20 ਕਰੋੜ ਬਾਰਦਾਨੇ ਦੀ ਮੰਗ ਕੀਤੀ ਗਈ ਸੀ ਪਰ ਕੇਂਦਰ ਸਰਕਾਰ ਸਮੇਂ ਸਿਰ ਇਜਾਜ਼ਤ ਦੇਣ ਵਿੱਚ ਨਾਕਾਮ ਰਹੀ। ਸੂਬਾ ਸਰਕਾਰ ਕਣਕ ਦੀ ਖਰੀਦ ਹੋਣ ਦੀ ਮਿਤੀ 10 ਅਪਰੈਲ ਤੱਕ ਵੀ ਭਾਰਤ ਸਰਕਾਰ ਤੋਂ 4 ਕਰੋੜ ਬਾਰਦਾਨਾ ਖਰੀਦਣ ਸਬੰਧੀ ਇਜਾਜ਼ਤ ਦੀ ਉਡੀਕ ਕਰ ਰਹੀ ਸੀ। ਇਹ ਇਜਾਜ਼ਤ ਆਖਰਕਾਰ 16 ਅਪਰੈਲ ਨੂੰ ਦਿੱਤੀ ਗਈ ਜੋ ਕਿ ਖਰੀਦ ਸ਼ੁਰੂ ਹੋਣ ਤੋਂ ਛੇ ਦਿਨ ਦੀ ਦੇਰੀ ਨਾਲ ਸੀ।

    ਸੂਬੇ ਭਰ ਵਿੱਚ ਕੋਵਿਡ ਦੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਲਈ ਸਿਹਤ ਸਬੰਧੀ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਵੇ। ਸੂਬੇ ਵਿੱਚ ਕੋਵਿਡ ਦੇ ਵਧਦੇ ਜਾ ਰਹੇ ਕੇਸਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਨਾ ਕਰਵਾਏ ਜਾਣ ਤੇ ਇਸ ਦੀ ਬਜਾਏ ਲੋਕਾਂ ਨੂੰ ਘਰਾਂ ਵਿੱਚ ਹੀ ਰਹਿ ਕੇ ‘ਸਰਬੱਤ ਦੇ ਭਲੇ’ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਡੇ ਇਕੱਠਾਂ ਤੋਂ ਬਚਿਆ ਜਾ ਸਕੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।