ਸੁਰਿੰਦਰ ਸਿੰਘ ਪ੍ਰਧਾਨ, ਪਰਗਟ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਨਵਜੋਤ ਸਿੰਘ ਸੰਧੂ ਜਰਨਲ ਸਕੱਤਰ ਚੁਣੇ ਗਏ
Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਿਵਲ ਹਸਪਤਾਲ ਫਰੀਦਕੋਟ ਵਿਖੇ ਸਿਹਤ ਵਿਭਾਗ ਦੇ ਵਿੱਚ ਵੱਖ-ਵੱਖ ਕੈਟਾਗਰੀਆਂ ਵਿੱਚ ਕੰਮ ਕਰਨ ਵਾਲੇ ਆਊਟਸੋਰਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਭਰਵੀਂ ਮੀਟਿੰਗ ਹੋਈ, ਚੇਤੇ ਰੱਖਣਯੋਗ ਹੈ ਕਿ ਸਿਹਤ ਵਿਭਾਗ ਵਿੱਚ ਲਗਭਗ ਕੁੱਲ ਮੁਲਾਜ਼ਮਾਂ ਦਾ ਅੱਧਾ ਹਿੱਸਾ ਆਊਟਸੋਰਸ ਕਾਮਿਆਂ ਦੇ ਤੌਰ ’ਤੇ ਕੰਮ ਕਰ ਰਿਹਾ ਹੈ ਜਿਹੜੇ ਕਿ ਬਹੁਤ ਹੀ ਨਿਗੁਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਜਿਨ੍ਹਾਂ ਵਿੱਚੋਂ ਬਹੁਤ ਸਾਰੇ ਕਾਮੇ ਲਗਭਗ 15-20 ਸਾਲਾਂ ਤੋਂ ਕੰਮ ਕਰਦੇ ਹਨ, ਉਹਨਾਂ ਕਾਮਿਆਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਰੈਗੂਲਰ ਕਰਨ ਸਬੰਧੀ ਕੋਈ ਵੀ ਨੀਤੀ ਪਾਲਿਸੀ ਨਹੀਂ ਬਣਾਈ ਗਈ।
ਇਹਨਾਂ ਕਾਮਿਆਂ ਦੀ ਕੰਪਨੀਆਂ ਦੁਆਰਾ ਵੱਖ-ਵੱਖ ਤਰੀਕੇ ਨਾਲ ਲੁੱਟ-ਘਸੁੱਟ ਕੀਤੀ ਜਾ ਰਹੀ ਹੈ, ਜਿਸ ਕਰਕੇ ਇਹਨਾਂ ਆਊਟ ਸੋਰਸ ਕਾਮਿਆਂ ਵਿੱਚ ਹੁਣ ਵੱਡੀ ਪੱਧਰ ’ਤੇ ਰੋਸ ਜਾਗਣਾ ਸ਼ੁਰੂ ਹੋਇਆ ਹੈ, ਜਿਸ ਕਰਕੇ ਉਹਨਾਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਵੱਡੀ ਪੱਧਰ ਤੇ ਲਾਮਬੰਦੀ ਸ਼ੁਰੂ ਕਰਕੇ ਜ਼ਿਲ੍ਹਾ ਪੱਧਰੀ ਚੋਣ ਕੀਤੀ ਗਈ ਹੈ। ਅੱਜ ਇਸ ਚੋਣ ਕਰਨ ਤੋਂ ਬਾਅਦ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਸਿਵਲ ਹਸਪਤਾਲ ਫਰੀਦਕੋਟ ਦੇ ਆਊਟ ਸੋਰਸ ਕਾਮਿਆਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਨੂੰ ਜਾਰੀ ਕਰਵਾਉਣ ਲਈ ਸਿਵਲ ਸਰਜਨ ਫਰੀਦਕੋਟ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਜੇਕਰ ਤਨਖਾਹਾਂ ਨਾ ਜ਼ਾਰੀ ਕੀਤੀਆਂ ਗਈਆਂ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਇਹ ਵੀ ਪੜ੍ਹੋ: National Doctors Day: ਰੋਟਰੀ ਕਲੱਬ ਨੇ ਨੈਸ਼ਨਲ ਡਾਕਟਰਜ਼ ਦਿਵਸ ਤੇ ਚਾਰਟਿਡ ਅਕਾਊਂਟੈਟ ਦਿਵਸ ਉਤਸ਼ਾਹ ਨਾਲ ਮਨਾਇਆ
ਜਿਸ ਵਿੱਚ ਸੁਰਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਪ੍ਰਗਟ ਸਿੰਘ ਸਿੱਖਾਂਵਾਲਾ ਸੀਨੀਅਰ ਮੀਤ ਪ੍ਰਧਾਨ, ਨਵਜੋਤ ਸਿੰਘ ਸੰਧੂ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਸੁਖਵੀਰ ਕੌਰ ਅਤੇ ਪ੍ਰਿੰਸਪਾਲ ਸਿੰਘ ਮੀਤ ਪ੍ਰਧਾਨ, ਇਸ਼ਾਂਤ ਕੈਸ਼ੀਅਰ, ਜਗਦੀਪ ਸਿੰਘ ਮਨਪ੍ਰੀਤ ਕੌਰ ਪ੍ਰੈਸ ਸਕੱਤਰ, ਜਸਪ੍ਰੀਤ ਸਿੰਘ ਆਰਗੇਨਾਈਜਰ, ਰਣਜੀਤ ਕੌਰ ਜੁਆਇੰਟ ਸਕੱਤਰ, ਲਵਲੀ ਸਿੰਘ ਮੁੱਖ ਸਲਾਹਕਾਰ, ਹਰਨੇਕ ਸਿੰਘ ਸਲਾਹਕਾਰ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਸੁਮਨ ਬਾਲਾ, ਸਨੀ ਦਿਓਲ, ਪਰਵਿੰਦਰ ਕੌਰ, ਗੁਰਦਿੱਤ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ ਸਰਾਂ ਅਤੇ ਸੁਮੀਤ ਆਦਿ ਸ਼ਾਮਿਲ ਸਨ। Faridkot News

ਅੱਜ ਦੀ ਇਸ ਮੀਟਿੰਗ ਵਿੱਚ ਗਗਨਦੀਪ ਸਿੰਘ ਭੁੱਲਰ ਸੂਬਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਿਗਿਆਨਿਕ, ਸੁਖਵਿੰਦਰ ਸਿੰਘ ਦੋਦਾ ਤਾਲਮੇਲ ਕਮੇਟੀ ਪੈਰਾ ਮੈਡੀਕਲ ਆਗੂ, ਗੁਰਜਿੰਦਰ ਸਿੰਘ ਔਲਖ ਮੰਡੀ ਕਲਾਂ ਜਿਲ੍ਹਾ ਪ੍ਰਧਾਨ ਬਠਿੰਡਾ,ਜਗਮੀਤ ਸਿੰਘ ਜਰਨਲ ਸਕੱਤਰ ਜ਼ਿਲ੍ਹਾ ਬਠਿੰਡਾ, ਕੁਲਵੰਤ ਸਿੰਘ ਜਰਨਲ ਸਕੱਤਰ ਜਿਲ੍ਹਾ ਫਿਰੋਜ਼ਪੁਰ, ਜਤਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਪ੍ਰਦੀਪ ਸ਼ਰਮਾ ਫੂਲ, ਅਮਨਦੀਪ ਕੁਮਾਰ ਬਠਿੰਡਾ,ਰਾਜਦੀਪ ਸਿੰਘ ਅਤੇ ਕੁਲਦੀਪ ਸਿੰਘ ਤਲਵੰਡੀ ਸਾਬੋ,ਦੀਪਕ ਕੁਮਾਰ ਰਾਮਪੁਰਾ ਫੂਲ,ਜਸਮੇਲ ਸਿੰਘ ਪੈਰਾ ਮੈਡੀਕਲ ਆਗੂ, ਬਾਬੂ ਸਿੰਘ ਜ਼ਿਲ੍ਹਾ ਪ੍ਰਧਾਨ, ਬਲਵਿੰਦਰ ਸਿੰਘ ਜ਼ਿਲ੍ਹਾ ਆਗੂ, ਚਰਨਜੀਤ ਸਿੰਘ ਟਹਿਣਾ ਜ਼ਿਲ੍ਹਾ ਜਨਰਲ ਸਕੱਤਰ, ਪਰਮਿੰਦਰ ਸਿੰਘ, ਅਮਰਜੀਤ ਸਿੰਘ, ਸੁਨੀਲ ਕੁਮਾਰ ਅਤੇ ਬਬਲਜੀਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ, ਆਉਣ ਵਾਲੇ ਦਿਨਾਂ ਵਿੱਚ ਵੱਖ ਵੱਖ ਜ਼ਿਲ੍ਹਿਆਂ ਵਿੱਚ ਇਸ ਤਰ੍ਹਾਂ ਦੀ ਚੋਣ ਕਰਕੇ ਸਿਹਤ ਵਿਭਾਗ ਆਊਟ ਸੋਰਸ ਮੁਲਾਜ਼ਮ ਜਥੇਬੰਦੀ ਦਾ ਗਠਨ ਕਰਕੇ ਤਿੱਖੇ ਸੰਘਰਸ਼ ਉਲੀਕੇ ਜਾਣਗੇ।