Punjab Election Counting: ਚੋਣ ਅਬਜ਼ਰਵਰ ਵੱਲੋਂ ਫਾਜ਼ਿਲਕਾ ਦੇ ਸਮੂਹ ਕਾਉਂਟਿੰਗ ਸੈਂਟਰਾਂ ਦਾ ਦੌਰਾ

Punjab-Election-Counting
Punjab Election Counting: ਚੋਣ ਅਬਜ਼ਰਵਰ ਵੱਲੋਂ ਫਾਜ਼ਿਲਕਾ ਦੇ ਸਮੂਹ ਕਾਉਂਟਿੰਗ ਸੈਂਟਰਾਂ ਦਾ ਦੌਰਾ

Punjab Election Counting: (ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਲਈ ਨਿਯੁਕਤ ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ-ਕਮ- ਚੋਣ ਅਬਜ਼ਰਵਰ ਸ੍ਰੀ ਕਮਲ ਕੁਮਾਰ ਗਰਗ ਵੱਲੋਂ ਗਿਣਤੀ ਸੈਂਟਰ ਦਾ ਦੌਰਾ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐਸ. (ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ) ਨੇ ਸਰਕਾਰੀ ਆਈਟੀਆਈ ਜਲਾਲਾਬਾਦ, ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਅਤੇ ਡੀ ਏ ਵੀ ਕਾਲਜ ਅਬੋਹਰ ਦੇ ਗਿਣਤੀ ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ: Blood Donation Camp: ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਸੋਸਾਇਟੀ ਅਮਲੋਹ ਵੱਲੋਂ ਖੂਨਦਾਨ ਕੈਂਪ ਲਾਇਆ

ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਿਣਤੀ ਕੇਦਰ ‘ਤੇ 100 ਫ਼ੀਸਦੀ ਵੀਡੀਓ ਰਿਕਾਰਡਿੰਗ ਯਕੀਨੀ ਬਣਾਈ ਗਈ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਨਿਗਰਾਨੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੁਪਰਵੀਜਨ ਲਈ ਜ਼ਿਲ੍ਹੇ ਅੰਦਰ 15 ਮਾਈਕਰੋ ਅਬਜ਼ਰਵਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਉਹ ਫਾਜ਼ਿਲਕਾ ਜ਼ਿਲ੍ਹੇ ਵਿਚ ਮੌਜ਼ੂਦ ਰਹਿਣਗੇ। Punjab Election Counting