ਅਕਾਲੀ ਦਲ ਵੱਲੋਂ ਛੇਤੀ ਹੀ ਉਮੀਦਵਾਰਾਂ ਦਾ ਹੋਵੇਗਾ ਐਲਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼) ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਬਠਿੰਡਾ ਤੇ ਫਿਰੋਜ਼ਪੁਰ ਸੀਟ?ਤੋਂ ਆਪਣੇ ਉਮੀਦਵਾਰਾਂ ਦਾ ਅੱਜ ਐਲਾਨ ਕਰ ਦਿੱਤਾ ਬਠਿੰਡਾ ਲੋਕ ਸਭਾ ਹਲਕੇ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਫਿਰੋਜ਼ਪੁਰ ਤੋਂ ਸਾਂਸਦ ਸ਼ੇਰ ਸਿੰਘ ਘੁਬਾਇਆ ਨੂੰ ਆਪਣਾ ਉਮੀਦਵਾਰ ਬਣਾਇਆ ਹੈ
ਇਸ ਫੈਸਲੇ ਦੇ ਨਾਲ ਹੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਕਾਂਗਰਸ ਦੇ ਉਮੀਦਵਾਰਾਂ ਦੇ ਐਲਾਨ ਦਾ ਕੰਮ ਪੂਰਾ ਹੋ ਗਿਆ ਹੈ ਅਮਰਿੰਦਰ ਸਿੰਘ ਰਾਜਾ ਵੜਿੰਗ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਨ ਉਹ ਲਗਾਤਾਰ ਦੂਜੀ ਵਾਰ ਵਿਧਾਇਕ ਬਣੇ ਹਨ ਰਾਜਾ ਵੜਿੰਗ ਪਿਛਲੇ ਦਸ ਸਾਲਾਂ?ਤੋਂ ਅਕਾਲੀ ਦਲ ਖਿਲਾਫ਼ ਤਿੱਖੇ ਤੇਵਰਾਂ ਵਾਲੇ ਆਗੂ ਮੰਨੇ ਜਾਂਦੇ ਹਨ ਉਹ?ਕਾਂਗਰਸ ਦੇ ਕੌਮੀ ਯੂਥ ਪ੍ਰਧਾਨ ਵੀ ਰਹਿ ਚੁੱਕੇ ਹਨ ਵੜਿੰਗ ਰਾਹੁਲ ਦੇ ਕਰੀਬੀਆਂ ‘ਚ ਵੀ ਸ਼ਾਮਲ ਰਹੇ ਹਨ
ਸ਼ੇਰ ਸਿੰਘ ਘੁਬਾਇਆ ਫਿਰੋਜ਼ਪੁਰ ਸੀਟ?ਤੋਂ ਮੌਜ਼ੂਦਾ ਵਿਧਾਇਕ ਹਨ ਤੇ ਉਹ ਲਗਾਤਾਰ ਦੂਜੀ ਵਾਰ ਇਸ ਸੀਟ ਤੋਂ ਚੁਣੇ ਗਏ ਸਨ ਅਜੇ ਪਿਛਲੇ ਮਹੀਨੇ ਹੀ ਉਹ ਕਾਂਗਰਸ ਪਾਰਟੀ?’ਚ ਸ਼ਾਮਲ ਹੋਏ ਸਨ ਉਨ੍ਹਾਂ ਦਾ ਪੁੱਤਰ ਦਵਿੰਦਰ ਘੁਬਾਇਆ 2017 ਦੀਆਂ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ‘ਚ ਸ਼ਾਮਲ ਹੋ ਗਿਆ ਸੀ ਦਵਿੰਦਰ ਨੂੰ ਪਾਰਟੀ ਨੇ ਵਿਧਾਨ ਸਭਾ ਹਲਕਾ ਫਾਜ਼ਿਲਕਾ ਤੋਂ ਚੋਣ ਲੜਾਈ ਸੀ ਅਤੇ ਉਹਨਾਂ ਆਪਣੇ ਵਿਰੋਧੀ ਭਾਜਪਾ ਦੇ ਸੁਰਜੀਤ ਕੁਮਾਰ ਜਿਆਣੀ ਨੂੰ ਹਰਾ ਕੇ ਇਹ ਸੀਟ ਜਿੱਤ ਲਈ ਸੀ
ਓਧਰ ਅਕਾਲੀ ਦਲ ਵੱਲੋਂ ਕਾਂਗਰਸ ਦੇ ਉਮੀਦਵਾਰਾਂ ਦਾ ਨਾਂਅ ਸਾਹਮਣੇ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਭਾਵੇਂ ਬਠਿੰਡਾ ਤੋਂ ਪਾਰਟੀ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ ਪਰ ਜਿਸ ਤਰ੍ਹਾਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਹਲਕੇ ‘ਚ ਸਰਗਰਮੀਆਂ ਸ਼ੁਰੂ ਕੀਤੀਆਂ ਹੋਈਆਂ ਹਨ, ਉਸ ਤੋਂ ਸਾਫ਼ ਹੋ ਰਿਹਾ ਹੈ ਕਿ ਬੀਬੀ ਬਾਦਲ ਹੀ ਇੱਥੋਂ ਚੋਣ ਲੜਨਗੇ
ਹਲਕਾ ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਚੋਣ ਲੜਨ ਦੀਆਂ ਕਿਆਸਅਰਾਈਆਂ ਚੱਲ ਰਹੀਆਂ ਸਨ ਪਰ ਜਗਮੀਤ ਬਰਾੜ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਨਾਲ ਮਾਹੌਲ ਬਦਲਦਾ ਨਜ਼ਰ ਆ ਰਿਹਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।