ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News Elections | ਦ...

    Elections | ਦਿੱਲੀ ‘ਚ 8 ਫਰਵਰੀ ਨੂੰ ਹੋਣਗੀਆਂ ਚੋਣਾਂ

    delhi elections

    Elections | ਨਤੀਜਾ ਆਵੇਗਾ 11 ਫਰਵਰੀ ਨੂੰ

    ਨਵੀਂ ਦਿੱਲੀ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ (Elections) ਦੀਆਂ ਤਰੀਕਾਂ ਦਾ ਐਲਾਨ ਕੀਤਾ। ਵੋਟਿੰਗ 8 ਫਰਵਰੀ ਨੂੰ ਹੋਵੇਗੀ ਅਤੇ ਨਤੀਜਾ 11 ਫਰਵਰੀ ਨੂੰ ਆਵੇਗਾ। ਇਸਦੇ ਨਾਲ ਹੀ ਦਿੱਲੀ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 70 ਵਿੱਚੋਂ 67 ਸੀਟਾਂ ਜਿੱਤੀਆਂ ਸਨ।

    ਭਾਜਪਾ ਨੇ 3 ਸੀਟਾਂ ਜਿੱਤੀਆਂ ਸਨ। ਕਾਂਗਰਸ ਨੂੰ ਇਕ ਵੀ ਸੀਟ ਨਹੀਂ ਮਿਲ ਸਕੀ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਕਿਹਾ ”ਮੌਜੂਦਾ ਅਸੈਂਬਲੀ ਦਾ ਕਾਰਜਕਾਲ 22 ਜਨਵਰੀ, 2020 ਨੂੰ ਖਤਮ ਹੋ ਰਿਹਾ ਹੈ। ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਹੋਣਗੀਆਂ। ਵਿਧਾਨ ਸਭਾ ਦਾ ਕਾਰਜਕਾਲ 22 ਜਨਵਰੀ 2020 ਨੂੰ ਖਤਮ ਹੋ ਰਿਹਾ ਹੈ। ਅਰੋੜਾ ਨੇ ਕਿਹਾ ਕਿ ਇਹ ਮੁੱਦਾ 2017 ਵਿੱਚ ਆਇਆ ਸੀ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here