ਕਰੀਬ ਸਾਢੇ ਤਿੰਨ ਘੰਟਿਆਂ ਤੱਕ ਚੱਲੀ ਬੈਠਕ ਬਹੁਤ ਖੁਸ਼ਨੁਮਾ ਮਾਹੌਲ ’ਚ ਹੋਈ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਪੱਸ਼ਟ ਕੀਤਾ ਕਿ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਹਲਕਿਆਂ ਦੇ ਹਲਕਾਬੰਦੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣਾਂ ਕਰਵਾਈਆਂ ਜਾਣਗੀਆਂ ਮੋਦੀ ਨੇ ਇਹ ਜਾਣਕਾਰੀ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਉੱਥੋਂ ਦੀਆਂ ਸਿਆਸੀ ਪਾਰਟੀਆਂ ਦੇ ਨਾਲ ਵਿਚਾਰ-ਵਟਾਂਦਰੇ ਲਈ ਅੱਜ ਸੱਦੀ ਗਈ ਸਰਬ ਸਾਂਝੀ ਮੀਟਿੰਗ ’ਚ ਦਿੱਤੀ ਕਰੀਬ ਸਾਢੇ ਤਿੰਨ ਘੰਟਿਆਂ ਤੱਕ ਚੱਲੀ ਬੈਠਕ ਤੋਂ ਬਾਅਦ ਜੰਮੂ ਕਸ਼ਮੀਰ ਆਪਣੀ ਪਾਰਟੀ ਦੇ ਅਲਤਾਫ਼ ਬੁਖਾਰੀ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਗੱਲਬਾਤ ਬਹੁਤ ਖੁਸ਼ਨੁਮਾ ਮਾਹੌਲ ’ਚ ਹੋਈ ।
ਪ੍ਰਧਾਨ ਮੰਤਰੀ ਨੇ ਸਾਰੇ ਆਗੂਆਂ ਨਾਲ ਸਾਡੇ ਮੁੱਦਿਆਂ ਨੂੰ ਬੜੇ ਆਰਾਮ ਨਾਲ ਸੁਣਿਆ ਉਨ੍ਹਾਂ ਕਿਹਾ ਕਿ ਹਲਕਾਬੰਦੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣਾਂ ਸ਼ੁਰੂ ਹੋਣਗੀਆਂ ਬੈਠਕ ’ਚ ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਅਜ਼ਾਦ, ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਖ ਅਬਦੁੱਲਾ ਤੇ ਉਮਰ ਫਾਰੂਖ ਤੇ ਪੀਪੁਲਸ ਡੈਮੋਕ੍ਰੇਟਿਕ ਪਾਰਟੀ ਦੀ ਆਗੂ ਮਹਿਬੂਬਾ ਮੁਫ਼ਤੀ, ਭਾਜਪਾ ਦੇ ਚਮਨਲਾਲ ਤੇ ਜੰਮੂ ਕਸ਼ਮੀਰ ਦੇ ਹੋਰ ਸਿਆਸੀ ਆਗੂਆਂ ਦੇ ਆਗੂ ਸ਼ਾਮਲ ਹੋਏ।
ਜੰਮੂ ਕਸ਼ਮੀਰ ’ਚ ਸਿਆਸੀ ਲਿਹਾਜ ਨਾਲ ਬੇਹੱਦ ਮਹੱਤਵਪੂਰਨ ਇਸ ਬੈਠਕ ’ਚ ਪ੍ਰਧਾਨ ਮੰਤਰੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਪ੍ਰਧਾਨ ਮੰਤਰੀ ਦਫ਼ਤਰ ’ਚ ਸੂਬਾ ਮੰਤਰੀ ਡਾ. ਜਤਿੰਦਰ ਸਿੰਘ, ਪ੍ਰਧਾਨ ਮੰਤਰੀ ਦੇ ਮੁੱਖ ਸਲਾਹਕਾਰ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉਪ ਰਾਜਪਾਲ ਮਨੋਜ ਸਿਨਹਾ ਤੇ ਕਈ ਹੋਰ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਜੰਮੂ ਕਸ਼ਮੀਰ ਦਾ ਪੰਜ ਅਗਸਤ 2019 ਨੂੰ ਸੂਬੇ ਦਾ ਦਰਜਾ ਸਮਾਪਤ ਕੀਤੇ ਜਾਣ ਤੇ ਉਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੰਡੇ ਜਾਣੇ ਤੋਂ ਬਾਅਦ ਕੇਂਦਰ ਵੱਲੋਂ ਉੱਥੋਂ ਦੀਆਂ ਸਿਆਸੀ ਪਾਰਟੀਆਂ ਨਾਲ ਗੱਲਬਾਤ ਦੀ ਪਹਿਲੀ ਵਾਰ ਪੇਸ਼ਕਸ਼ ਕੀਤੀ ਗਈ ਹੈ।
ਓਧਰ ਕਸ਼ਮੀਰੀ ਪੰਡਿਤਾਂ ਦੇ ਸੰਗਠਨਾਂ ਨੇ ਬੈਠਕ ’ਚ ਉਨ੍ਹਾਂ ਨੂੰ ਨਾ ਸੱਦੇ ਜਾਣ ਦਾ ਵਿਰੋਧ ਕੀਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇੱਕ ਮਹੱਤਵਪੂਰਨ ਪੱਖ ਹੈ ਤੇ ਉਨ੍ਹਾਂ ਦੀ ਗੱਲ ਵੀ ਸੁਣੀ ਜਾਣੀ ਚਾਹੀਦੀ ਹੈ ਉਂਜ ਤਾਂ ਅਧਿਕਾਰਕ ਤੌਰ ’ਤੇ ਇਸ ਬੈਠਕ ਦਾ ਕੋਈ ਏਜੰਡਾ ਤੈਅ ਨਹੀਂ ਕੀਤਾ ਗਿਆ ਸੀ ਇਸ ਦੌਰਾਨ ਬੈਠਕ ਦੇ ਮੱਦੇਨਜ਼ਰ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਤੇ ਸਮੁੱਚੇ ਖੇਤਰ ’ਚ ਸੁਰੱਖਿਆ ਵਿਵਸਥਾ ਨੂੰ ਪੁਖ਼ਤਾ ਕਰਨ ਦੇ ਨਾਲ ਚੌਕਸੀ ਵਰਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।