ਬਿਜਲੀ ਪਾਣੀ ਮੁੱਦਾ : ਵਲੰਟੀਅਰਾਂ ਨੇ ਹੱਥਾਂ ‘ਚ ਮੰਗਾਂ ਵਾਲੀਆਂ ਤਖਤੀਆਂ ਫੜ ਕੀਤਾ ਵਿਖਾਵਾ

Electricity, Water, Issue, Volunteers ,Display 

ਪੱਕਾ ਮੋਰਚਾ ਚੌਥੇ ਦਿਨ ‘ਚ ਸ਼ਾਮਲ, ਅੰਮ੍ਰਿਤਸਰ, ਜਲੰਧਰ ਤੇ ਤਰਨਤਾਰਨ ਤੋਂ ਪੁੱਜੇ ਵੱਡੀ ਗਿਣਤੀ ਵਲੰਟੀਅਰ | Electricity And Water Issue

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਵੱਲੋਂ ਆਰੰਭੇ ਪੱਕੇ ਮੋਰਚੇ ਦੀ ਅਗਵਾਈ ਕਰ ਰਹੇ ਸੂਬਾਈ ਆਗੂਆਂ ਵੱਲੋਂ ਮੋਰਚਾ ਹੋਰ ਭਖਾਉਣ ਦਾ ਐਲਾਨ ਕੀਤਾ ਗਿਆ ਹੈ। ਅੱਜ ਚੌਥੇ ਦਿਨ ਅੰਮ੍ਰਿਤਸਰ, ਜਲੰਧਰ, ਤਰਨਤਾਰਨ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਲੰਟੀਅਰ ਵਿਸ਼ਾਲ ਜਥਿਆਂ ਦੇ ਰੂਪ ਵਿੱਚ ਮੋਰਚੇ ‘ਚ ਪੁੱਜੇ। ਮੋਰਚੇ ‘ਚ ਸ਼ਾਮਲ ਵਲੰਟੀਅਰਾਂ ਵੱਲੋਂ ਹੱਥਾਂ ਵਿੱਚ ਮੰਗਾਂ ਵਾਲੀਆਂ ਤਖਤੀਆਂ ਅਤੇ ਫਲੈਕਸਾਂ ਫੜ ਕੇ ਸੜਕਾਂ ਕਿਨਾਰੇ ਖੜ੍ਹ ਕੇ ਵਿਖਾਵਾ ਕੀਤਾ ਗਿਆ ਅਤੇ ਰਾਤ ਨੂੰ ਪ੍ਰਭਾਵਸ਼ਾਲੀ ਮਸ਼ਾਲ ਮਾਰਚ ਜਥੇਬੰਦ ਕੀਤਾ ਗਿਆ। (Electricity And Water Issue)

ਅੱਜ ਦੇ ਇਕੱਠ ਦੀ ਪ੍ਰਧਾਨਗੀ ਸਾਥੀ ਗੁਰਨਾਮ ਸਿੰਘ ਦਾਊਦ, ਜਸਵਿੰਦਰ ਸਿੰਘ ਢੇਸੀ ਅਤੇ ਪਾਲ ਸਿੰਘ ਜਾਮਾਰਾਇ ਵੱਲੋਂ ਕੀਤੀ ਗਈ। ਇਸ ਦੌਰਾਨ 11 ਸਤੰਬਰ ਨੂੰ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੇ ਵੇਰਵੇ ਦਿੰਦਿਆਂ ਸਾਥੀ ਰਘਬੀਰ ਸਿੰਘ ਬਟਾਲਾ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਸਦਭਾਵਨਾ ਪੂਰਨ ਮਾਹੌਲ ‘ਚ ਹੋਈ। ਉਨ੍ਹਾਂ ਅਧਿਕਾਰੀਆਂ ਦੇ ਸੁਹਿਰਦ ਰਵੱਈਏ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਅਧਿਕਾਰੀ ਆਪਣੇ ਵਾਅਦੇ ਅਨੁਸਾਰ ਛੇਤੀ ਤੋਂ ਛੇਤੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮੰਗਾਂ ਦਾ ਨਿਪਟਾਰਾ ਕਰਵਾਉਣ।

ਇਹ ਵੀ ਪੜ੍ਹੋ : ਚੋਰਾਂ ਨੇ ਫਿਲਮੀ ਸਟਾਇਲ ’ਚ ਗਹਿਣਿਆਂ ਦੀ ਦੁਕਾਨ ਤੋਂ ਕੀਤੀ 25 ਕਰੋੜ ਦੀ ਚੋਰੀ

ਸੜਕਾਂ ਕਿਨਾਰੇ ਮਾਰਚ ਕਰਨ ਤੋਂ ਪਹਿਲਾਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਥੀ ਮਹੀਪਾਲ, ਪਰਗਟ ਸਿੰਘ ਜਾਮਾਰਾਇ, ਸਤਨਾਮ ਸਿੰਘ ਅਜਨਾਲਾ, ਭੀਮ ਸਿੰਘ ਆਲਮਪੁਰ, ਵਿਜੇ ਮਿਸ਼ਰਾ, ਮਨੋਹਰ ਗਿੱਲ, ਸ਼ਿਵ ਕੁਮਾਰ ਤਿਵਾੜੀ, ਅਮਰੀਕ ਸਿੰਘ ਦਾਊਦ, ਬਲਦੇਵ ਸਿੰਘ ਸੈਦਪੁਰ, ਰਾਮ ਕਿਸ਼ਨ ਧੁਨਕੀਆ, ਹਰੀ ਸਿੰਘ ਦੌਣ ਕਲਾਂ, ਮਲਕੀਤ ਸਿੰਘ ਸ਼ੇਰ ਸਿੰਘ ਵਾਲਾ, ਦਾਰਾ ਸਿੰਘ ਮੁੰਡਾਪਿੰਡ, ਬਲਦੇਵ ਸਿੰਘ ਭੈਲ ਨੇ ਕਿਹਾ ਕਿ ਪੰਜਾਬ ਦੀ ਬਹੁਗਿਣਤੀ ਵਸੋਂ ਖਾਸ ਕਰਕੇ ਸ਼ਹਿਰੀ ਮਜਦੂਰ, ਬੇਜਮੀਨੇ ਖੇਤ ਮਜ਼ਦੂਰ, ਸਰਹੱਦੀ ਕਿਸਾਨ, ਅਤਿ ਛੋਟੇ ਕਾਰੋਬਾਰੀ ਅਤੇ ਨਿਮਨ ਮੱਧ ਵਰਗ ਬਿਜਲੀ ਦੇ ਬਿੱਲ ਤਾਰਨੋਂ ਅਸਮਰੱਥ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੀਣ ਯੋਗ ਪਾਣੀ ਐਨ ਖਾਤਮੇ ਦੇ ਕਿਨਾਰੇ ਪੁੱਜ ਚੁੱਕਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪਾਣੀ ਦੀ ਰਾਸ਼ਨਿੰਗ ਅਤੇ ਕਾਲਾਬਾਜਾਰੀ ਸ਼ੁਰੂ ਹੋ ਜਾਵੇਗੀ। ਇਸੇ ਕਰਕੇ ਮੋਰਚੇ ਦੀਆਂ ਮੰਗਾਂ ਦੀ ਪੂਰਤੀ ਹਿੱਤ ਇੱਕ ਪਲ ਦੀ ਦੇਰੀ ਵੀ ਖਤਰਨਾਕ ਹਾਲਾਤ ਪੈਦਾ ਕਰ ਸਕਦੀ ਹੈ। ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਤੇ ਪਾਣੀ ਨਾਲ ਸਬੰਧਤ ਵਿਭਾਗਾਂ ਨੂੰ ਸਥਿਤੀ ਦੀ ਗੰਭੀਰਤਾ ਸਮਝਦਿਆਂ ਫੌਰੀ ਕਦਮ ਚੁੱਕਣੇ ਚਾਹੀਦੇ ਹਨ। ਆਗੂਆਂ ਨੇ ਖੱਬੀਆਂ, ਜਮਹੂਰੀ, ਦੇਸ਼ ਭਗਤ  ਧਿਰਾਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਅਤੇ ਹਰ ਪੱਖ ਤੋਂ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।