Electricity Bills: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਵਿਭਾਗ ਦੇ ਡਿਫਾਲਟਰ ਖ਼ਪਤਕਾਰਾਂ ਖ਼ਿਲਾਫ਼ ਵੱਡਾ ਫ਼ੈਸਲਾ ਲੈਂਦੇ ਹੋਏ ਇਕ ਵਾਰ ਫਿਰ ਤੋਂ ਵੱਡਾ ਐਕਸ਼ਨ ਲਿਆ ਹੈ। ਵਿਭਾਗ ਨੇ ਸਿਰਫ 3 ਦਿਨਾਂ ’ਚ ਹੀ 100 ਤੋਂ ਵੱਧ ਡਿਫਾਲਟਰ ਖ਼ਪਤਕਾਰਾਂ ਦੇ ਘਰਾਂ ਅਤੇ ਕਮਰਸ਼ੀਅਲ ਸਥਾਨਾਂ ’ਤੇ ਲੱਗੇ ਬਿਜਲੀ ਕੁਨੈਕਸ਼ਨ ਕੱਟ ਕੇ 1 ਕਰੋੜ ਤੋਂ ਵੱਧ ਦੇ ਬਕਾਇਆ ਬਿੱਲਾਂ ਦੀ ਰਿਕਵਰੀ ਕੀਤੀ ਹੈ। ਇਨ੍ਹਾਂ ਵੱਲੋਂ ਬਿਜਲੀ ਦੇ ਬਿੱਲ ਜਮ੍ਹਾ ਨਹੀਂ ਕਰਵਾਏ ਗਏ ਸਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਟੀਮ ਵੱਲੋਂ ਸੁੰਦਰ ਨਗਰ ਡਵੀਜ਼ਨ ਦੇ ਐਕਸੀਅਨ ਜਗਮੋਹਨ ਸਿੰਘ ਜੰਡੂ ਦੀ ਅਗਵਾਈ ’ਚ ਵੱਖ-ਵੱਖ ਇਲਾਕਿਆਂ ’ਚ ਡਿਫਾਲਟਰ ਖ਼ਪਤਕਾਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
Read Also : Public Holiday: ਭਲਕੇ ਕਿੱਥੇ-ਕਿੱਥੇ ਰਹੇਗੀ ਬਸੰਤ ਪੰਚਮੀ ਦੀ ਛੁੱਟੀ
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਈਸਟ ਸਰਕਲ ਦੇ ਡਿਪਟੀ ਚੀਫ ਇੰਜੀਨੀਅਰ ਸੁਰਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਫਾਲਟਰ ਖ਼ਪਤਕਾਰਾਂ ਨੂੰ ਕਈ ਵਾਰ ਬਿੱਲ ਜਮ੍ਹਾ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਬਾਅਦ ’ਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪਰ ਬਾਵਜ਼ੂਦ ਇਸ ਦੇ ਜਿਨ੍ਹਾਂ ਖ਼ਪਤਕਾਰਾਂ ਨੇ ਬਿਜਲੀ ਦੇ ਬਿੱਲ ਜਮ੍ਹਾ ਨਹੀਂ ਕਰਵਾਏ, ਹੁਣ ਉਨ੍ਹਾਂ ਖ਼ਿਲਾਫ਼ ਪਾਵਰਕਾਮ ਦੀਆਂ ਟੀਮਾਂ ਸੜਕਾਂ ’ਤੇ ਉਤਰ ਕੇ ਵੱਡਾ ਐਕਸ਼ਨ ਲੈਣ ਲਈ ਤਿਆਰ ਹਨ। Electricity Bills
ਉਨ੍ਹਾਂ ਕਿਹਾ ਪਾਵਰਕਾਮ ਵੱਲੋਂ ਡਿਫਾਲਟਰ ਖ਼ਪਤਕਾਰਾਂ ਖ਼ਿਲਾਫ਼ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸਾਫ਼ ਕੀਤਾ ਕਿ 31 ਮਾਰਚ ਨੂੰ ਬਿਜਲੀ ਦੇ ਬਕਾਇਆ ਬਿੱਲਾਂ ਦੀ ਕਲੋਜ਼ਿੰਗ ਮਿਤੀ ਹੋਣ ਕਾਰਨ ਪਾਵਰਕਾਮ ਵਲੋਂ ਕਿਸੇ ਵੀ ਡਿਫਾਲਟਰ ਖ਼ਪਤਕਾਰ ਨਾਲ ਕੋਈ ਵੀ ਹਮਦਰਦੀ ਨਹੀਂ ਦਿਖਾਈ ਜਾਵੇਗੀ।