(ਸੱਚ ਕਹੂੰ ਨਿਊਜ) ਪਟਿਆਲਾ। ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸਰਕਲ ਸਕੱਤਰ ਬਰੇਸ਼ ਕੁਮਾਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪਟਿਆਲਾ ਸਰਕਲ ਦੇ ਬਿਜਲੀ ਕਾਮਿਆਂ ਨੇ ਟੈਕਨੀਕਲ ਸਰਵਿਸ ਯੂਨੀਅਨ ਅਤੇ ਸੀ.ਐਚ.ਬੀ. ਯੂਨੀਅਨ ਵਲੋਂ ਸਾਂਝੇ ਤੌਰ ’ਤੇ ਟੀ.ਐਸ.ਯੂ. ਦਾ ਝੰਡਾ ਲਹਿਰਾਇਆ ਗਿਆ। (Labour Day 2024)
ਇਸ ਝੰਡੇ ਨੂੰ ਲਹਿਰਾਉਣ ਦੀ ਰਸਮ ਸਰਕਲ ਵਰਕਿੰਗ ਕਮੇਟੀ ਪਟਿਆਲਾ ਵਿਜੇ ਦੇਵ ਸਾਬਕਾ ਮੀਤ ਪ੍ਰਧਾਨ ਟੀ.ਐਸ.ਯੂ. ਪੰਜਾਬ, ਜਤਿੰਦਰ ਸਿੰਘ ਚੱਢਾ ਸਾਬਕਾ ਸਰਕਲ ਪ੍ਰਧਾਨ, ਜੋਗਿੰਦਰ ਸਿੰਘ ਮੌਝੀ ਸਾਬਕਾ ਸਰਕਲ ਸਹਾਇਕ ਸਕੱਤਰ ਅਤੇ ਸੀ.ਐਚ.ਬੀ. ਯੂਨੀਅਨ ਵਲੋਂ ਟੇਕ ਚੰਦ, ਬਿਕਰ ਖਾਨ ਅਤੇ ਦਵਿੰਦਰ ਸਿੰਘ ਨੇ ਕੀਤੀ। ਇਸ ਝੰਡੇ ਦੀ ਰਸਮ ਦੌਰਾਨ ਬਿਜਲੀ ਕਾਮਿਆਂ ਨੇ ਮੰਗ ਕੀਤੀ ਕਿ ਸੀ.ਐਚ.ਬੀ. ਕਾਮਿਆ ਨੂੰ ਪੱਕਾ ਕੀਤਾ ਜਾਵੇ, ਡਿਸਮਿਸ ਆਗੂਆਂ ਨੂੰ ਬਹਾਲ ਕੀਤਾ ਜਾਵੇ, ਪੈਨਸ਼ਨ ਵਿੱਚ ਕੀਤੀ ਕਟੌਤੀ ਬੰਦ ਕੀਤੀ ਜਾਵੇ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਲਈ ਸੌਖਾ ਨਹੀਂ ਹੋਵੇਗਾ ਸੰਸਦ ਦਾ ਰਸਤਾ
ਲੇਬਰ ਐਕਟ ਰਾਹੀਂ ਕਾਮਿਆਂ ਦੀ ਡਿਊਟੀ 12 ਘੰਟਿਆਂ ਦੀ ਕੀਤੀ ਗਈ ਹੈ ਉਸ ਕਾਨੂੰਨ ਨੂੰ ਰੱਦ ਕੀਤਾ ਜਾਵੇ। ਬਿਜਲੀ ਬਿੱਲ 2022 ਵਾਪਿਸ ਲਿਆ ਜਾਵੇ। ਸੀ.ਆਰ.ਏ. 295/19 ਦੇ ਕਾਮਿਆਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ। ਪੇਂਡੂ ਭੱਤਾ, 12 ਪ੍ਰਤੀਸ਼ਤ ਡੀ.ਏ. ਅਤੇ 01-01-2016 ਤੋਂ ਬਣਦਾ ਏਰੀਅਰ ਤੁਰੰਤ ਦਿੱਤਾ ਜਾਵੇ। ਇਸ ਮੌਕੇ ਟੀ.ਐਸ.ਯੂ. ਵਲੋਂ ਹਰਜੀਤ ਸਿੰਘ, ਬਰੇਸ਼ ਕੁਮਾਰ, ਦਰਸ਼ਨ ਕੁਮਾਰ, ਇੰਦਰਜੀਤ ਸਿੰਘ, ਜੋਗਿੰਦਰ ਸਿੰਘ ਮੌਜੀ, ਜਤਿੰਦਰ ਸਿੰਘ ਚੱਢਾ ਅਤੇ ਵਿਜੇ ਦੇਵ ਨੇ ਸੰਬੋਧਨ ਕੀਤਾ। ਇਸ ਦੇ ਨਾਲ ਹੀ ਭਰਾਤਰੀ ਜਥੇਬੰਦੀਆਂ ਸੀ.ਐਚ.ਬੀ. ਯੂਨੀਅਨ ਵਲੋਂ ਦਵਿੰਦਰ ਸਿੰਘ, ਬਿੱਕਰ ਖਾਨ ਅਤੇ ਟੇਕ ਚੰਦ ਨੇ ਸੰਬੋਧਨ ਕੀਤਾ ਅਤੇ ਪ੍ਰਣ ਕੀਤਾ ਕਿ ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। (Labour Day 2024)