ਨਾਕਾਬਲ ਮੰਤਰੀਆਂ ਨੂੰ ਕੱਢੋ, ਜਲਦ ਹੋਵੇ ਫੇਰਬਦਲ

ministers

ਜੇਕਰ ਹੁਣ ਕੁਝ ਨਹੀਂ ਕੀਤਾ ਤਾਂ 2022 ਵਿੱਚ ਹੋ ਜਾਏਗਾ ਔਖਾ, ਸਮਾਂ ਰਹਿੰਦੇ ਕੰਮ ਕਰਨ ਦੀ ਜਰੂਰਤ : ਰਾਜਾ ਵੜਿੰਗ

ਚੰਡੀਗੜ (ਅਸ਼ਵਨੀ ਚਾਵਲਾ)। ਅਮਰਿੰਦਰ ਸਿੰਘ ਦੀ ਕੈਬਨਿਟ ਸਬੰਧੀ ਹਲਕਾ ਗਿੱਦੜਬਾਹਾ ਤੋਂ  ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੀ ਵੱਡਾ ਹਮਲਾ ਕਰ ਦਿੱਤਾ ਹੈ। ਉਨ੍ਹਾਂਤ ਮੰਗ ਕੀਤੀ ਹੈ ਕਿ ਜਿਹੜੇ ਕੈਬਨਿਟ ਮੰਤਰੀ ਚੰਗਾ ਪ੍ਰਦਰਸ਼ਨ ਨਹੀਂ ਕਰ ਰਹੇ, ਉਨਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਦਾ ਰਸਤਾ ਦਿਖਾ ਦੇਣਾ ਚਾਹੀਦਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਇਸ ਦੇ ਨਾਲ ਹੀ ਨਵੇਂ ਵਿਧਾਇਕਾਂ ਨੂੰ ਮੰਤਰੀ ਬਣਾਉਂਦੇ ਹੋਏ ਕੰਮ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ। ਇਸ ਸਮੇਂ ਮੰਤਰੀ ਮੰਡਲ ਵਿੱਚ ਫੇਰ ਬਦਲ ਦੀ ਭਾਰੀ ਲੋੜ ਹੈ, ਜੇਕਰ ਮੰਤਰੀ ਮੰਡਲ ਵਿੱਚ ਫੇਰ ਬਦਲ ਕਰ ਦਿੱਤਾ ਜਾਵੇ ਤਾਂ ਠੀਕ ਰਹੇਗਾ।

ਉਹ ਇਥੇ ਹੀ ਨਹੀਂ ਰੁਕੇ ਅਤੇ ਉਨਾਂ ਨੇ ਅੱਗੇ ਕਿਹਾ ਕਿ ਤਿੰਨ ਸਾਲ ਦਾ ਸਮਾਂ ਬਹੁਤ ਹੀ ਜ਼ਿਆਦਾ ਹੁੰਦਾ ਹੈ ਅਤੇ ਇਨਾਂ ਤਿੰਨ ਸਾਲਾਂ ਦੌਰਾਨ ਜਿਹੜੇ ਮੰਤਰੀ ਚੰਗਾ ਕੰਮ ਨਹੀਂ ਕਰ ਰਹੇ ਉਨਾਂ ਨੂੰ ਬਦਲ ਦੇਣਾ ਚਾਹੀਦਾ ਹੈ, ਕਿਉਂਕਿ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਲਈ ਸਿਰਫ਼ 2 ਸਾਲ ਦਾ ਹੀ ਸਮਾਂ ਰਹਿ ਗਿਆ ਹੈ। ਇਸ ਸਮੇਂ ਦੌਰਾਨ ਜਿਹੜੀਆ ਨਲਾਇਕੀਆਂ ਵਾਲੇ ਕੰਮ ਕੀਤੇ ਗਏ ਹਨ, ਉਨਾਂ ‘ਚ ਸੁਧਾਰ ਕਰਕੇ ਠੀਕ ਕੀਤਾ ਜਾ ਸਕਦਾ ਹੈ। raja waring

ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਜੇਕਰ ਹੁਣ ਮੰਤਰੀ ਮੰਡਲ ਵਿੱਚ ਫੇਰ ਬਦਲ ਕਰ ਦਿੱਤਾ ਗਿਆ ਤਾਂ ਆਉਣ ਵਾਲੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਇੱਕ ਵਾਰ ਫਿਰ ਚੰਗਾ ਪ੍ਰਦਰਸ਼ਨ ਕਰਕੇ ਮੁੜ ਸੱਤਾ ਵਿੱਚ ਅਗਲੇ 5 ਸਾਲਾ ਲਈ ਆ ਸਕਦੀ ਹੈ ਉਨ੍ਹਾਂ ਕਿਹਾ ਸਰਕਾਰ ਨੂੰ ਆਮ ਜਨਤਾ ਦੇ ਹਿੱਤ ਵਿੱਚ ਕੰਮ ਕਰਨ ਦੀ ਲੋੜ ਹੈ ਪਰ ਕਿਹੜੇ ਮੰਤਰੀ ਦੇ ਕੰਮ ਕਾਜ ਤੋਂ Àਹ ਖੁਸ਼ ਨਹੀਂ ਇਸ ਬਾਰੇ ਵੜਿੰਗ ਨੇ ਕੋਈ ਇਸ਼ਾਰਾ ਨਹੀਂ ਕੀਤਾ raja waring

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।