ਪੰਛੀ ਦੇ ਟਕਰਾਉਣ ਕਾਰਨ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਪੰਛੀ ਦੇ ਟਕਰਾਉਣ ਕਾਰਨ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

(ਏਜੰਸੀ)
ਵਾਰਾਣਸੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਹੈਲੀਕਾਪਟਰ ਨੂੰ ਵਾਰਾਨਸੀ ਦੇ ਰਿਜ਼ਰਵ ਪੁਲਿਸ ਲਾਈਨ ਮੈਦਾਨ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਇੱਕ ਪੰਛੀ ਨਾਲ ਟਕਰਾ ਜਾਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਪ੍ਰਾਪਤ ਜਾਣਕਾਰੀ ਅਨੁਸਾਰ ਯੋਗੀ ਦੇ ਹੈਲੀਕਾਪਟਰ ਨੇ ਵਾਰਾਣਸੀ ਤੋਂ ਲਖਨਊ ਲਈ ਉਡਾਨ ਭਰੀ ਸੀ ਕਿ ਇੱਕ ਪੰਛੀ ਦੇ ਟਕਰਾਉਣ ਕਾਰਨ ਦਸ ਮਿੰਟਾਂ ਦੇ ਅੰਦਰ ਹੀ ਪਾਇਲਟ ਨੇ ਐਮਰਜੈਂਸੀ ਲੈਂਡਿੰਗ ਕਰਵਾਈ ਅਤੇ ਜਹਾਜ਼ ਨੂੰ ਸੁਰੱਖਿਅਤ ਲੈਂਡ ਕਰਵਾਇਆ।

ਵਾਰਾਣਸੀ ਦੇ ਜ਼ਿਲ੍ਹਾ ਮੈਜਿਸਟਰੇਟ ਕੌਸ਼ਲਰਾਜ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੈਲੀਕਾਪਟਰ ਦੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਇਸ ਨੂੰ ਸੁਰੱਖਿਅਤ ਢੰਗ ਨਾਲ ਰਿਜ਼ਰਵ ਪੁਲਿਸ ਲਾਈਨ ਮੈਦਾਨ ‘ਤੇ ਉਤਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 9.30 ਵਜੇ ਹੈਲੀਕਾਪਟਰ ਦੀ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਯੋਗੀ ਪੁਲਿਸ ਲਾਈਨ ਤੋਂ ਸੜਕ ਰਾਹੀਂ ਵਾਰਾਣਸੀ ਦੇ ਬਾਬਤਪੁਰ ਸਥਿਤ ਲਾਲ ਬਹਾਦਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਹੋਏ। ਜਿੱਥੋਂ ਉਹ ਸੂਬਾ ਸਰਕਾਰ ਦੇ ਜਹਾਜ਼ ਰਾਹੀਂ ਲਖਨਊ ਲਈ ਰਵਾਨਾ ਹੋਣਗੇ। ਜ਼ਿਕਰਯੋਗ ਹੈ ਕਿ ਯੋਗੀ ਸ਼ਨੀਵਾਰ ਨੂੰ ਵਾਰਾਣਸੀ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here