13 ਨਵੰਬਰ ਨੂੰ ਹਜ਼ਾਰਾਂ ਮੁਲਾਜ਼ਮ ਤੇ ਪੈਨਸ਼ਨਰ ਵਿੱਤ ਮੰਤਰੀ ਪੰਜਾਬ ਦੇ ਹਲਕਾ ਬਠਿੰਡਾ ਵਿਖੇ ਰੋਸ ਰੈਲੀ ਤੇ ਮੁਜ਼ਾਹਾਰ ਕਰਨਗੇ
ਫਰੀਦਕੋਟ (ਸੱਚ ਕਹੂੰ ਨਿਊਜ਼)। ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਅਨੁਸਾਰ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਡਿਪਟੀ ਕਮਿਸ਼ਨਰ ਸਾਹਮਣੇ ਰੋਸ ਰੈਲੀ ਕਰਨ ਉਪਰੰਤ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ।
ਇਸ ਐਕਸ਼ਨ ਦੀ ਅਗਵਾਈ ਫ਼ਰੰਟ ਦੇ ਆਗੂ ਪ੍ਰੇਮ ਚਾਵਲਾ, ਜਤਿੰਦਰ ਕੁਮਾਰ, ਇੰਦਰਜੀਤ ਸਿੰਘ ਖੀਵਾ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਹਰਪ੍ਰੀਤ ਸਿੰਘ, ਮਨਿਸਟਰੀਅਲ ਸਟਾਫ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਤੇ ਜਨਰਲ ਸਕੱਤਰ ਬਲਵੀਰ ਸਿੰਘ ਡੀ ਸੀ ਦਫਤਰ, ਮੰਡੀ ਬੋਰਡ ਮੁਲਾਜ਼ਮਾਂ ਦੇ ਆਗੂ ਵੀਰ ਇੰਦਰਜੀਤ ਸਿੰਘ ਪੁਰੀ, ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲਾ ਫਰੀਦਕੋਟ ਦੇ ਆਗੂ ਕੁਲਵੰਤ ਸਿੰਘ ਚਾਨੀ ਤੇ ਸੋਮ ਨਾਥ ਅਰੋੜਾ, ਸਕਿਉਰਿਟੀ ਗਾਰਡ ਮੁਲਾਜ਼ਮਾਂ ਦੇ ਆਗੂ ਸੁਖਵਿੰਦਰ ਸਿੰਘ ਤੇ ਸ਼ਿਵ ਨਾਥ ਦਰਦੀ , ਡਿਪਟੀ ਕਮਿਸ਼ਨਰ ਦਫ਼ਤਰ ਮੁਲਾਜ਼ਮਾਂ ਦੇ ਪ੍ਰਧਾਨ ਸਤੀਸ਼ ਕੁਮਾਰ, ਸੀਵਰਮੈਨ ਮੁਲਾਜ਼ਮ ਯੂਨੀਅਨ ਦੇ ਆਗੂ ਅਮੀਂ ਚੰਦ ਨੇ ਕੀਤੀ।
ਵੱਖ ਵੱਖ ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 11 ਫ਼ੀਸਦੀ ਰੇਲਾਂ ਨੂੰ ਪੈਨਸ਼ਨਰਾਂ ਨਾਲ ਧੋਖਾ ਕਰਾਰ ਦਿੱਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਵਿੱਤ ਵਿਭਾਗ ਵੱਲੋਂ ਕੱਲ੍ਹ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਪੈਨਸ਼ਨਰਾਂ ਨੂੰ ਡੀ ਏ ਦੇਣ ਦਾ ਕੋਈ ਜ਼ਿਕਰ ਨਹੀਂ ਹੈ। ਵਿੱਤ ਵਿਭਾਗ ਪੰਜਾਬ ਨੇ ਡੀ ਏ ਦੀ ਇਹ ਕਿਸ਼ਤ ਜੋ ਸਾਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ 1 ਜਨਵਰੀ 2021 ਤੂੰ ਡਿਊ ਬਣਦੀ ਸੀ ਹੁਣ ਨਵੰਬਰ 2011 ਤੂੰ ਸਿਰਫ਼ ਮੁਲਾਜ਼ਮਾਂ ਨੂੰ ਦੇਣ ਦਾ ਜ਼ਿਕਰ ਕਰਕੇ ਡੀ ਏ ਨੂੰ ਕੇਂਦਰੀ ਪੈਟਰਨ ਤੋਂ ਡੀ ਲਿੰਕ ਕਰਨ ਦਾ ਕੋਝਾ ਯਤਨ ਕੀਤਾ ਹੈ।
ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੇ ਰੋਸ ਵਜੋਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਮੁੱਖ ਤੌਰ ‘ਤੇ ਜ਼ਿੰਮੇਵਾਰ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਸਾਰੇ ਜ਼ਿਲਿ੍ਹਆਂ ਵਿੱਚ ਪੁਤਲੇ ਫੂਕ ਕੇ ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਦੇ ਅਗਲੇ ਪੜਾਅ ਵਜੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਪਾੜਾ ਪਾਉਣ ਦੀ ਇਸ ਕਾਰਵਾਈ ਵਿWੱਧ 13 ਨਵੰਬਰ ਨੂੰ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਤੇ ਪੈਨਸ਼ਨਰ ਬਠਿੰਡਾ ਸ਼ਹਿਰ ਵਿਖੇ ਰੋਸ ਰੈਲੀ ਕਰਨ ਉਪਰੰਤ ਬਾਜ਼ਾਰਾਂ ਵਿੱਚ ਰੋਸ ਮੁਜ਼ਾਹਰਾ ਕਰਨਗੇ। ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਤWੱਟੀਆਂ ਤੁਰੰਤ ਦੂਰ ਕੀਤੀਆਂ ਜਾਣ, ਸਾਰੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ।
ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸੋਧੇ ਗਏ ਤਨਖਾਹ ਸਕੇਲਾਂ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ 1ਜਨਵਰੀ ਤੋਂ 2016 ਤੂੰ 30 ਜੂਨ 2021 ਤੱਕ ਦਾ ਬਣਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਵੱਖ ਵੱਖ ਵਿਭਾਗਾਂ ਵਿੱਚ ਆਊਟਸੋਰਸਿੰਗ ਅਧੀਨ ਅਤੇ ਸਕੀਮਾਂ ਵਿੱਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ,ਆਸ਼ਾ ਵਰਕਰਾਂ ,ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਤੇ ਸਕਿਓਰਟੀ ਗਾਰਡਜ ਲਈ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ। ਇਸ ਮੌਕੇ *ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਜਗਤਾਰ ਸਿੰਘ ਗਿੱਲ, ਬਿਸ਼ਨ ਦਾਸ ਅਰੋੜਾ, ਸੁਰਿੰਦਰਪਾਲ ਸਿੰਘ ਮਾਨ, ਤਪਿੰਦਰ ਸਿੰਘ ਬੇਦੀ, ਗੁਰਾ ਸਿੰਘ ਢਿੱਲਵਾਂ, ਅਮਰਜੀਤ ਸਿੰਘ ਪੰਨੂੰ, ਅੰਮ੍ਰਿਤ ਪਾਲ ਸਿੰਘ ਤੇ ਸਤਿਗੁਰ ਸਿੰਘ ਆਦਿ ਸ਼ਾਮਲ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ