ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਐਸ.ਡੀ.ਐਮ. ਦਫਤਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ

Employees And Pensioners

 ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਤਿੱਖੀ ਨਾਅਰੇਬਾਜ਼ੀ

  • ਐਸ .ਡੀ .ਐਮ. ਕੋਟਕਪੂਰਾ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਨਾਂ ਭੇਜਿਆ ਮੰਗ ਪੱਤਰ

ਕੋਟਕਪੂਰਾ, (ਅਜੈ ਮਨਚੰਦਾ/ਸੁਭਾਸ਼ ਸ਼ਰਮਾ)। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਵੱਲੋਂ ਮਨਾਏ ਜਾ ਰਹੇ ਰੋਸ ਹਫ਼ਤੇ ਤਹਿਤ ਅੱਜ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ (Employees And Pensioners) ਨੇ ਸਥਾਨਕ ਐਸ.ਡੀ.ਐਮ. ਦਫ਼ਤਰ ਸਾਹਮਣੇ ਮਿਊੰਸਪਲ ਪਾਰਕ ਵਿੱਚ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : ਬਠਿੰਡਾ ਥਰਮਲ ਦੀ ਕੰਧ ’ਤੇ ਲਿਖੇ ‘ਖਾਲਿਸਤਾਨ ਜਿੰਦਾਬਾਦ’ ਦੇ ਨਾਅਰੇ

 ਇਸ ਮੌਕੇ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਭਾਣਾ , ਜਨਰਲ ਸਕੱਤਰ ਹਰਵਿੰਦਰ ਸ਼ਰਮਾ , ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਕੁਲਵੰਤ ਸਿੰਘ ਚਾਨੀ , ਅਸ਼ੋਕ ਕੌਸ਼ਲ , ਸੋਮ ਨਾਥ ਅਰੋਡ਼ਾ ,ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੇ ਆਗੂ ਸਿੰਬਲਜੀਤ ਕੌਰ ਤੇ ਛਿੰਦਰਪਾਲ ਕੌਰ ਝੱਖੜਵਾਲਾ ਅਤੇ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਕੱਚੇ, ਆਊਟ ਸੋਰਸ, ਠੇਕਾ ਆਧਾਰਤ ਮੁਲਾਜ਼ਮਾਂ, ਸਕੀਮ ਵਰਕਰਾਂ , ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਪਿਛਲੇ 7 ਮਹੀਨਿਆਂ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੁੱਖ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ।

17 ਦਸੰਬਰ ਨੂੰ ਸੰਗਰੂਰ ਸ਼ਹਿਰ ਵਿਖੇ ਸੂਬਾਈ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ

ਆਗੂਆਂ ਨੇ ਕਿਹਾ ਕਿ 17 ਅਕਤੂਬਰ ਤੋਂ 21 ਅਕਤੂਬਰ ਤੱਕ ਰੋਸ ਹਫਤਾ ਮਨਾਉਂਦੇ ਹੋਏ ਜ਼ਿਲ੍ਹਾ ਪੱਧਰੀ ਰੈਲੀਆਂ ਕਰਨ ਤੋਂ ਬਾਅਦ 17 ਦਸੰਬਰ ਨੂੰ ਸੰਗਰੂਰ ਸ਼ਹਿਰ ਵਿਖੇ ਸੂਬਾਈ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ । ਮੰਗ ਕੀਤੀ ਗਈ ਕਿ ਪੰਜਾਬ ਦੇ ਸਾਰੇ ਵਿਭਾਗਾਂ ਦੇ ਠੇਕਾ ਅਤੇ ਆਊਟ ਸੋਰਸ਼ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ ,

ਆਊਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਤੁਰੰਤ ਬੰਦ ਕਰਕੇ ਰੈਗੂਲਰ ਕੰਮ ਲਈ ਪੂਰੇ ਤਨਖਾਹ ਸਕੇਲਾਂ ਤੇ ਭੱਤਿਆਂ ਸਮੇਤ ਰੈਗੂਲਰ ਭਰਤੀ ਕੀਤੀ ਜਾਵੇ , ,ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ , ਮੁਲਾਜ਼ਮਾਂ ਦੇ ਪੇਂਡੂ ਭੱਤੇ ਸਮੇਤ ਕੱਟੇ ਵੱਖ-ਵੱਖ 37 ਭੱਤੇ ਬਹਾਲ ਕੀਤੇ ਜਾਣ, ਮਿਤੀ 01 ਜਨਵਰੀ 2016 ਤੋਂ 30 ਜੂਨ -2021 ਤੱਕ ਸੋਧੀਆਂ ਗਈਆਂ ਤਨਖ਼ਾਹਾਂ /ਪੈਨਸ਼ਨਾਂ , ਲੀਵ ਇਨਕੈਸ਼ਮੈਂਟ ਅਤੇ ਮਹਿੰਗਾਈ ਭੱਤੇ ਦੀਆਂ 38 ਫ਼ੀਸਦੀ ਦੀ ਦਰ ਨਾਲ ਬਣਦੀਆਂ ਤਿੱਨ ਕਿਸ਼ਤਾਂ ਦੀਵਾਲੀ ਤੋਂ ਪਹਿਲਾਂ ਦਿੱਤੀਆਂ ਜਾਣ ਅਤੇ ਬਣਦਾ ਸਾਰਾ ਬਕਾਇਆ ਤੁਰੰਤ ਨਗਦ ਦਿੱਤਾ ਜਾਵੇ , ਆਸ਼ਾ ਵਰਕਰਾਂ , ਆਸ਼ਾ ਫੈਸੀਲੇਟਰਾ਼ਂ , ਮਿਡ ਡੇ ਮੀਲ ਵਰਕਰਾਂ ਤੇ ਹੋਰ ਸਕੀਮ ਵਰਕਰਾਂ ਨੂੰ ਰੈਗੂਲਰ ਕਰਨ ਤੇ ਘੱਟੋ ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਕਰਕੇ ਤਨਖਾਹ 26000/ਰੁਪੈ ਮਹੀਨਾ ਦਿੱਤੀ ਜਾਵੇ ।

ਵੀਰਪਾਲ ਕੌਰ ਐੱਸ. ਡੀ. ਐੱਮ. ਕੋਟਕਪੂਰਾ ਨੂੰ ਦਿੱਤਾ ਮੰਗ ਪੱਤਰ

ਆਗੂਆਂ ਨੇ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਂ ਇਕ ਮੰਗ ਪੱਤਰ ਸ੍ਰੀਮਤੀ ਵੀਰਪਾਲ ਕੌਰ ਐੱਸ. ਡੀ. ਐੱਮ. ਕੋਟਕਪੂਰਾ ਨੂੰ ਭੇਂਟ ਕੀਤਾ ਗਿਆ। ਇਸ ਉਪਰੰਤ ਤਿੱਖੀ ਨਾਅਰੇਬਾਜ਼ੀ ਕਰਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੀ ਅਰਥੀ ਫੂਕੀ ਗਈ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਮੰਘੇਡ਼ਾ , ਤਰਸੇਮ ਨਰੂਲਾ , ਗੇਜ ਰਾਮ ਭੋਰਾ , ਗੋਰਾ ਸਿੰਘ ਢਿੱਲਵਾਂ ਕਲਾਂ , ਅਸ਼ੋਕ ਚਾਵਲਾ , ਸੁਰਿੰਦਰ ਕੁਮਾਰ ਮੁੰਜਾਲ , ਮਲਕੀਤ ਸਿੰਘ ਢਿੱਲਵਾਂ ਕਲਾਂ ਸੇਵਾ ਮੁਕਤ ਸੁਪਰਡੈਂਟ , ਜਗਵੰਤ ਸਿੰਘ ਬਰਾਡ਼ ਮੁੱਖ ਅਧਿਆਪਕ , ਸੁਖਦਰਸ਼ਨ ਸਿੰਘ ਗਿੱਲ , ਸੁਖਚੈਨ ਸਿੰਘ ਥਾਂਦੇਵਾਲਾ ,ਹਰਦੀਪ ਸਿੰਘ ਫਿੱਡੂ ਭਲਵਾਨ , ਮੇਜਰ ਸਿੰਘ , ਕੌਸ਼ਲ ਪ੍ਰਕਾਸ਼ , ਹਰਦੀਪ ਸਿੰਘ ਲੈਕਚਰਾਰ , ਜਸਵੀ ਰ ਸਿੰਘ ਜੱਸਲ , ਗੁਰਚਰਨ ਸਿੰਘ , ਗੁਰਦੀਪ ਕੁਮਾਰ ਭੋਲਾ , ਚਮਕੌਰ ਸਿੰਘ ਪੀ ਆਰ ਟੀ ਸੀ , ਦਲਜੀਤ ਸਿੰਘ ਸੰਧੂ ਸੇਵਾ ਮੁਕਤ ਮੁੱਖ ਅਧਿਆਪਕ , ਚਰਨਜੀਤ ਕੌਰ ਲੰਭਵਾਲੀ , ਸੁਖਮੰਦਰ ਕੌਰ , ਸਿਮਰਜੀਤ ਕੌਰ , ਬੇਅੰਤ ਕੌਰ , ਦਵਿੰਦਰ ਕੌਰ ,ਕੁਲਦੀਪ ਕੌਰ , ਜਸਬੀਰ ਕੌਰ , ਸਰਬਜੀਤ ਕੌਰ , ਕਰਨਵੀਰ ਕੌਰ , ਜਸਵਿੰਦਰ ਕੌਰ , ਪਵਨਦੀਪ ਕੌਰ ਤੇ ਸੁਖਵਿੰਦਰ ਕੌਰ ਆਸ਼ਾ ਵਰਕਰ ਆਗੂ ਆਦਿ ਹਾਜ਼ਰ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ