ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਖੇਡ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ 

Employees, Pensioners, Played, Sports, Minister

ਫਿਰੋਜ਼ਪੁਰ, ਸਤਪਾਲ ਥਿੰਦ

ਸੂਬਾ ਕਮੇਟੀ ਦੇ ਸੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਥਿਤ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ‘ਚ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਫ਼ਿਰੋਜ਼ਪੁਰ ਵੱਲੋਂ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ‘ਚ ਗਾਂਧੀ ਗਾਰਡਨ ਫ਼ਿਰੋਜ਼ਪੁਰ ਛਾਉਣੀ ਵਿਖੇ ਇਕੱਤਰ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇ ਮਾਰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਵੱਲ ਮਾਰਚ ਕੀਤਾ ਤੇ ਕੋਠੀ ਸਾਹਮਣੇ ਵਿਸ਼ਾਲ ਰੈਲੀ ਕੀਤੀ ਇਸ ਮੌਕੇ ਰਾਣਾ ਸੋਢੀ ਦੀ ਕੋਠੀ ਸਾਹਮਣੇ ਪੁਲਿਸ ਵੀ ਤਾਈਨਾਤ ਕੀਤੀ ਗਈ ਇਸ ਘਿਰਾਓ ਦੀ ਅਗਵਾਈ ਕਰਦਿਆਂ ਸੰਤ ਰਾਮ, ਕਿਸ਼ਨ ਚੰਦ ਜਾਗੋਵਾਲੀਆ, ਬਲਵੀਰ ਸਿੰਘ ਕੰਬੋਜ ਆਦਿ  ਬੁਲਾਰਿਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਸਗੋਂ ਸੰਘਰਸ਼ਾਂ ਨਾਲ ਪ੍ਰਾਪਤ ਕੀਤੀਆਂ ਸਹੂਲਤਾਂ ਨੂੰ ਖੋਹਿਆ ਜਾ ਰਿਹਾ ਹੈ ਇਸ ਮੌਕੇ ਚਿਤਾਵਨੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਦਾ ਨਿਪਟਾਰਾ ਗੱਲਬਾਤ ਰਾਹੀਂ ਨਾ ਕੱੱਢਆ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ ਤੇ ਮੰਗਾਂ ਦੀ ਪ੍ਰਾਪਤੀ ਤੱਕ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੰਘਰਸ਼ ਜਾਰੀ ਰਹੇਗਾ ਇਸ ਮੌਕੇ ਓਮ ਪ੍ਰਕਾਸ਼ ਪੈਨਸ਼ਨਰ ਆਗੂ, ਰਾਮ ਪ੍ਰਸ਼ਾਦ, ਪ੍ਰਵੀਨ ਕੁਮਾਰ, ਅਮਰੀਕ ਸਿੰਘ ਹੁਸੈਨੀਵਾਲਾ, ਸ਼ੇਰ ਸਿੰਘ, ਗੁਰਮੇਲ ਸਿੰਘ, ਜਸਵਿੰਦਰ ਸਿੰਘ, ਭਾਗ ਸਿੰਘ, ਤਰਸੇਮ ਲਾਲ ਬੇਦੀ, ਅਜੀਤ ਸਿੰਘ ਸੋਢੀ, ਅਜਮੇਰ ਸਿੰਘ, ਦੇਸ ਰਾਜ ਨਰੂਲਾ, ਰਜਵੰਤ ਕੌਰ, ਕੈਂਡੀ, ਸ਼ਵਿੰਦਰ ਪਾਲ ਕੌਰ ਆਦਿ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।