ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮਲੋਟ, (ਮਨੋਜ)। ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਤਿੱਖਾ ਵਿਰੋਧ ਕਰਨ ਲਈ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਦਿੱਤੇ ਸੱਦੇ ਅਨੁਸਾਰ ਜ਼ਿਲ੍ਹਾ ਜਲੰਧਰ ਇਕਾਈ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਰੀ ਲੋੜੀਂਦੀਆਂ ਹਿਦਾਇਤਾਂ ਦੀ ਪਾਲਣਾ ਕਰਦੇ ਹੋਏ ਮਨੋਹਰ ਲਾਲ ਸ਼ਰਮਾ, ਹਿੰਮਤ ਸਿੰਘ, ਮਹਾਂਵੀਰ ਸ਼ਰਮਾ ਦੀ ਅਗਵਾਈ ਵਿੱਚ  ਨੇੜੇ  ਟੈਲੀਫੋਨ ਐਕਸਚੇਂਜ ਮਲੋਟ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ

ਇਸ ਮੌਕੇ ਪ.ਸ.ਸ.ਫ.ਦੇ ਸੂਬਾ ਸਕੱਤਰ ਅਤੇ ਪੰਜਾਬ ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੂਬਾਈ ਆਗੂ ਮਨੋਹਰ ਲਾਲ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕੋਵਿਡ-19 ਕਾਰਨ ਮੁਲਾਜ਼ਮਾਂ ਨੂੰ ਸਭ ਕੰਮ ਦਫ਼ਤਰਾਂ ਅਤੇ ਘਰਾਂ ਤੋਂ ਆਨਲਾਇਨ ਕਰਨ ਲਈ ਕਹਿ ਰਹੀ ਹੈ ਅਤੇ ਦੂਜੇ ਪਾਸੇ ਖਾਲੀ ਖ਼ਜ਼ਾਨੇ ਨੂੰ ਭਰਨ ਦੇ ਬਹਾਨੇ ਹੇਠ ਮੁਲਾਜ਼ਮਾਂ ਨੂੰ ਮਿਲਦੇ ਮਾਮੂਲੀ ਜਿਹੇ ਮੋਬਾਇਲ ਭੱਤੇ ਵਿੱਚ ਵੱਡੀ ਕਟੌਤੀ ਕਰਨ ਦਾ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਦੇ ਗੁੱਸੇ ਨੂੰ ਹੋਰ ਭੜਕਾਇਆ ਹੈ, ਜਦੋਂ ਕਿ ਉਸੇ ਖ਼ਾਲੀ ਖ਼ਜ਼ਾਨੇ ਵਿੱਚੋਂ ਵਿਧਾਇਕਾਂ ਅਤੇ ਮੰਤਰੀਆਂ ਨੂੰ 15 ਹਜ਼ਾਰ ਰੁਪਏ ਮਹੀਨੇ ਦਾ ਟੈਲੀਫੋਨ ਭੱਤਾ ਦੇ ਕੇ ਖ਼ਜ਼ਾਨੇ ਨੂੰ ਖੂਬ ਲੁੱਟਿਆ ਜਾ ਰਿਹਾ ਹੈ ਲਗਭਗ ਵੱਖ-ਵੱਖ ਕੰਪਨੀਆਂ ਵੱਲੋਂ 599 ਰੁਪਏ ਵਿੱਚ 84 ਦਿਨਾਂ ਲਈ ਸਭ ਮੋਬਾਇਲ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ

ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਫ਼ੌਰੀ ਤੌਰ ‘ਤੇ ਮੰਗਾਂ ਦੇ ਨਿਪਟਾਰੇ ਲਈ ਸੂਬਾਈ ਆਗੂਆਂ ਨਾਲ ਗੱਲਬਾਤ ਦੇ ਰਸਤੇ ‘ਤੇ ਸਰਕਾਰ ਨਾ ਤੁਰੀ ਤਾਂ 18 ਅਗਸਤ ਤੱਕ ਦੇ ਸੰਘਰਸ਼ਾਂ ਨੂੰ ਸਮੁੱਚੇ ਪੰਜਾਬ ਵਿੱਚ ਹੋਰ ਵੀ ਤਿੱਖਾ ਰੂਪ ਦਿੱਤਾ ਜਾਵੇਗਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ