(ਸੱਚ ਕਹੂੰ ਨਿਊਜ਼) ਸ੍ਰੀ ਮੁਕਤਸਰ ਸਾਹਿਬ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਅਤੇ 2 ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਵੱਜੀ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। (Encounter) ਪੁਲਿਸ ਨੇ ਦੋਵਾਂ ਮੁਲਜ਼ਮਾਂ ਕੋਲੋਂ 315 ਬੋਰ ਦਾ ਦੇਸੀ ਕੱਟਾ, 32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ, 3 ਖਾਲੀ ਕਾਰਤੂਸ ਅਤੇ 6 ਜਿੰਦਾ ਕਾਰਤੂਸ ਅਤੇ ਇੱਕ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਹਥਿਆਰਬੰਦ ਲੁਟੇਰੇ ਸੀਏ ਤੋਂ 23 ਲੱਖ ਰੁਪਏ ਲੁੱਟ ਕੇ ਫਰਾਰ
ਜਾਣਕਾਰੀ ਅਨੁਸਾਰ ਸੀਆਈਏ ਇੰਚਾਰਜ ਐਸਆਈ ਰਮਨ ਕੰਬੋਜ ਅਤੇ ਪੁਲੀਸ ਪਾਰਟੀ ਨੇ ਰਾਤ ਨੂੰ ਪਿੰਡ ਚੱਕ ਮਦਰੱਸਾ ਪੁਲ ਰਾਜਬਾਹਾ ਕੋਲ ਨਾਕਾਬੰਦੀ ਕੀਤੀ ਹੋਈ ਸੀ। ਉਸ ਸਮੇਂ ਮੁਲਜ਼ਮ ਅਜੇ ਗੁੰਬਰ ਅਤੇ ਸੰਦੀਪ ਉਰਫ਼ ਸੰਨੀ ਭਿੰਡਰ ਆਉਂਦੇ ਦਿਖਾਈ ਦਿੱਤੇ। ਜਿਸ ਨੇ ਪੁਲਿਸ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ। (Encounter) ਜਵਾਬ ‘ਚ ਪੁਲਿਸ ਨੇ ਵੀ ਦੋਸ਼ੀਆਂ ‘ਤੇ ਗੋਲੀਆਂ ਚਲਾਈਆਂ। ਇਸ ਦੌਰਾਨ ਅਜੈ ਦੀ ਲੱਤ ਵਿੱਚ ਗੋਲੀ ਲੱਗੀ। ਦੋਵਾਂ ਮੁਲਜ਼ਮਾਂ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਅਜੈ ਕੁਮਾਰ ਗੁੰਬਰ ਖਿਲਾਫ ਥਾਣਾ ਸਦਰ ਮੁਕਤਸਰ, ਮੋਹਾਲੀ, ਫਰੀਦਕੋਟ ਵਿਖੇ ਪਹਿਲਾਂ ਵੀ 307 ਆਈ.ਪੀ.ਸੀ. ਅਤੇ ਅਸਲਾ ਐਕਟ ਦੇ 4 ਮੁਕੱਦਮੇ ਦਰਜ ਹਨ। ਦੂਜੇ ਮੁਲਜ਼ਮ ਦੀ ਪਛਾਣ ਸੰਦੀਪ ਉਰਫ਼ ਸੰਨੀ ਵਾਸੀ ਭਿੰਡਰ ਖੁਰਦ ਮੋਗਾ ਵਜੋਂ ਹੋਈ ਹੈ।













