ਫਿਰੋਜ਼ਪੁਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਗੈਂਗਸ਼ਟਰ ਦੇ ਵੱਜੀ ਗੋਲੀ

Encounter

Encounter  : ਗੈਂਗਸ਼ਟਰ ਨੂੰ ਕੀਤਾ ਕਾਬੂ

(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਫਿਰੋਜ਼ਪੁਰ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ (Encounter ) ਹੋਇਆ। ਮੁਕਾਬਲੇ ਦੌਰਾਨ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ। ਮੁਕਾਬਲੇ ਦੌਰਾਨ ਗੈਂਗਸ਼ਟਰ ਗੁਰਪਿਆਰ ਸਿੰਘ ਦੇ ਗੋਲੀ ਵੱਜੀ ਤੇ ਪੁਲਿਸ ਨੇ ਉਸ ਨੂੰ ਚਾਰੇ ਪਾਸਿਓਂ ਘੇਰ ਲਿਆ ਤੇ ਇਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਪੰਜਾਬ ਪੁਲਿਸ ਦੀ ਟੀਮ ਨੇ ਤਲਵੰਡੀ ਵਿੱਚ ਨਾਕਾ ਲਗਾਇਆ ਹੋਇਆ ਸੀ।

ਇਸੇ ਦੌਰਾਨ ਜਦੋਂ ਗੈਂਗਸਟਰ ਗੁਰਪਿਆਰ ਸਿੰਘ ਉਥੋਂ ਲੰਘ ਰਿਹਾ ਸੀ ਤਾਂ ਪੁਲਿਸ ਨੇ ਉਸ ਨੂੰ ਗੱਡੀ ਰੋਕਣ ਲਈ ਕਿਹਾ ਤਾਂ ਉਸ ਨੇ ਗੱਡੀ ਨਹੀ ਰੋਕੀ ਤੇ ਪੁਲਿਸ ਮੁਲਾਜ਼ਮਾਂ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਦੋਵਾਂ ਪਾਸਿਆਂ ਤੋਂ ਕੁਝ ਦੇਰ ਤੱਕ ਚੱਲੇ ਮੁਕਾਬਲੇ ਦੌਰਾਨ ਗੁਰਪਿਆਰ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਕਾਬੂ ਕਰ ਲਿਆ । ਜਿਕਰਯੋਗ ਹੈ ਕਿ ਗੁਰਪਿਆਰ ਸਿੰਘ ਅਰਸ਼ ਡੱਲਾ ਦਾ ਸਾਥੀ ਹੈ, ਜਿਸ ਨੂੰ ਹਾਲ ਹੀ ਵਿੱਚ ਸਰਕਾਰ ਨੇ ਅੱਤਵਾਦੀ ਐਲਾਨਿਆ ਹੈ। ਗੈਂਗਸਟਰ ਗੁਰਪਿਆਰ ਸਿੰਘ ਪੰਜਾਬ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।

LEAVE A REPLY

Please enter your comment!
Please enter your name here