Moga Encounter: ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਬਦਮਾਸ਼ ਦੀ ਲੱਤ ’ਤੇ ਵੱਜੀ ਗੋਲੀ

Moga Encounter
Moga Encounter: ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਬਦਮਾਸ਼ ਦੀ ਲੱਤ ’ਤੇ ਵੱਜੀ ਗੋਲੀ

ਮੁਕਾਬਲੇ ਦੌਰਾਨ ਬਦਮਾਸ਼ ਜਖਮੀ

Moga Encounter: (ਵਿੱਕੀ ਕੁਮਾਰ) ਮੋਗਾ। ਮੋਗਾ ਦੇ ਚੂਹੜਚੱਕ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਇਹ ਮੁਕਾਬਲਾ ਹਥਿਆਰ ਦੀ ਬਰਾਮਦਗੀ ਦੌਰਾਨ ਹੋਇਆ ਹੈ। ਇਸ ਮੌਕੇ ਗੁਰਦੀਪ ਸਿੰਘ ਮਾਨਾ ਨਾਂਅ ਦੇ ਬਦਮਾਸ਼ ਦੇ ਲੱਤ ਵਿੱਚ ਗੋਲੀ ਵੱਜੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਪਹਿਲਾਂ ਪੁਲਿਸ ਉੱਤੇ ਹਮਲਾ ਕੀਤਾ ਤੇ ਜਵਾਬੀ ਕਾਰਵਾਈ ਵਿੱਚ ਉਹ ਜ਼ਖਮੀ ਹੋਇਆ ਹੈ।

ਇਹ ਵੀ ਪੜ੍ਹੋ: Shaheed Udham Singh ਦੇ ਵਿਸ਼ੇ ’ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੀਟਿੰਗ

ਮਿਲੀ ਜਾਣਕਾਰੀ ਅਨੁਸਾਰ ਮੋਗਾ ਪੁਲਿਸ ਨੇ ਬੀਤੇ ਦਿਨ ਬਦਮਾਸ਼ ਗੁਰਦੀਪ ਸਿੰਘ ਮਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਅੱਜ ਹਥਿਆਰ ਬਰਾਮਦ ਕਰਨ ਲਈ ਗੁਰਦੀਪ ਸਿੰਘ ਨੂੰ ਚੂਹੜ ਚੱਕ ਲੈ ਕੇ ਗਈ ਸੀ। ਇਸ ਦੌਰਾਨ ਬਾਦਮਾਸ਼ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋ ਗੋਲੀਆਂ ਗੁਰਦੀਪ ਸਿੰਘ ਦੀ ਲੱਤ ‘ਚ ਮਾਰ ਦਿੱਤੀਆਂ ਅਤੇ ਉਹ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ ਹੈ।

LEAVE A REPLY

Please enter your comment!
Please enter your name here