ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

Srinagar

ਸ਼੍ਰੀਨਗਰ (ਏਜੰਸੀ)। Srinagar : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਘੁਸਪੈਠੀਆਂ ਦੇ ਦੋ ਸਮੂਹਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਦੇ ਤੰਗਧਾਰ ਅਤੇ ਮਾਛਿਲ ਸੈਕਟਰਾਂ ਵਿੱਚ ਘੁਸਪੈਠ ਵਿਰੋਧੀ ਮੁਹਿੰਮ ਚੱਲ ਰਹੀ ਹੈ। ਤੰਗਧਾਰ ’ਚ ਇਕ ਅੱਤਵਾਦੀ ਦੇ ਮਾਰੇ ਜਾਣ ਦਾ ਅੰਦਾਜ਼ਾ ਹੈ, ਜਦਕਿ ਕੰਟਰੋਲ ਰੇਖਾ ਨੇੜੇ ਮਾਛਿਲ ’ਚ ਦੋ ਅੱਤਵਾਦੀ ਮਾਰੇ ਗਏ ਹਨ। ਤੰਗਧਾਰ ਸੈਕਟਰ ਦੇ ਤਾੜ ਖੇਤਰ ਵਿੱਚ ਅੱਤਵਾਦੀਆਂ ਦੀ ਪਹਿਲੀ ਕੋਸ਼ਿਸ਼ ਨੂੰ ਉਦੋਂ ਨਾਕਾਮ ਕਰ ਦਿੱਤਾ ਗਿਆ ਜਦੋਂ ਸੰਯੁਕਤ ਬਲਾਂ ਨੇ ਕੰਟਰੋਲ ਰੇਖਾ ਦੇ ਨੇੜੇ ਸ਼ੱਕੀ ਗਤੀਵਿਧੀ ਦੇਖੀ। ਫੌਜ ਨੇ ਕਿਹਾ ਕਿ ਸੰਭਾਵਿਤ ਘੁਸਪੈਠ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਤੰਗਧਾਰ ’ਚ ਆਪਰੇਸ਼ਨ ਸ਼ੁਰੂ ਕੀਤਾ ਗਿਆ ਸੀ।

ਫੌਜ ਦੀ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਟਵਿੱਟਰ ’ਤੇ ਇਕ ਪੋਸਟ ’ਚ ਕਿਹਾ ਕਿ ਘੁਸਪੈਠ ਦੀਆਂ ਸੰਭਾਵਿਤ ਕੋਸ਼ਿਸ਼ਾਂ ਸੰਬੰਧੀ ਖੁਫੀਆ ਸੂਚਨਾਵਾਂ ਦੇ ਆਧਾਰ ’ਤੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ 28-29 ਦੀ ਦਰਮਿਆਨੀ ਰਾਤ ਨੂੰ ਤੰਗਧਾਰ, ਕੁਪਵਾੜਾ ਵਿਖੇ ਸੰਯੁਕਤ ਘੁਸਪੈਠ ਵਿਰੋਧੀ ਮੁਹਿੰਮ ਸ਼ੁਰੂ ਕੀਤੀ। ਅਗਸਤ ਨੂੰ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਸੰਯੁਕਤ ਬਲਾਂ ਨੇ ਮਾਛਿਲ ਸੈਕਟਰ ਵਿੱਚ ਰਾਤ ਨੂੰ ਘੁਸਪੈਠ ਵਿਰੋਧੀ ਮੁਹਿੰਮ ਚਲਾਈ ਸੀ। Srinagar

ਫੌਜ ਦੇ ਬੁਲਾਰੇ ਨੇ ਦੱਸਿਆ ਕਿ ਘੁਸਪੈਠ ਦੀ ਸੰਭਾਵਨਾ ਬਾਰੇ ਖੁਫੀਆ ਸੂਚਨਾਵਾਂ ਦੇ ਆਧਾਰ ’ਤੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਨੇ 28-29 ਅਗਸਤ ਦੀ ਦਰਮਿਆਨੀ ਰਾਤ ਨੂੰ ਕੁਪਵਾੜਾ ਦੇ ਮਾਛਿਲ ਖੇਤਰ ’ਚ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ। ਖ਼ਰਾਬ ਮੌਸਮ ਵਿੱਚ ਸ਼ੱਕੀ ਗਤੀਵਿਧੀ ਦੇਖੀ ਗਈ ਅਤੇ ਫ਼ੌਜਾਂ ਵੱਲੋਂ ਪ੍ਰਭਾਵਸ਼ਾਲੀ ਗੋਲੀਬਾਰੀ ਕੀਤੀ ਗਈ ਜਿਸ ਵਿੱਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੰਭਾਵਨਾ ਹੈ। ਇਹ ਮੁਕਾਬਲਾ ਅਜਿਹੇ ਸਮੇਂ ’ਚ ਹੋ ਰਿਹਾ ਹੈ ਜਦੋਂ ਜੰਮੂ-ਕਸ਼ਮੀਰ ’ਚ 10 ਸਾਲ ਦੇ ਵਕਫੇ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। Srinagar

Read Also : Land Acquirer: ਦਿੱਲੀ ਕਟੜਾ ਮੁੱਖ ਸੜਕ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਤੇ ਪੁਲਿਸ ਪ੍ਰਸ਼ਾਸਨ ਆਹਮਣੋ-ਸਾਹਮਣੇ

LEAVE A REPLY

Please enter your comment!
Please enter your name here