ਐਸਟੀਐਫ  ਟੀਮ ਅਤੇ ਨਸ਼ਾ ਤਸਕਰਾਂ ‘ਚ ਹੋਇਆ ਮੁਕਾਬਲਾ

ਇੱਕ ਕਾਬੂ, ਇੱਕ ਜ਼ਖਮੀ , ਦੋ ਫਰਾਰ

ਮਮਦੋਟ,(ਬਲਜੀਤ ਸਿੰਘ) । ਐਸ ਟੀ ਐਫ ਟੀਮ ਫਿਰੋਜ਼ਪੁਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੌਰਾਨ ਹੋਏ ਮੁਕਾਬਲੇ ਵਿੱਚ ਇੱਕ ਕਥਿਤ ਤਸਕਰ ਨੂੰ ਕਾਬੂ ਕੀਤਾ ਗਿਆ ਹੈ ਜਦੋਂ  ਕਿ ਉਸਦਾ ਇੱਕ ਸਾਥੀ ਜਖ਼ਮੀ ਹੋ ਗਿਆ ।  ਇਸ ਦੌਰਾਨ ਉਨ੍ਹਾਂ ਦੇ ਹੋਰ ਦੋ ਸਾਥੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ । ਮਿਲੀ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਦੀ ਸੂਚਨਾ ਮਿਲਣ ‘ਤੇ ਐਸ . ਟੀ . ਐਫ .  ਦੀ ਟੀਮ ਪਿਛਲੇ ਕਈ ਦਿਨਾਂ ਤੋਂ ਸਰਗਰਮ ਸੀ ਜਿਸ ਦੇ ਚਲਦੇ ਅੱਜ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੀ ਖੇਪ ਹੋਣ ਦੀ ਸੂਚਨਾ ਮਿਲੀ ਐਸ ਟੀ ਐਫ ਟੀਮ ਨੇ ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਤਸਕਰਾਂ ਦਾ ਪਿੱਛਾ ਕੀਤਾ ਤਾਂ ਪਿੰਡ ਰਾਉਂਕੇ ਹਿਠਾੜ ਨੇੜੇ ਨਸ਼ਾ ਤਸਕਰਾਂ ਅਤੇ ਟੀਮ ਵਿੱਚ ਮੁਕਾਬਲਾ ਹੋਇਆ ਇਸ ਦੌਰਾਨ ਇੱਕ ਨਸ਼ਾ ਤਸਕਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ,

ਜਿਸਨੂੰ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਟੀ ਐਫ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਦੀਪ ਸਿੰਘ ਉਰਫ ਕਾਲੀ ਸ਼ੂਟਰ ਪੁੱਤਰ ਕਿਰਪਾਲ ਸਿੰਘ, ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਜਰਨੈਲ ਸਿੰਘ ਵਾਸੀ ਰਾਉਂਕੇ ਹਿਠਾੜ ,ਸਿਕੰਦਰ ਸਿੰਘ ਉਰਫ ਸੋਨੂੰ ਪੁੱਤਰ ਅਨੂਪ ਸਿੰਘ ਵਾਸੀ ਗੱਟੀ ਰਾਜੋ ਕੇ ਅਤੇ ਇੱਕ ਅਣਪਛਾਤਾ ਤਸਕਰ ਨਸ਼ੇ ਦੀ ਸਪਲਾਈ ਕਰਨ ਲਈ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਗਜਨੀਵਾਲਾ ਸਾਈਡ ਵੱਲ ਸਪਲਾਈ ਲਈ ਜਾ ਰਹੇ ਹਨ

ਜਿਸ ਸਬੰਧੀ ਐਸ ਟੀ ਐਫ ਨੇ ਤਸਕਰਾਂ ਦਾ ਪਿੱਛਾ ਕੀਤਾ  ਜਦ ਤਸਕਰਾਂ ਨੂੰ ਪਤਾ ਲੱਗਿਆ ਤਾਂ ਦੋ ਤਸਕਰ ਦੌੜ ਗਏ ਜਿਨ੍ਹਾਂ ਵਿੱਚੋਂ ਇੱਕ ਤਸਕਰ ਗੁਰਦੀਪ ਉਰਫ ਕਾਲੀ ਨੇ ਪੁਲਸ ਪਾਰਟੀ ‘ਤੇ ਫਾਇਰਿੰਗ ਕਰ ਦਿਤੀ ਜਿਸ ਦੀ ਜਵਾਬੀ ਕਾਰਵਾਈ ‘ਤੇ ਹਵਾਈ ਫਾਇਰਿੰਗ ਕੀਤੀ ਗਈ ਜਿਸ ਵਿੱਚ ਗੁਰਦੀਪ ਸਿੰਘ ਉਰਫ ਕਾਲੀ ਸ਼ੂਟਰ ਜ਼ਖਮੀ ਹੋ ਗਿਆ, ਜਿਸਨੂੰ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਇੱਕ ਸੋਨੂੰ ਨਾਮ ਦੇ ਤਸਕਰ ਨੂੰ ਕਾਬੂ ਕਰ ਲਿਆ ਗਿਆ ਉਹਨਾਂ ਦੱਸਿਆ ਕਿ  ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਜਰਨੈਲ ਸਿੰਘ ਵਾਸੀ ਰਾਉਂਕੇ ਅਤੇ ਇੱਕ ਅਣਪਛਾਤਾ ਤਸਕਰ ਮੌਕੇ ਤੋਂ ਦੌੜ ਗਏ। ਉਕਤ ਤਸਕਰਾਂ ਕੋਲੋਂ 265 ਗ੍ਰਾਮ ਹੈਰੋਇਨ ਇੱਕ ਮੋਟਰਸਾਈਕਲ, ਇੱਕ ਪਿਸਟਲ ਤੇ ਇੱਕ ਚੱਲਿਆ ਹੋਇਆ ਕਾਰਤੂਸ ਬਰਾਮਦ ਹੋਇਆ ਹੈ । ਪੁਲਿਸ ਨੇ ਤਸਕਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.