ਅਨੰਤਨਾਗ ‘ਚ ਮੁਕਾਬਲਾ, ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮਾਰਿਆ ਗਿਆ

Encounter in Anantnag Sachkahoon

ਅਨੰਤਨਾਗ ‘ਚ ਮੁਕਾਬਲਾ, ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮਾਰਿਆ ਗਿਆ

ਸ਼੍ਰੀਨਗਰ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ (Encounter in Anantnag) ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਇਕ ਸਥਾਨਕ ਅੱਤਵਾਦੀ ਮਾਰਿਆ ਗਿਆ। ਅਨੰਤਨਾਗ ਤੋਂ ਇਲਾਵਾ ਕੁਲਗਾਮ ਜ਼ਿਲ੍ਹੇ ਵਿੱਚ ਵੀ ਅੱਤਵਾਦੀ ਵਿਰੋਧੀ ਮੁਹਿੰਮ ਚੱਲ ਰਹੀ ਹੈ। ਪੁਲਿਸ ਨੇ ਅੱਜ ਇੱਥੇ ਦੱਸਿਆ ਕਿ ਅਨੰਤਨਾਗ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦਾ ਇੱਕ ਅੱਤਵਾਦੀ ਮਾਰਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅਨੰਤਨਾਗ ਜ਼ਿਲੇ ਦੇ ਸਿਰਹਾਮਾ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲਾ ਸ਼ੁਰੂ ਹੋਇਆ। ਜਦੋਂ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਸ਼ੱਕੀ ਸਥਾਨ ਦੀ ਘੇਰਾਬੰਦੀ ਕੀਤੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਸ਼ੁਰੂ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਮੁਹਿੰਮ ਅਜੇ ਵੀ ਜਾਰੀ ਹੈ।”

ਪੁਲਿਸ ਨੇ ਟਵੀਟ ਕੀਤਾ, “ਅਨੰਤਨਾਗ ਐਨਕਾਊਂਟਰ ਅਪਡੇਟ: ਲਸ਼ਕਰ-ਏ-ਤੋਇਬਾ ਦਾ ਇੱਕ ਸਥਾਨਕ ਅੱਤਵਾਦੀ ਮਾਰਿਆ ਗਿਆ। ਤਲਾਸ਼ੀ ਮੁਹਿੰਮ ਜਾਰੀ ਹੈ।” ਪੁਲਿਸ ਨੇ ਟਵੀਟ ਕਰਕੇ ਸਪੱਸ਼ਟ ਕੀਤਾ ਕਿ ਕੁਲਗਾਮ ਵਿੱਚ ਹੋਏ ਮੁਕਾਬਲੇ ਵਿੱਚ ਹੁਣ ਤੱਕ ਕੋਈ ਵੀ ਅੱਤਵਾਦੀ ਨਹੀਂ ਮਾਰਿਆ ਗਿਆ ਹੈ।ਇਸ ਤੋਂ ਪਹਿਲਾਂ ਪੁਲਿਸ ਵੱਲੋਂ ਇੱਕ ਟਵੀਟ ਵਿੱਚ ਕਿਹਾ ਗਿਆ ਸੀ ਕਿ ਕੁਲਗਾਮ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਪੁਲਸ, ਫੌਜ ਅਤੇ ਸੀਆਰਪੀਐੱਫ ਦੀ ਸਾਂਝੀ ਟੀਮ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਚੱਕੀਸਮਦ, ਦਮਹਾਲ ਹਾਂਜੀਪੋਰਾ ਕੁਲਗਾਮ ਵਿੱਚ ਗੋਲੀਬਾਰੀ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ ਹੈ। ਇੱਥੇ ਵੀ ਮੁਹਿੰਮ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here