ਸਾਡੇ ਨਾਲ ਸ਼ਾਮਲ

Follow us

18.5 C
Chandigarh
Sunday, February 15, 2026
More
    Home Breaking News ਅਵੰਤੀਪੋਰਾ ਵਿੱ...

    ਅਵੰਤੀਪੋਰਾ ਵਿੱਚ ਮੁਕਾਬਲਾ: ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ

    Encounter in Awantipora Sachkahoon

    ਅਵੰਤੀਪੋਰਾ ਵਿੱਚ ਮੁਕਾਬਲਾ: ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ

    ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਅਵੰਤੀਪੋਰਾ ਉਪ-ਜ਼ਿਲੇ ਦੇ ਚਾਰਸੂ ਪਿੰਡ ‘ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਉਨ੍ਹਾਂ ਕਿਹਾ, “ਸੁਰੱਖਿਆ ਬਲਾਂ ਨੇ ਜਿਵੇਂ ਹੀ ਅੱਤਵਾਦੀਆਂ ਨੂੰ ਲੁਕੇ ਹੋਏ ਦੇਖਿਆ, ਉਨ੍ਹਾਂ ਨੇ ਸੁਰੱਖਿਆ ਬਲਾਂ ਦੇ ਜਵਾਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ‘ਚ ਹੁਣ ਤੱਕ ਇਕ ਅੱਤਵਾਦੀ ਮਾਰਿਆ ਗਿਆ ਹੈ।” ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨ ਅੱਤਵਾਦੀਆਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਨ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here