ਸਾਡੇ ਨਾਲ ਸ਼ਾਮਲ

Follow us

13.6 C
Chandigarh
Monday, February 9, 2026
More
    Home Breaking News ਬਾਂਦੀਪੋਰਾ &#8...

    ਬਾਂਦੀਪੋਰਾ ‘ਚ ਮੁੱਠਭੇੜ , ਦੋ ਅੱਤਵਾਦੀ ਢੇਰ

    lashkar-terrorists-killed-in-anantnag-encounter

    ਬਾਂਦੀਪੋਰਾ ‘ਚ ਮੁੱਠਭੇੜ , ਦੋ ਅੱਤਵਾਦੀ ਢੇਰ

    ਸ਼੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜਿਲ੍ਹੇ ਵਿੱਚ ਸੋਮਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਠਭੇੜ ਵਿੱਚ ਦੋ ਅੱਤਵਾਦੀ ਮਾਰੇ ਗਏ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਾਂਦੀਪੋਰਾ ਦੇ ਲਾਵਦਾਰਾ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਇਫਲਸ, ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਨੇ ਐਤਵਾਰ ਦੇਰ ਰਾਤ ਸਾਂਝਾ ਅਭਿਆਨ ਚਲਾਇਆ। Bandipora

    ਸੁਰੱਖਿਆ ਬਲਾਂ ਨੇ ਜਦੋਂ ਬਾਹਰ ਨਿਕਲਣ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਤਾਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਨਾਲ ਮੁਠਭੇੜ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਨੇੜਲੇ ਕੈਂਪਸ ਤੋਂ ਵਾਧੂ ਸੁਰੱਖਿਆ ਬਲਾਂ ਨੂੰ ਘਟਨਾ ਸਥਲ ਉੱਤੇ ਭੇਜਿਆ ਗਿਆ ਤਾਂਕਿ ਇਲਾਕੇ ਨੂੰ ਸੀਲ ਕਰਕੇ ਅੱਤਵਾਦੀਆਂ ਦੇ ਫਰਾਰ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਜਾ ਸਕੇ। ਮੁਠਭੇੜ ਸਵੇਰੇ ਤੱਕ ਚੱਲਦੀ ਰਹੀ ਜਿਸ ਵਿੱਚ ਦੋ ਅੱਤਵਾਦੀ ਮਾਰੇ ਗਏ। ਉਨ੍ਹਾਂ ਦੀ ਪਹਿਚਾਣ ਅਜੇ ਤੱਕ ਨਹੀਂ ਕੀਤੀ ਜਾ ਸਕੀ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here